ਸਾਡੇ ਨਾਲ ਸ਼ਾਮਲ

Follow us

19.9 C
Chandigarh
Monday, February 23, 2026
More
    Home Breaking News Illegal Arms ...

    Illegal Arms Smuggling: ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਦੇ ਦੋ ਵਿਅਕਤੀਆਂ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ

    Illegal Arms Smuggling
    Illegal Arms Smuggling: ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਦੇ ਦੋ ਵਿਅਕਤੀਆਂ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ

    Illegal Arms Smuggling: (ਰਾਜਨ ਮਾਨ) ਅੰਮ੍ਰਿਤਸਰ। ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰੋਂ ਗੈਰ ਕਾਨੂੰਨੀ ਢੰਗ ਨਾਲ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡੀਜੀਪੀ ਗੌਰਵ ਯਾਦਵ ਨੇ ਦੇਂਦਿਆ ਦੱਸਿਆ ਕਿ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਭਿੰਡੀ ਨੈਣ ਦੇ ਵਸਨੀਕ ਸ਼ੇਰਾ ਸਿੰਘ (26) ਅਤੇ ਅੰਮ੍ਰਿਤਸਰ ਦੇ ਪਿੰਡ ਤੂਰ ਦੇ ਵਸਨੀਕ ਜਗਰੂਪ ਸਿੰਘ ਉਰਫ਼ ਜੂਪਾ (21) ਵਜੋਂ ਹੋਈ ਹੈ। ਮੁਲਜ਼ਮਾਂ ਤੋਂ ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ .30 ਬੋਰ ਪੀਐਕਸ5 ਸਟੌਰਮ ਪਿਸਤੌਲ , ਇੱਕ 9ਐਮਐਮ ਆਸਟਰੀਆ-ਮੇਡ ਗਲੌਕ, ਦੋ .30 ਬੋਰ ਚੀਨੀ ਨੋਰਿੰਕੋ ਪਿਸਤੌਲ, ਇੱਕ .32 ਬੋਰ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਸ਼ਾਮਲ ਹਨ।

    ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਅਨੁਸਾਰ ਉਕਤ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਗ਼ੈਰਕਾਨੂੰਨੀ ਹਥਿਆਰਾਂ ਦੀ ਖੇਪ ਹਾਸਲ ਕਰਕੇ ਇਸਨੂੰ ਅੱਗੇ ਅਪਰਾਧਕ ਤੱਤਾਂ ਨੂੰ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨਾਲ ਜੁੜੇ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਵਧੇਰੇ ਜਾਂਚ ਜਾਰੀ ਹੈ।

    ਪੁਲੀਸ ਕਮਿਸ਼ਨਰ (ਸੀਪੀ) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਗੁਪਤ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਬਾਈਪਾਸ ਰੋਡ ’ਤੇ ਸਾਡਾ ਪਿੰਡ ਨੇੜੇ ਸ਼ੇਰਾ ਸਿੰਘ ਤੇ ਜਗਰੂਪ ਸਿੰਘ ਉਰਫ਼ ਜੂਪਾ ਨੂੰ ਇੱਕ ਗਲੌਕ ਪਿਸਤੌਲ ਅਤੇ ਇੱਕ .30 ਬੋਰ ਪੀਐਕਸ5 ਸਟੌਰਮ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਪੁਲੀਸ ਨੂੰ ਦੋਵੇਂ ਗ੍ਰਿਫ਼ਤਾਰ ਮੁਲਜ਼ਮਾਂ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਤਿੰਨ ਹੋਰ ਪਿਸਤੌਲ ਬਰਾਮਦ ਕੀਤੇ ਹਨ।

    ਇਹ ਵੀ ਪੜ੍ਹੋ: England Vs Sri Lanka: ਟੀ-20 ਵਿਸ਼ਵ ਕੱਪ- ਇੰਗਲੈਂਡ ਨੇ ਸੁਪਰ-8 ਦੀ ਜਿੱਤ ਨਾਲ ਕੀਤੀ ਸ਼ੁਰੂਆਤ, ਸ਼੍ਰੀਲੰਕਾ ਨੂੰ 51 …

    ਪੁਲੀਸ ਕਮਿਸ਼ਨਰ ਨੇ ਕਿਹਾ ਕਿ ਦੋਵੇਂ ਗ੍ਰਿਫ਼ਤਾਰ ਮੁਲਜ਼ਮ ਅੰਤਰਰਾਸ਼ਟਰੀ ਸਰਹੱਦ ਨੇੜੇ ਰਹਿ ਰਹੇ ਸਨ, ਜਿੱਥੋਂ ਉਨ੍ਹਾਂ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਹਾਸਲ ਕਰਨਾ ਆਸਾਨ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨਜ਼ਰਾਂ ਤੋਂ ਬਚਣ ਲਈ ਡਰੋਨ ਰਾਹੀਂ ਭੇਜੀ ਗਈ ਹਥਿਆਰਾਂ ਦੀ ਖੇਪ ਰਾਤ ਵੇਲੇ ਖਾਲੀ ਪਈਆਂ ਥਾਵਾਂ ਤੋਂ ਹਾਸਲ ਕਰਦੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮ ਸ਼ੇਰਾ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ। ਉਸ ’ਤੇ ਲੜਕੀ ਨਾਲ ਦੁਰਾਚਾਰ ਅਤੇ ਉਸਨੂੰ ਕਤਲ ਕਰਕੇ ਅੱਗ ਲਾਉਣ ਸਮੇਤ ਹੋਣ ਘਿਨਾਉਣੇ ਅਪਰਾਧ ਦਰਜ ਹਨ। ਇੱਕ ਹੋਰ ਮਾਮਲੇ ਵਿੱਚ ਉਸ ਤੋਂ ਲਗਭਗ 500 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ। ਇਸ ਸਬੰਧੀ ਪੁਲੀਸ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਕੇਸ ਦਰਜ ਕੀਤਾ ਹੈ।