Gujarat Bus Accident: ਅਹਿਮਦਾਬਾਦ (ਏਜੰਸੀ)। ਗੁਜਰਾਤ ’ਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਦਰਅਸਲ, ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਖੱਡ ’ਚ ਡਿੱਗ ਗਈ, ਜਿਸ ’ਚ ਪੰਜ ਸ਼ਰਧਾਲੂਆਂ ਦੀ ਮੌਤ ਹੋ ਗਈ। ਇਸ ਹਾਦਸੇ ’ਚ ਕਈ ਲੋਕ ਜ਼ਖਮੀ ਹੋਏ ਹਨ। ਇਹ ਘਟਨਾ ਗੁਜਰਾਤ ਦੇ ਡਾਂਗ ’ਚ ਵਾਪਰੀ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਸਨ। ਬਚਾਅ ਤੇ ਰਾਹਤ ਕਾਰਜ ਪੂਰੇ ਹੋ ਗਏ ਹਨ। Gujarat Bus Accident
ਡਰਾਈਵਰ ਨੇ ਬੱਸ ਤੋਂ ਗੁਆਇਆ ਕੰਟਰੋਲ | Gujarat Bus Accident
ਗੁਜਰਾਤ ਦੇ ਡਾਂਗ ਜ਼ਿਲ੍ਹੇ ’ਚ ਐਤਵਾਰ ਸਵੇਰੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਨਿੱਜੀ ਬੱਸ ਡੂੰਘੀ ਖੱਡ ’ਚ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਤੇ 17 ਹੋਰ ਗੰਭੀਰ ਜ਼ਖਮੀ ਹੋ ਗਏ। ਇੰਚਾਰਜ ਪੁਲਿਸ ਸੁਪਰਡੈਂਟ ਐਸਜੀ ਪਾਟਿਲ ਨੇ ਦੱਸਿਆ ਕਿ ਹਾਦਸਾ ਸਵੇਰੇ 4.15 ਵਜੇ ਦੇ ਕਰੀਬ ਵਾਪਰਿਆ ਜਦੋਂ ਬੱਸ ਡਰਾਈਵਰ ਨੇ ਸਪੁਤਾਰਾ ਹਿੱਲ ਸਟੇਸ਼ਨ ਨੇੜੇ ਆਪਣਾ ਕੰਟਰੋਲ ਗੁਆ ਦਿੱਤਾ। ਉਨ੍ਹਾਂ ਕਿਹਾ ਕਿ ਬੱਸ ’ਚ 48 ਸ਼ਰਧਾਲੂ ਸਵਾਰ ਸਨ ਤੇ ਹਾਦਸੇ ’ਚ ਬੱਸ ਕਰੈਸ਼ ਬੈਰੀਅਰ ਤੋੜ ਕੇ ਲਗਭਗ 35 ਫੁੱਟ ਡੂੰਘੀ ਖਾਈ ਵਿੱਚ ਡਿੱਗ ਗਈ।
ਪੁਲਿਸ ਨੇ ਦੱਸਿਆ ਕਿ ਬੱਸ ਮਹਾਰਾਸ਼ਟਰ ਦੇ ਤ੍ਰਿੰਬਕੇਸ਼ਵਰ ਤੋਂ ਸ਼ਰਧਾਲੂਆਂ ਨੂੰ ਗੁਜਰਾਤ ਦੇ ਦਵਾਰਕਾ ਲੈ ਜਾ ਰਹੀ ਸੀ। ਪੁਲਿਸ ਨੇ ਦੱਸਿਆ ਕਿ ਬੱਸ ’ਚ ਸਵਾਰ ਸ਼ਰਧਾਲੂ ਮੱਧ ਪ੍ਰਦੇਸ਼ ਦੇ ਗੁਣਾ, ਸ਼ਿਵਪੁਰੀ ਤੇ ਅਸ਼ੋਕ ਨਗਰ ਜ਼ਿਲ੍ਹਿਆਂ ਦੇ ਸਨ। ਅਧਿਕਾਰੀ ਨੇ ਦੱਸਿਆ ਕਿ ਹਾਦਸੇ ’ਚ ਮਰਨ ਵਾਲੇ ਪੰਜ ਲੋਕਾਂ ’ਚੋਂ 2 ਔਰਤਾਂ ਤੇ ਤਿੰਨ ਪੁਰਸ਼ ਸਨ। ਪੰਜਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜ਼ਖਮੀਆਂ ਨੂੰ ਆਹਵਾ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। Gujarat Bus Accident