ਬਾਰਾਮੂਲਾ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਮੇਜਰ ਜਖ਼ਮੀ
ਬਾਰਾਮੂਲਾ। ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ‘ਚ ਸ਼ੁੱਕਰਵਾਰ ਸਵੇਰੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਦਰਮਿਆਨ ਸ਼ੁਰੂ ਹੋਏ ਮੁਕਾਬਲੇ ‘ਚ ਫੌਜ ਦਾ ਇੱਕ ਮੇਜਰ ਜ਼ਖਮੀ ਹੋ ਗਿਆ।
ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਖੂਫ਼ੀਆ ਸੂਚਨਾ ਮਿਲਣ ‘ਤੇ ਕੌਮੀ ਰਾਈਫਲਸ, ਜੰਮੂ-ਕਸ਼ਮੀਰ ਦੇ ਵਿਸ਼ੇਸ਼ ਅਭਿਆਨ ਸਮੂਹ ਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਜਵਾਨਾਂ ਨੇ ਅੱਜ ਸਵੇਰੇ ਬਾਰਾਮੂਲਾ ਦੇ ਯੇਦੀਪੋਰਾ, ਪਟਟਨ ‘ਚ ਇੱਕ ਸਾਂਝੀ ਮੁਹਿੰਮ ਸ਼ੁਰੂ ਕੀਤੀ। ਸਾਰੇ ਨਿਕਾਸੀ ਰਸਤਿਆਂ ਨੂੰ ਸੀਲ ਕਰਨ ਤੋਂ ਬਾਅਦ ਸੁਰੱਖਿਆ ਬਲਾਂ ਨੇ ਘਰ-ਘਰ ਤਲਾਸ਼ੀ ਅਭਿਆਨ ਸ਼ੁਰੂ ਕਰ ਕੀਤਾ। ਉਨ੍ਹਾਂ ਦੱਸਿਆ ਕਿ ਜਦੋਂ ਸੁਰੱਖਿਆ ਬਲ ਤੈਅ ਟੀਚੇ ਵੱਲ ਵਧ ਰਹੇ ਸਨ ਤਾਂ ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਹਥਿਆਰਾਂ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਅੱਤਵਾਦੀਆਂ ਦੀ ਸ਼ੁਰੂਆਤੀ ਗੋਲੀਬਾਰੀ ‘ਚ ਫੌਜ ਦਾ ਇੱਕ ਮੇਜਰ ਜ਼ਖਮੀ ਹੋ ਗਿਆ। ਜਿਨ੍ਹਾਂ ਦੀ ਪਛਾਣ 29 ਕੌਮੀ ਰਾਈਫਲਸ ਦੇ ਮੇਜਰ ਰੋਹਿਤ ਮਹਿਰਾ ਵਜੋਂ ਕੀਤੀ ਗਈ ਹੈ। ਉਨ੍ਹਾਂ ਨੂੰ ਫੌਜ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅੰਤਿਮ ਰਿਪੋਰਟ ਮਿਲਣ ਤੱਕ ਮੁਕਾਬਲਾ ਜਾਰੀ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.