Punjab Cabinet Meeting: ਚੰਡੀਗੜ੍ਹ। ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ, ਜਿਸ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ। ਮੁੱਖ ਮੰਤਰੀ ਨੇ ਟਵੀਟ ਕਰਦੇ ਹੋਏ ਲਿਖਿਆ ਹੈ- ‘‘ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ। ਜਿਸ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ।
- ਲੈਂਡ ਪੂਲਿੰਗ ਨੀਤੀ 2025 ਲਈ ਨੋਟੀਫਿਕੇਸ਼ਨ ਵਾਪਸ ਲੈਣ ਦੀ ਸਹਿਮਤੀ।
- ਪੰਜਾਬ ਸਹਿਕਾਰੀ ਸਭਾਵਾਂ ਐਕਟ, 1961 ‘ਚ ਸੋਧ ਨੂੰ ਮਨਜ਼ੂਰੀ।
- ਪੰਚਾਇਤ ਵਿਕਾਸ ਸਕੱਤਰ ਦਾ ਅਹੁਦਾ ਸਿਰਜਣ ਨੂੰ ਪ੍ਰਵਾਨਗੀ।
- ਫ਼ਸਲਾਂ ਦੀ ਖਰੀਦ ਲਈ ਮੰਤਰੀ ਸਮੂਹ ਦੇ ਗਠਨ ਲਈ ਕਾਰਜ ਉਪਰੰਤ ਪ੍ਰਵਾਨਗੀ।
- ਕੈਬਨਿਟ ਸਬ-ਕਮੇਟੀ ਦੇ ਗਠਨ ਲਈ ਕਾਰਜ ਉਪਰੰਤ ਪ੍ਰਵਾਨਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਲਿਆਂਦੀ ਗਈ ਸੀ। ਇਸ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ 164 ਪਿੰਡਾਂ ਵਿੱਚ 65533 ਏਕੜ ਜ਼ਮੀਨ ਐਕੁਆਇਰ ਕੀਤੀ ਜਾਣੀ ਸੀ। ਹਾਲਾਂਕਿ ਐਲਾਨ ਕੀਤੇ ਜਾਣ ਤੋਂ ਬਾਅਦ ਹੀ ਇਸ ਨੀਤੀ ਦਾ ਪੰਜਾਬ ਭਰ ਵਿੱਚ ਕਿਸਾਨਾਂ ਨੇ ਵਿਰੋਧ ਸ਼ੁਰੂ ਕਰ ਦਿੱਤਾ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਐਲਾਨ ਕੀਤਾ ਸੀ।
Read Also : 500 ਪਿੰਡਾਂ ਲਈ ਮੁੱਖ ਮੰਤਰੀ ਮਾਨ ਨੇ ਕਰ ਦਿੱਤਾ ਵੱਡਾ ਐਲਾਨ, ਜਾਣੋ