Road Accident: ਰਾਜ਼ਪੁਰਾ (ਸੱਚ ਕਹੂੰ ਨਿਊਜ਼)। ਪੀਆਰਟੀਸੀ ਦੀ ਇੱਕ ਬੱਸ ਤੇ ਇੱਕ ਇੰਡੋ-ਕੈਨੇਡੀਅਨ ਬੱਸ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ’ਚ ਲਗਭਗ 15 ਯਾਤਰੀ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਹਾਦਸਾ ਰਾਜਪੁਰਾ ਦੇ ਗਗਨ ਚੌਕ ਨੇੜੇ ਵਾਪਰਿਆ। ਪੀਆਰਟੀਸੀ ਬੱਸ ਡਰਾਈਵਰ ਦੀ ਹਾਲਤ ਗੰਭੀਰ ਹੈ ਤੇ ਉਸਨੂੰ ਇਲਾਜ ਲਈ ਪਟਿਆਲਾ ਭੇਜਿਆ ਗਿਆ ਹੈ। ਬੱਸ ਕੰਡਕਟਰ ਵੀ ਜ਼ਖਮੀ ਹੋ ਗਿਆ ਹੈ। ਹਾਦਸੇ ਵਿੱਚ ਜ਼ਖਮੀ ਤਿੰਨ ਲੋਕਾਂ ਨੂੰ ਪੀਜੀਆਈ ਤੇ 10 ਨੂੰ ਇਲਾਜ ਲਈ ਰਾਜਿੰਦਰਾ ਸਰਕਾਰੀ ਹਸਪਤਾਲ ਲਿਜਾਇਆ ਗਿਆ। ਇਸ ਦੌਰਾਨ, ਹਾਦਸੇ ਦੀ ਸੂਚਨਾ ਮਿਲਦੇ ਹੀ, ਪੁਲਿਸ ਦੀ ਇੱਕ ਟੀਮ ਮੌਕੇ ’ਤੇ ਪਹੁੰਚੀ ਤੇ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਅਨੁਸਾਰ, ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ’ਚ ਜ਼ਖਮੀ ਹੋਏ ਸਾਰੇ ਲੋਕਾਂ ਦਾ ਵੱਖ-ਵੱਖ ਹਸਪਤਾਲਾਂ ’ਚ ਇਲਾਜ ਚੱਲ ਰਿਹਾ ਹੈ। Road Accident
ਇਹ ਖਬਰ ਵੀ ਪੜ੍ਹੋ : Delhi Air Quality: ਹੁਣ ਦਿੱਲੀ-ਐੱਨਸੀਆਰ ਬਣਿਆ ਗੈਸ ਚੈਂਬਰ














