ਰੇਲ ਲਾਈਨ ਨਾਲ ਕੀਤੀ ਛੇੜਛਾੜ, ਵਡਾ ਹਾਦਸਾ ਹੋਣੋ ਟਲਿਆ
ਰਾਜਪੁਰਾ। ਪੰਜਾਬ ਵਿੱਚ ਜਿਸ ਸਮੇਂ ਤੋ ਆਮ ਆਦਮੀ ਪਾਰਟੀ ਵੱਲੋਂ ਸੂਬੇ ਦੀ ਵਾਗਡੋਰ ਸੰਭਾਲੀ ਗਈ ਹੈ, ਉਸ ਸਮੇਂ ਤੋਂ ਹੀ ਆਮ ਆਦਮੀ ਪਾਰਟੀ ਨੂੰ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਨੂੰ ਪੰਜਾਬ ਵਿੱਚ ਜਿੱਥੇ ਅਮਨ ਅਤੇ ਸਾਂਤੀ ਨੂੰ ਸਥਾਪਤ ਕੀਤੇ ਜਾਣ ਵਾਸਤੇ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਗੈਰ ਸਮਾਜਿਕ ਅਨਸਰਾਂ ਵੱਲੋਂ ਪੰਜਾਬ ਦੇ ਹਾਲਾਤਾਂ ਨੂੰ ਹਾਲਾਤਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿੱਥੇ ਵਾਪਰਨ ਵਾਲੀਆਂ ਬਹੁਤ ਸਾਰੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸਾਸਨ ਨੂੰ ਸਖਤੀ ਵਰਤਣ ਦੇ ਆਦੇਸ ਵੀ ਜਾਰੀ ਕੀਤੇ ਗਏ ਹਨ।
ਹੁਣ ਪੰਜਾਬ ਵਿੱਚ ਅਤੇ ਵੱਡੀ ਸਾਜਿਸ਼ ਨਾਕਾਮ ਹੋਈ ਹੈ ਜਿਥੇ ਰੇਲ ਲਾਈਨ ਨਾਲ ਛੇੜ-ਛਾੜ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ ਅਤੇ ਵੱਡਾ ਹਾਦਸਾ ਹੋਣੋਂ ਟੱਲ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਰਾਜਪੁਰਾ ਤੋਂ ਸਾਹਮਣੇ ਆਇਆ ਹੈ ਜਿੱਥੇ ਸਰਾਏ ਵਣਜਾਰਾ ਤੋਂ ਰੇਲਵੇ ਸਟੇਸਨ ਤੋਂ ਰਾਜਪੁਰਾ ਥਰਮਲ ਪਲਾਂਟ ਨੂੰ ਜਾਣ ਵਾਲੀ ਰੇਲਵੇ ਲਾਈਨ ਦੀਆਂ 1200 ਪੱਤੀਆਂ ਕਿਸੇ ਵੱਲੋਂ ਕੱਢ ਦਿੱਤੀਆਂ ਗਈਆਂ।
ਅਜਿਹਾ ਕੀਤੇ ਜਾਣ ਨਾਲ ਵੱਡਾ ਹਾਦਸਾ ਵਾਪਰ ਸਕਦਾ ਸੀ ਪਰ ਸਮੇਂ ਤੋਂ ਪਹਿਲਾਂ ਹੀ ਇਸ ਦੀ ਜਾਣਕਾਰੀ ਮਿਲਦਿਆਂ ਹੀ ਇਹਤਿਆਤ ਵਰਤੀ ਗਈ ਹੈ। ਇਸ ਤੋਂ ਪਹਿਲਾਂ ਵੀ ਪਿਛਲੇ ਮਹੀਨੇ ਇਸ ਤਰ੍ਹਾਂ ਦੀ ਇਕ ਘਟਨਾ ਵਾਪਰ ਚੁੱਕੀ ਹੈ ਜਿਸ ਸਮੇਂ 60 ਪੱਤੀਆਂ ਕੱਢੀਆਂ ਗਈਆਂ ਸਨ। ਜਿੱਥੇ ਇਹ ਪੱਤੀਆਂ ਕੱਢੀਆਂ ਗਈਆਂ ਹਨ
ਉਥੇ ਹੀ ਇਸ ਕਾਰਨ ਰੇਲਵੇ ਲਾਈਨ ਦੀ ਮਜਬੂਤੀ ਅਤੇ ਖਤਮ ਹੋ ਜਾਂਦੀ ਹੈ ਜਿਸ ਕਾਰਨ ਰੇਲ ਗੱਡੀ ਲੀਹੋਂ ਲੱਥ ਸਕਦੀ ਹੈ ਅਤੇ ਵੱਡਾ ਹਾਦਸਾ ਵਾਪਰ ਸਕਦਾ ਹੈ। ਜਿੱਥੇ ਅੱਜ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ ਉਥੇ ਹੀ ਸੁਰੱਖਿਆ ਏਜੰਸੀਆਂ ਵੱਲੋਂ ਅਲਰਟ ਕਰ ਦਿੱਤਾ ਗਿਆ ਹੈ। ਉਥੇ ਹੀ ਇਸ ਘਟਨਾ ਨੂੰ ਅੰਜਾਮ ਦੇਣ ਬਾਰੇ ਸਿੱਖ ਫਾਰ ਜਸਟਿਸ ਉਪਰ ਸ਼ੱਕ ਜਾਹਰ ਕੀਤਾ ਜਾ ਰਿਹਾ ਹੈ, ਕਿਉਂਕਿ ਉਨ੍ਹਾਂ ਵੱਲੋਂ ਰੇਲ ਰੋਕਣ ਦਾ ਸੱਦਾ ਵੀ ਦਿੱਤਾ ਗਿਆ ਸੀ।¿;
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ