ਸਾਡੇ ਨਾਲ ਸ਼ਾਮਲ

Follow us

14.2 C
Chandigarh
Monday, February 2, 2026
More
    Home Breaking News Punjab News: ...

    Punjab News: ਪੰਜਾਬ ਦੀਆਂ ਜੇਲ੍ਹਾਂ ’ਚ ਹੋਇਆ ਵੱਡਾ ਬਦਲਾਅ, ਕੈਬਨਿਟ ਮੰਤਰੀ ਨੇ ਦਿੱਤੀ ਜਾਣਕਾਰੀ

    Punjab News
    Punjab News: ਪੰਜਾਬ ਦੀਆਂ ਜੇਲ੍ਹਾਂ ’ਚ ਹੋਇਆ ਵੱਡਾ ਬਦਲਾਅ, ਕੈਬਨਿਟ ਮੰਤਰੀ ਨੇ ਦਿੱਤੀ ਜਾਣਕਾਰੀ

    Punjab News: ਪੰਜਾਬ ਦੀਆਂ ਜ਼ੇਲ੍ਹਾਂ ’ਚ ਬੰਦ ਕੈਦੀਆਂ ਨੂੰ ਹੁਣ ਭੇਜਿਆ ਜਾ ਸਕੇਗਾ ਦੂਜੇ ਰਾਜਾਂ ’ਚ

    • ਲਾਲਜੀਤ ਸਿੰਘ ਭੁੱਲਰ ਵੱਲੋਂ ਪੇਸ਼ ਕੀਤਾ ‘ਦ ਟਰਾਂਸਫਰ ਆਫ ਪ੍ਰੀਜ਼ਨਰਜ਼ (ਪੰਜਾਬ ਸੋਧਨਾ ਬਿੱਲ 2025) ਸਰਬਸੰਮਤੀ ਨਾਲ ਹੋਇਆ ਪਾਸ | Punjab News

    Punjab News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੀਆਂ ਜ਼ੇਲ੍ਹਾਂ ’ਚ ਬੰਦ ਕੈਦੀਆਂ ਨੂੰ ਹੁਣ ਦੂਜੇ ਰਾਜਾਂ ’ਚ ਭੇਜਿਆ ਜਾ ਸਕੇਗਾ। ਪੰਜਾਬ ਦੇ ਜ਼ੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੇਸ਼ ਕੀਤਾ ‘ਦ ਟਰਾਂਸਫਰ ਆਫ ਪ੍ਰੀਜ਼ਨਰਜ਼ (ਪੰਜਾਬ ਸੋਧਨਾ ਬਿੱਲ 2025) ਅੱਜ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ।

    Read Also : Rule Change: ਦੇਸ਼ ‘ਚ 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ 5 ਵੱਡੇ ਬਦਲਾਅ

    ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਰਾਜ ਹੈ, ਜੋ ਕਈ ਪੱਖੋਂ ਗੰਭੀਰ ਅੰਦਰੂਨੀ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ’ਚ ਰਾਸ਼ਟਰੀ ਵਿਰੋਧੀ ਗਤੀਵਿਧੀਆਂ ਵਾਲੇ, ਅੰਤਰਰਾਸ਼ਟਰੀ ਏਜੰਸੀਆਂ, ਅੱਤਵਾਦੀ, ‘ਏ’ ਸ਼੍ਰੇਣੀ ਦੇ ਗੈਂਗਸਟਰ, ਸਮੱਗਲਰ ਤੇ ਖਤਰਨਾਕ ਅਪਰਾਧੀ ਆਦਿ ਉੱਚ ਜੋਖਮ ਵਾਲੇ ਕੈਦੀ ਬੰਦ ਹਨ, ਜੋ ਅੰਦਰੋਂ ਹੀ ਆਪਣੇ ਅਪਰਾਧਕ ਨੈੱਟਵਰਕ ਚਲਾਉਣ ਦੀ ਕੋਸ਼ਿਸ਼ ਕਰਦੇ ਹਨ।

    ਉਨ੍ਹਾਂ ਕਿਹਾ ਕਿ ਕੈਦੀਆਂ ਦੇ ਟਰਾਂਸਫਰ ਐਕਟ, 1950 ’ਚ ਇਹ ਸੋਧ ਕੀਤੀ ਜਾਣੀ ਜ਼ਰੂਰੀ ਬਣ ਗਈ ਸੀ ਤਾਂ ਜੋ ਅਧੀਨ ਮੁਕੱਦਮੇ ਵਾਲੇ ਕੈਦੀਆਂ ਨੂੰ ਇੱਕ ਰਾਜ ਤੋਂ ਦੂਜੇ ਰਾਜ ’ਚ ਭੇਜਣ ਦੀ ਵਿਵਸਥਾ ਕੀਤੀ ਜਾ ਸਕੇ। ਜ਼ੇਲ੍ਹ ਮੰਤਰੀ ਨੇ ਅੱਗੇ ਦੱਸਿਆ ਕਿ ਕੈਦੀਆਂ ਦੇ ਟਰਾਂਸਫਰ ਐਕਟ, 1950 ’ਚ ਕੋਈ ਵੀ ਅਜਿਹੀ ਵਿਵਸਥਾ ਨਹੀਂ ਸੀ, ਜਿਸ ਤਹਿਤ ਪੰਜਾਬ ਦੀਆਂ ਜ਼ੇਲ੍ਹਾਂ ’ਚ ਬੰਦ ਅਧੀਨ ਮੁਕੱਦਮੇ ਵਾਲੇ ਕੈਦੀਆਂ ਨੂੰ ਹੋਰ ਰਾਜਾਂ ’ਚ ਭੇਜਿਆ ਜਾ ਸਕੇ।

    ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਕਾਰਨਾਂ ਕਰਕੇ ਕਾਨੂੰਨ-ਵਿਵਸਥਾ ਤੇ ਰਾਜ ਦੀ ਸੁਰੱਖਿਆ ਨੂੰ ਲੈ ਕੇ ਪੈਦਾ ਹੋਣ ਵਾਲੇ ਖਤਰੇ ਦੇ ਮੱਦੇਨਜ਼ਰ ਅਤੇ ਜ਼ੇਲ੍ਹ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਹ ਸੋਧ ਜ਼ਰੂਰੀ ਹੋ ਗਈ ਸੀ। ਉਨ੍ਹਾਂ ਕਿਹਾ ਕਿ ਇਹ ਬਿੱਲ ਮੁਕੱਦਮੇ ਵਾਲੇ ਕੈਦੀਆਂ ਨੂੰ ਰਾਜ ਤੋਂ ਹੋਰ ਰਾਜਾਂ ’ਚ ਭੇਜਣ ਦੀ ਕਾਨੂੰਨੀ ਮਨਜ਼ੂਰੀ ਦੇਣ ਦੇ ਉਦੇਸ਼ ਨਾਲ ਲਿਆਂਦਾ ਗਿਆ ਹੈ।