ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ’ਤੇ ਕੀਤੀ ਵੱਡੀ ਕਾਰਵਾਈ

Ludhiana News

1.63 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

(ਜਸਵੀਰ ਸਿੰਘ ਗਹਿਲ) ਲੁਧਿਆਣਾ । ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਤਿੰਨ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਜ਼ਬਤ ਕੀਤਾ ਗਿਆ ਹੈ ਜਿਸ ਦੀ ਕੁੱਲ ਕੀਮਤ ਕਰੀਬ 1.63 ਕਰੋੜ ਰੁਪਏ ਹੈ। ਇਨਾਂ ਸੰਪਤੀਆਂ ਵਿੱਚ ਵਪਾਰਕ ਦੁਕਾਨਾਂ ਅਤੇ ਰਿਹਾਇਸ਼ੀ ਘਰ ਦੋਵੇਂ ਸ਼ਾਮਲ ਹਨ। (Punjab Police)

ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ (Punjab Police) ਨੇ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ ਅਤੇ ਐਨ.ਡੀ.ਪੀ.ਐਸ. ਮਾਮਲਿਆਂ ਵਿੱਚ ਗਿ੍ਰਫਤਾਰ ਕੀਤੇ ਗਏ ਤਿੰਨ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਹੈ। ਉਨਾਂ ਦੱਸਿਆ ਕਿ ਲਲਤੋਂ ਕਲਾਂ ਦੇ ਹੁਸ਼ਿਆਰ ਸਿੰਘ ਦੀ ਉਸਦੇ ਪਿੰਡ ਵਿੱਚ ਤਿੰਨ ਰਿਹਾਇਸ਼ੀ ਮਕਾਨਾਂ ਅਤੇ ਇੱਕ ਦੁਕਾਨ ਸਮੇਤ 1.08 ਕਰੋੜ ਰੁਪਏ ਦੀ ਜਾਇਦਾਦ ਹੈ।

Ludhiana News

ਨਿਊ ਸੁੰਦਰ ਨਗਰ ਦੇ ਵਸਨੀਕ ਸਤਨਾਮ ਸਿੰਘ ਦੀ ਇਕ ਮੈਡੀਕਲ ਦੀ ਦੁਕਾਨ, 100 ਵਰਗ ਗਜ਼ ਜ਼ਮੀਨ ’ਤੇ ਖਾਲੀ ਪਈਆਂ ਦੋ ਦੁਕਾਨਾਂ ਅਤੇ ਆਸ਼ਿਆਨਾ ਕਾਲੋਨੀ ਦੇ ਵਿਕਾਸ ਕੁਮਾਰ ਦੇ ਰਿਹਾਇਸ਼ੀ ਮਕਾਨ ਨੂੰ ਵੀ ਪੁਲਿਸ ਵੱਲੋਂ ਜ਼ਬਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਪੁਲਿਸ ਨੇ ਜਾਇਦਾਦਾਂ ਨੂੰ ਜ਼ਬਤ ਕਰਨ ਲਈ ਐਨ.ਡੀ.ਪੀ.ਐਸ. ਐਕਟ ਦੀ 68-ਐਫ ਧਾਰਾ ਦੀ ਵਰਤੋਂ ਕੀਤੀ ਸੀ।

 ਕਈ ਕੇਸਾਂ ਦੀ ਪੈਰਵੀ ਕਰ ਰਹੇ ਹਾਂ ਅਤੇ ਹੋਰ ਜਾਇਦਾਦਾਂ ਨੂੰ ਜ਼ਬਤ ਕਰਾਂਗੇ

ਕਮਿਸ਼ਨਰ ਸਿੱਧੂ ਨੇ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਜ਼ਬਤ ਕਰਨ ਨਾਲ ਸਮਾਜ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ’ਤੇ ਰੋਕ ਲੱਗੇਗੀ। ਉਨਾਂ ਕਿਹਾ ਕਿ ਇਸ ਨਾਲ ਸਮਾਜ ਦੇ ਹੋਰ ਨਸ਼ਾ ਤਸਕਰਾਂ ਨੂੰ ਵੀ ਸਖ਼ਤ ਸੰਦੇਸ਼ ਜਾਵੇਗਾ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਾਇਦਾਦ ਜ਼ਬਤ ਕਰਨ ਨਾਲ ਨਸ਼ਾ ਤਸਕਰਾਂ ਦੀ ਰੀੜ ਦੀ ਹੱਡੀ ਅਤੇ ਆਰਥਿਕ ਸਹਾਇਤਾ ਪ੍ਰਣਾਲੀ ਨੂੰ ਤੋੜਨ ਵਿੱਚ ਮਦਦ ਮਿਲੇਗੀ। ਉਨਾਂ ਕਿਹਾ ਕਿ ਅਸੀਂ ਸਬੰਧਤ ਅਧਿਕਾਰੀਆਂ ਕੋਲ ਅਜਿਹੇ ਹੋਰ ਕਈ ਕੇਸਾਂ ਦੀ ਪੈਰਵੀ ਕਰ ਰਹੇ ਹਾਂ ਅਤੇ ਹੋਰ ਜਾਇਦਾਦਾਂ ਨੂੰ ਜ਼ਬਤ ਕਰਾਂਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ