ਲੋਕਾਂ ਦਾ ਭਰੋਸਾ ਲਗਾਤਾਰ ਆਮ ਆਦਮੀ ਪਾਰਟੀ ਵੱਲ ਵਧ ਰਿਹਾ : ਅਮਨ ਅਰੋੜਾ
Panchayat Joins AAP: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਹਲਕਾ ਸੁਨਾਮ ਦੇ ਪਿੰਡ ਈਲਵਾਲ ਦੇ ਸਰਪੰਚ ਜਸਪਾਲ ਸਿੰਘ ਸਮੇਤ ਪਿੰਡ ਦੇ ਸਾਰੇ 08 ਪੰਚਾਇਤ ਮੈਂਬਰ ਅੱਜ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਾਰੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਪਿੰਡ ਈਲਵਾਲ ਦੀ ਪੂਰੀ ਪੰਚਾਇਤ ਨੇ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ: Lehra Police: ਲਹਿਰਾ ਪੁਲਿਸ ਵੱਲੋਂ 24 ਘੰਟਿਆਂ ਤੋਂ ਪਹਿਲਾਂ ਕੰਨਾਂ ਦੀਆਂ ਵਾਲੀਆਂ ਲੁੱਟਣ ਵਾਲਾ ਕੀਤਾ ਕਾਬੂ
ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ, ਸਾਫ਼-ਸੁਥਰਾ ਪ੍ਰਸ਼ਾਸਨ, ਭ੍ਰਿਸ਼ਟਾਚਾਰ-ਮੁਕਤ ਪ੍ਰਣਾਲੀ ਅਤੇ ਆਮ ਲੋਕਾਂ ਨੂੰ ਸਰਕਾਰੀ ਸਹੂਲਤਾਂ ਦੀ ਸਿੱਧੀ ਪਹੁੰਚ ਦੇਣ ਲਈ ਆਮ ਆਦਮੀ ਪਾਰਟੀ ਵਚਨਬੱਧ ਹੈ। ਪਿੰਡ ਈਲਵਾਲ ਦੀ ਪੰਚਾਇਤ ਵੱਲੋਂ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸਪਸ਼ਟ ਸਬੂਤ ਹੈ ਕਿ ਲੋਕਾਂ ਦਾ ਭਰੋਸਾ ਲਗਾਤਾਰ ਆਮ ਆਦਮੀ ਪਾਰਟੀ ਵੱਲ ਵਧ ਰਿਹਾ ਹੈ।
ਪਿੰਡ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਾਗੇ : ਸਰਪੰਚ

ਸਰਪੰਚ ਜਸਪਾਲ ਸਿੰਘ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਇਮਾਨਦਾਰ ਸਰਕਾਰ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਪਿੰਡ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਪਾਰਟੀ ਦੇ ਹੋਰ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਵੀ ਮੌਜ਼ੂਦ ਸਨ।














