ਸਾਡੇ ਨਾਲ ਸ਼ਾਮਲ

Follow us

10.9 C
Chandigarh
Thursday, January 22, 2026
More
    Home Breaking News Abohar Murder...

    Abohar Murder News: ਅਬੋਹਰ ’ਚ ਵੱਡੀ ਵਾਰਦਾਤ, ਦਿਨ-ਦਿਹਾੜੇ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ, ਸ਼ਹਿਰ ’ਚ ਸੋਗ ਦੀ ਲਹਿਰ

    Abohar Murder News
    Abohar Murder News: ਅਬੋਹਰ ’ਚ ਵੱਡੀ ਵਾਰਦਾਤ, ਦਿਨ-ਦਿਹਾੜੇ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ, ਸ਼ਹਿਰ ’ਚ ਸੋਗ ਦੀ ਲਹਿਰ

    Abohar Murder News: ਅਬੋਹਰ (ਮੇਵਾ ਸਿੰਘ)। ਅਬੋਹਰ ਸ਼ਹਿਰ ਦੇ ਮਸ਼ਹੂਰ ਕਾਰੋਬਾਰੀ ਅਤੇ ਵੇਅਰਵੈੱਲ ਸ਼ੋਅਰੂਮ ਦੇ ਮਾਲਕ ਜਗਤ ਵਰਮਾ ਦੇ ਭਰਾ ਸੰਜੇ ਵਰਮਾ ਦੀ ਅੱਜ ਸਵੇਰੇ ਤਿੰਨ ਨੌਜਵਾਨਾਂ ਨੇ ਉਨ੍ਹਾਂ ਦੇ ਸ਼ੋਅਰੂਮ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸੂਚਨਾ ਮਿਲਦੇ ਹੀ ਕਾਰੋਬਾਰੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ। ਸੂਚਨਾ ਮਿਲਦੇ ਹੀ ਫਾਜ਼ਿਲਕਾ ਦੇ ਡੀਐਸਪੀ ਡੀ, ਅਬੋਹਰ ਦੇ ਡੀਐਸਪੀ ਅਤੇ ਭਾਰੀ ਪੁਲਿਸ ਫੋਰਸ ਮੌਕੇ ’ਤੇ ਪਹੁੰਚ ਗਈ ਅਤੇ ਪੁੱਛਗਿੱਛ ਲਈ ਕੁਝ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਭੱਜ ਗਏ। Wearwell Abohar News

    ਜਾਣਕਾਰੀ ਅਨੁਸਾਰ ਜਿਵੇਂ ਹੀ ਜਗਤ ਵਰਮਾ ਦਾ ਭਰਾ ਸੰਜੇ ਵਰਮਾ ਸਵੇਰੇ 10 ਵਜੇ ਆਪਣੀ ਆਈ ਟਵੰਨਟੀ ਕਾਰ ਵਿੱਚ ਸ਼ੋਅ ਰੂਮ ਦੇ ਬਾਹਰ ਪਹੁੰਚਿਆ ਅਤੇ ਕਾਰ ਤੋਂ ਹੇਠਾਂ ਉਤਰਨ ਲੱਗਾ ਤਾਂ ਪੈਦਲ ਜਾ ਰਹੇ ਤਿੰਨ ਨੌਜਵਾਨਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਘਟਨਾ ਤੋਂ ਬਾਅਦ ਨੌਜਵਾਨ ਉੱਥੋਂ ਭੱਜ ਗਏ। ਨੇੜੇ-ਤੇੜੇ ਦੇ ਲੋਕ ਇਕੱਠੇ ਹੋ ਗਏ ਅਤੇ ਸ਼ੋਅਰੂਮ ਦੇ ਕਰਮਚਾਰੀਆਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਿੱਥੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ।

    Abohar Murder News

    Abohar Murder News

    ਸੂਚਨਾ ਮਿਲਦੇ ਹੀ ਐਸਐਸਪੀ ਗੁਰਮੀਤ ਸਿੰਘ, ਐਸਪੀਡੀ ਬਲਕਾਰ ਸਿੰਘ, ਐਸਪੀਐਚ ਮੁਖਤਿਆਰ ਸਿੰਘ ਭਾਰੀ ਪੁਲਿਸ ਫੋਰਸ ਨਾਲ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਕਾਰ ’ਤੇ ਲਗਭਗ 8 ਤੋਂ 10 ਗੋਲੀਆਂ ਚਲਾਈਆਂ ਗਈਆਂ ਅਤੇ ਕਾਰ ਦੇ ਸ਼ੀਸ਼ੇ ’ਤੇ 4 ਖੋਲ ਮਿਲੇ ਅਤੇ ਬਾਹਰ 4 ਖੋਲ ਪਏ ਮਿਲੇ। ਇੰਨਾ ਹੀ ਨਹੀਂ, ਜਾਂਚ ਦੌਰਾਨ ਸਰਕਾਰੀ ਹਸਪਤਾਲ ਵੱਲ ਜਾਣ ਵਾਲੀ ਇੱਕ ਤੰਗ ਗਲੀ ਵਿੱਚ ਸ਼ੋਅਰੂਮ ਤੋਂ ਕੁਝ ਦੂਰੀ ’ਤੇ ਇੱਕ ਛੱਡਿਆ ਹੋਇਆ ਬਾਈਕ ਵੀ ਮਿਲਿਆ, ਜਿਸ ਨੂੰ ਪੁਲਿਸ ਨੇ ਬਰਾਮਦ ਕਰ ਲਿਆ ਹੈ, ਜੋ ਕਿ ਹਮਲਾਵਰਾਂ ਦਾ ਦੱਸਿਆ ਜਾ ਰਿਹਾ ਹੈ। Wearwell Abohar News

    Read Also : Punjab News: ਪੰਜਾਬ ‘ਚ ਤੜਕਸਾਰ ਰੂਹ ਕੰਬਾਊ ਹਾਦਸਾ, ਬੱਸ ਤੇ ਕਾਰ ਦਰਮਿਆਨ ਭਿਆਨਕ ਟੱਕਰ, ਜਾਣੋ ਮੌਕੇ ਦਾ ਹਾਲ

    ਦੂਜੇ ਪਾਸੇ, ਜਿਵੇਂ ਹੀ ਇਸ ਘਟਨਾ ਦੀ ਸੂਚਨਾ ਫੈਲੀ, ਪੂਰੇ ਸ਼ਹਿਰ ਦੇ ਵਪਾਰੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਸਾਬਕਾ ਵਿਧਾਇਕ ਅਰੁਣ ਨਾਰੰਗ, ਵਿਧਾਇਕ ਸੰਦੀਪ ਜਾਖੜ, ਵਪਾਰ ਮੰਡਲ ਦੇ ਪ੍ਰਧਾਨ ਸੁਰੇਸ਼ ਸਤੀਜਾ, ਰਾਕੇਸ਼ ਕਲਾਨੀ ਸਮੇਤ ਹੋਰ ਵਪਾਰੀ ਅਨਿਲ ਨਾਗੌਰੀ ਅਤੇ ਹੋਰ ਪ੍ਰਮੁੱਖ ਵਪਾਰੀ ਸ਼ੋਅਰੂਮ ਦੇ ਬਾਹਰ ਪਹੁੰਚ ਗਏ ਅਤੇ ਘਟਨਾ ਦਾ ਸੋਗ ਮਨਾਇਆ। ਇੱਥੇ ਆਲੇ-ਦੁਆਲੇ ਦਾ ਸਾਰਾ ਬਾਜ਼ਾਰ ਰੋਸ ਵਜੋਂ ਬੰਦ ਰਿਹਾ।