ਸਾਡੇ ਨਾਲ ਸ਼ਾਮਲ

Follow us

16.7 C
Chandigarh
Friday, January 23, 2026
More
    Home Breaking News Punjab Briber...

    Punjab Bribery Case 2025: ਪੰਜਾਬ ’ਚ ਨਾਬਾਲਗ ਤੋਂ ਰਿਸ਼ਵਤ ਮੰਗਣ ਦੇ ਮਾਮਲੇ ’ਚ ਵੱਡੀ ਕਾਰਵਾਈ

    Punjab Bribery Case 2025
    Punjab Bribery Case 2025: ਪੰਜਾਬ ’ਚ ਨਾਬਾਲਗ ਤੋਂ ਰਿਸ਼ਵਤ ਮੰਗਣ ਦੇ ਮਾਮਲੇ ’ਚ ਵੱਡੀ ਕਾਰਵਾਈ

    ਫਾਜ਼ਿਲਕਾ ਦੇ ਐੱਸਐੱਸਪੀ ਵਰਿੰਦਰ ਸਿੰਘ ਬਰਾੜ ਮੁਅੱਤਲ

    ਫਾਜ਼ਿਲਕਾ (ਸੱਚ ਕਹੂੰ ਨਿਊਜ਼/ਰਜ਼ਨੀਸ਼ ਰਵੀ)। ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਨਾਬਾਲਗ ਦੇ ਜ਼ਬਤ ਕੀਤੇ ਗਏ ਫ਼ੋਨ ਨਾਲ ਸਬੰਧਤ ਮਾਮਲੇ ’ਚ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਫਾਜ਼ਿਲਕਾ ਦੇ ਐਸਐਚਓ ਸਮੇਤ ਚਾਰ ਪੁਲਿਸ ਮੁਲਾਜ਼ਮਾਂ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਸੀ। ਹੁਣ ਇਸ ਮਾਮਲੇ ’ਚ ਫਾਜ਼ਿਲਕਾ ਦੇ ਐਸਐਸਪੀ ਨੂੰ ਸਜ਼ਾ ਦਿੱਤੀ ਗਈ ਹੈ। ਸਖ਼ਤ ਕਾਰਵਾਈ ਕਰਦੇ ਹੋਏ ਡੀਜੀਪੀ ਨੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੂੰ ਮੁਅੱਤਲ ਕਰ ਦਿੱਤਾ ਹੈ। ਪੰਜਾਬ ਪੁਲਿਸ ਅਧਿਕਾਰੀਆਂ ਨੂੰ ਸੁਨੇਹਾ ਦਿੱਤਾ ਗਿਆ ਹੈ ਕਿ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

    ਇਹ ਖਬਰ ਵੀ ਪੜ੍ਹੋ : Raghav Chadha Punjab Kings: ਪੰਜਾਬ ਕਿੰਗਜ਼ ਟੀਮ ਨਾਲ ਰਾਘਵ ਚੱਢਾ ਦੀ ਮੁਲਾਕਾਤ, ਆਰਸੀਬੀ ਖਿਲਾਫ਼ ਮੈਚ ਲਈ ਦਿੱਤੀਆਂ ਸ਼ੁ…

    ਮੰਤਰੀ ਹਰਪਾਲ ਸਿੰਘ ਚੀਮਾ ਨੇ ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ ਕਿਹਾ ਸੀ ਕਿ ਭਾਵੇਂ ਅਧਿਕਾਰੀ ਕਿਸੇ ਵੀ ਪੱਧਰ ਦਾ ਹੋਵੇ ਜਾਂ ਮੰਤਰੀ-ਵਿਧਾਇਕ, ਆਈਏਐਸ/ਪੀਸੀਐਸ ਅਧਿਕਾਰੀ, ਭ੍ਰਿਸ਼ਟਾਚਾਰ ’ਚ ਸ਼ਾਮਲ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੰਜਾਬ ’ਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ 17 ਸਾਲਾ ਲੜਕੇ ਦਿਲਰਾਜ ਸਿੰਘ ਦੇ ਪਿਤਾ ਧਰਮਿੰਦਰ ਸਿੰਘ ਨੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਫਾਜ਼ਿਲਕਾ ਵੱਲੋਂ ਮੰਗੀ ਜਾ ਰਹੀ ਰਿਸ਼ਵਤ ਦੇ ਸਬੂਤ ਲੈ ਕੇ ਮੁੱਖ ਮੰਤਰੀ ਕੋਲ ਪਹੁੰਚ ਕੀਤੀ। Punjab Bribery Case 2025

    ਸਾਈਬਰ ਦੀ ਸ਼ਿਕਾਇਤ ਤੋਂ ਬਾਅਦ, ਪੁਲਿਸ ਸਟੇਸ਼ਨ ਨੇ ਨਾਬਾਲਗ ਦਾ ਫ਼ੋਨ ਵੀ ਜ਼ਬਤ ਕਰ ਲਿਆ ਸੀ। ਪਰਿਵਾਰ ਵੱਲੋਂ ਮਾਮਲੇ ਨੂੰ ਸੁਲਝਾਉਣ ਲਈ ਵਾਰ-ਵਾਰ ਕੋਸ਼ਿਸ਼ਾਂ ਕਰਨ ਦੇ ਬਾਵਜੂਦ, ਉਨ੍ਹਾਂ ਨੂੰ ਮਾਮਲੇ ਨੂੰ ਸੁਲਝਾਉਣ ਲਈ ਰਿਸ਼ਵਤ ਦੇਣ ਲਈ ਮਜਬੂਰ ਕੀਤਾ ਜਾ ਰਿਹਾ ਸੀ। ਸੀਐਮ ਮਾਨ ਖੁਦ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ। ਗ੍ਰਿਫ਼ਤਾਰ ਕੀਤੇ ਗਏ ਅਧਿਕਾਰੀਆਂ ’ਚ ਐਸਐਚਓ, ਇੱਕ ਰੀਡਰ ਤੇ ਦੋ ਕਾਂਸਟੇਬਲ ਸ਼ਾਮਲ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ’ਚ ਇੰਸਪੈਕਟਰ ਮਨਜੀਤ ਸਿੰਘ (ਨੰਬਰ 18 ਐਫਜ਼ੈਡਆਰ) ਐਸਐਚਓ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਫਾਜ਼ਿਲਕਾ, ਸੀਨੀਅਰ ਕਾਂਸਟੇਬਲ ਰਾਜਪਾਲ (ਨੰਬਰ ਐਫਜ਼ੈਡਕੇ/868), ਰੀਡਰ ਟੂ ਐਸਐਚਓ, ਐਮਐਚਸੀ ਸੀਨੀਅਰ ਕਾਂਸਟੇਬਲ ਸ਼ਿੰਦਰ ਪਾਲ (ਨੰਬਰ 1032), ਤੇ ਸੀਨੀਅਰ ਕਾਂਸਟੇਬਲ ਸੁਮਿਤ ਕੁਮਾਰ (ਨੰਬਰ 986/ਐਫਜ਼ੈਡਕੇ) ਸ਼ਾਮਲ ਹਨ। Punjab Bribery Case 2025