ਕੈਬਨਿਟ ਮੀਟਿੰਗ ਦੌਰਾਨ ਪੰਜਾਬੀਆਂ ਲਈ ਲਏ ਵੱਡੇ ਫ਼ੈਸਲੇ

Cabinet Meeting

ਲੁਧਿਆਣਾ (ਜਸਵੀਰ ਸਿੰਘ ਗਹਿਲ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਸਰਕਟ ਹਾਊਸ ਲੁਧਿਆਣਾ ਵਿਖੇ ਕੈਬਨਿਟ ਮੀਟਿੰਗ (Cabinet Meeting) ਹੋਈ। ਮੀਟਿੰਗ ਤੋਂ ਤੁਰੰਤ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੰਖ ਮੰਤਰੀ ਭਗਵੰਤ ਮਾਨ ਨੇ ਕਿਹਾ ਅਸੀਂ ਪੰਜਾਬ ਦੇ ਲੋਕਾਂ ਦੇ ਹੱਕਾਂ ਵਿੱਚ ਫੈਸਲੇ ਏ ਹਨ। ਉਨ੍ਹਾਂ ਕਿਹਾ ਕਿ ਫਸਲ ਖਰਾਬੇ ਦਾ ਪੈਸਾ ਕਿਸਾਨਾਂ ਨੂੰ ਦਿੱਤਾ ਜਾ ਚੁੱਕਾ ਹੈ। ਅੱਜ ਦੀ ਮੀਟਿੰਗ ਵਿੱਚ ਲੋਕਲ ਆਡਿਟ ਟੀਮ ਵਿੱਚ 87 ਪੋਸਟਾਂ ਭਰਨ ਦੀ ਗੱਲ ਹੋਈ ਹੈ। ਸਪੋਰਟਸ ਡਿਪਾਰਟਮੈਂਟ ਦੇ ਰੂਲਾਂ ਸਬੰਧੀ ਫ਼ੈਸਲਾ ਲਿਆ ਗਿਆ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਦੇ ਸੋਧੀ ਹੋਈ ਤਨਖਾਹ ਦੇ ਸਕੇਲ ਪਹਿਲੀ ਜਨਵਰੀ ਤੋਂ ਲਾਗੂ ਕਰਨ ਦਾ ਫੈਸਲਾ ਲਿਆ ਗਿਆ ਹੈ। ਅਗਲੀ ਕੈਬਨਿਟ ਮੀਟਿੰਗ ਵਿੱਚ ਗਡਵਾਸੂ ਮਾਸਟਰ ਕੇਡਰ ਦੇ ਮੁਲਾਜ਼ਮਾਂ ਨੂੰ ਮਨਜ਼ੂਰੀ ਮਿਲੀ ਹੈ। ਬਾਬਾ ਬੁੱਢਾ ਜੀ ਦੀ ਜਗ੍ਹਾ ਹੈ ਰਮਦਾਸ ਵਿੱਚ ਨਵੇਂ ਪ੍ਰਬੰਧਕੀ ਬਲਾਕ ਨੂੰ ਮਨਜ਼ੂਰੀ ਮਿਲੀ ਹੈ। ਡਰੱਗ ਲੈਬੋਰੇਟਰੀ ਵਾਸਤੇ ਪੱਕੇ ਮੁਲਾਜ਼ਮ ਰੱਖਣ ਨੂੰ ਮਨਜ਼ੂਰੀ ਮਿਲੀ ਹੈ। ਨਸ਼ਿਆਂ ਨਾਲ ਲੜਨ ਲਈ ਸਹਾਇਤਾ ਮਿਲੇਗੀ ਇਸ ਕਦਮ ਨਾਲ। ਆਉਣ ਵਾਲੇ ਦਿਨਾਂ ਵਿੱਚ ਇੱਕ ਮਈ ਨੂੰ ਮਜ਼ਦੂਰ ਦਿਸਵ ਦੇ ਤੌਰ ’ਤੇ ਮਨਾਇਆ ਜਾਂਦਾ ਹੈ। ਮਜ਼ਦੂਰਾਂ ਦੇ ਹੱਕ ਵਿੱਚ ਫੈਸਲਾ ਲੈਂਦੇ ਹੋਏ ਕਿਸਾਨਾਂ ਤੋਂ 10 ਫ਼ੀਸਦੀ ਮੁਆਵਜ਼ਾ ਖੇਤ ਮਜ਼ਦੂਰਾਂ ਨੂੰ ਮਿਲੇਗਾ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ 15-15 ਹਜ਼ਾਰ ਰੁਪਏ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਵੀ 10 ਫ਼ੀਸਦੀ ਮੁਆਵਜ਼ਾ ਮਿਲੇਗਾ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀ ਰਜਿਸਟਰੇਸ਼ਨ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚੌਂਕਾਂ ਵਿੱਚ ਤੇ ਕੰਮ ਵਾਲੀਆਂ ਥਾਵਾਂ ’ਤੇ ਜਾ ਕੇ ਮਜ਼ਦੂਰਾਂ ਦਾ ਹਾਲ-ਚਾਲ ਜਾਣੋ ਅਤੇ ਉਨ੍ਹਾਂ ਦੀ ਰਜਿਸਟਰੇਸ਼ਨ ਕਰਵਾਓ। ਕੋਈ ਵੀ ਮਜ਼ਦੂਰ ਰਜਿਸਟਰੇਸ਼ਨ ਤੋਂ ਬਿਨਾ ਰਹੇਗਾ ਨਹੀਂ। ਉਨ੍ਹਾਂ ਕਿਹਾ ਕਿ ਵਿਕਾਸ ਦੇ ਕੰਮਾਂ ਦੀ ਗਤੀ ਨੂੰ ਲੀਹਾਂ ’ਤੇ ਲਿਆਂਦਾ ਜਾ ਰਿਹਾ ਹੈ।

ਵੈਲਿਊ ਕੱਟ ਦੀ ਪੂਰਤੀ ਪੰਜਾਬ ਸਰਕਾਰ ਖੁਦ ਕਰੇਗੀ

ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਵੈਲਿਊ ਕੱਟ ਦੀ ਪੂਰਤੀ ਪੰਜਾਬ ਸਰਕਾਰ ਖੁਦ ਕਰੇਗੀ। ਕਿਸਾਨਾਂ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਹੱਕ ਲਵਾਂਗੇ ਕਿਸੇ ਦੀਆਂ ਦੀਆਂ ਮਿੰਨਤਾਂ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ੇ ਬੰਦ ਹੋਣ ਕਰਕੇ ਸੜਕਾਂ ਖ਼ਰਾਬ ਨਹੀਂ ਹੋਣਗੀਆਂ। ਸੜਕਾਂ ਨੂੰ ਇਸ ਤਰੀਕੇ ਬਣਾਇਆ ਜਾਵੇਗਾ ਕਿ ਉਹ ਛੇਤੀ ਖਰਾਬ ਹੀ ਨਾ ਹੋਣ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਿ੍ਰਸ਼ਟਾਚਾਰ ਨੂੰ ਪੰਜਾਬ ਵਿੱਚੋਂ ਖ਼ਤਮ ਕਰ ਦਿਆਂਗੇ।

ਵਿਜੀਲੈਂਸ ਜਾਂਚ ਕਰ ਰਹੀ ਹੈ ਮਹਿਕਮਾ ਆਪਣਾ ਕੰਮ ਕਰ ਰਿਹਾ ਹੈ। ਜਿਨ੍ਹਾਂ ਨੇ ਵੀ ਆਪਣੀ ਆਮਦਨ ਤੋਂ ਜ਼ਿਆਦਾ ਕਮਾਇਆ ਹੈ ਉਸ ਜ਼ਬਤ ਕੀਤਾ ਜਾਵੇਗਾ ਤੇ ਲੋਕਾਂ ਦਾ ਪੈਸਾ ਵਾਪਸ ਲੋਕਾਂ ਨੂੰ ਹੀ ਦਿਵਾਇਆ ਜਾਵੇਗਾ। ਇਹ ਪੈਸਾ ਹਸਪਤਾਲਾਂ ਦੇ ਰੂਪ ’ਚ, ਸਕੂਲਾਂ ਦੇ ਰੂਪ ’ਚ ਲੋਕਾਂ ਨੂੰ ਹੀ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਮੀਟਿੰਗਾਂ ਇਸੇ ਤਰ੍ਹਾਂ ਹੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੁੰਦੀਆਂ ਰਹਿਣਗੀਆਂ। ਇਹ ਮੀਟਿੰਗ ਪਿੰਡਾਂ ਵਿੱਚ ਵੀ ਕੀਤੀਆਂ ਜਾਣਗੀਆਂ। ਪਿੰਡਾਂ ਦੇ ਮਸਲੇ ਪਿੰਡਾਂ ਵਿੱਚ ਹੀ ਖ਼ਤਮ ਕੀਤੇ ਜਾਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।