Punjab Police: ਪੰਜਾਬ ’ਚ ਪੁਲਿਸ ਦੀ ਵੱਡੀ ਕਾਰਵਾਈ, ਚੱਲਿਆ ਵਿਸ਼ੇਸ਼ ਅਭਿਆਨ

Punjab Police
Punjab Police: ਪੰਜਾਬ ’ਚ ਪੁਲਿਸ ਦੀ ਵੱਡੀ ਕਾਰਵਾਈ, ਚੱਲਿਆ ਵਿਸ਼ੇਸ਼ ਅਭਿਆਨ

Punjab Police: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਨਾਮ ਪਰ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਗੌਰਵ ਯਾਦਵ ਡੀ.ਜੀ.ਪੀ. ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੂਰੇ ਪੰਜਾਬ ਭਰ ਵਿਚ ਨਸ਼ਾ ਤਸਕਰਾਂ ਅਤੇ ਨਸ਼ਾ ਵਿਕਣ ਵਾਲੇ ਸਥਾਨਾਂ ਦੀ ਸ਼ਨਾਖਤ ਕਰਕੇ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾ ਰਹੀ ਹੈ। ਇਸੇ ਤਹਿਤ ਅੱਜ ਫਰੀਦਕੋਟ ਪੁਲਿਸ ਵੱਲੋਂ ਸਮੁੱਚੇ ਜ਼ਿਲ੍ਹੇ ਵਿਚ ਵੱਡੇ ਪੱਧਰ ਤੇ ‘ਕਾਰਡਨ ਐਂਡ ਸਰਚ ਓਪਰੇਸ਼ਨ’ ਚਲਾਇਆ ਗਿਆ। ਜਿਸ ਦੀ ਅਗਵਾਈ ਅਸ਼ਵਨੀ ਕਪੂਰ ਡੀ.ਆਈ.ਜੀ. ਫਰੀਦਕੋਟ ਰੇਂਜ ਵੱਲੋ ਕੀਤੀ ਗਈ।

ਅਸ਼ਵਨੀ ਕਪੂਰ ਡੀ.ਆਈ.ਜੀ. ਫਰੀਦਕੋਟ ਰੇਂਜ ਨੇ ਦੱਸਿਆ ਕਿ ਫਰੀਦਕੋਟ ਜਿਲ੍ਹੇ ਅੰਦਰ ਇਹ ਸਰਚ ਆਪਰੇਸ਼ਨ ਵੱਡੇ ਪੱਧਰ ’ਤੇ ਚਲਾਇਆ ਗਿਆ ਹੈ। ਇਸ ਦੌਰਾਨ ਜਿਨ੍ਹਾਂ ਵਿਅਕਤੀਆਂ ਉੱਪਰ ਪਹਿਲਾਂ ਐਨ.ਡੀ.ਪੀ.ਐਸ. ਤਹਿਤ ਮੁਕਦਮੇ ਦਰਜ ਹਨ ਅਤੇ ਜਿਨਾਂ ਦੇ ਕ੍ਰਿਮੀਨਲ ਰਿਕਾਰਡ ਹਨ, ਉਹਨਾਂ ਉੱਪਰ ਪੁਲਿਸ ਪਾਰਟੀਆਂ ਵੱਲੋਂ ਰੇਡ ਕਰਕੇ ਸਰਚ ਕੀਤਾ ਗਿਆ ਹੈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ ਵਹੀਕਲਾ ਦੀ ਸ਼ੱਕ ਦੇ ਅਧਾਰ ਦੇ ਜਾਚ ਕੀਤੀ ਜਾ ਰਹੀ ਹੈ।

Punjab Police

ਇਸ ਸਰਚ ਆਪਰੇਸ਼ਨ ਦੌਰਾਨ ਏਰੀਏ ਨੂੰ ਨਾਕਾ ਬੰਦੀ ਕਰ ਬਾਹਰ ਅਤੇ ਅੰਦਰ ਆਉਣ ਵਾਲੇ ਰਸਤਿਆਂ ਨੂੰ ਸੀਲ ਕੀਤਾ ਗਿਆ ਹੈ ਅਤੇ ਸ਼ੱਕੀ ਵਿਅਕਤੀਆਂ ਨੂੰ ਚੈੱਕ ਕੀਤਾ ਜਾ ਰਿਹਾ ਹੈ। ਇਸ ਤੋ ਇਲਾਵਾ ਸ਼ੱਕੀ ਵਿਅਕਤੀਆਂ ਨੂੰ ਰਾਊਡ ਅੱਪ ਵੀ ਕੀਤਾ ਜਾ ਰਿਹਾ ਹੈ।

Read Also : ਦੋ ਜ਼ਿਲ੍ਹਿਆਂ ’ਚ ਇੰਟਰਨੈੱਟ ਸੇਵਾਵਾਂ ਬੰਦ, ਹੁਕਮ ਜਾਰੀ, ਜਲਦੀ ਪੜ੍ਹੋ

ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਇਸ ਆਪਰੇਸ਼ਨ ਦੌਰਾਨ 16 ਡਰੱਗ ਹੋਟਸਪਾਟ ਏਰੀਆਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਥਾਣਿਆ ਅੰਦਰ 04 ਮੁਕੱਦਮੇ ਦਰਜ ਕਰਕੇ 09 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਹਨਾ ਪਾਸੋ ਹੈਰੋਇਨ ਅਤੇ ਹੋਰ ਤੇਜਥਾਰ ਹਥਿਆਰ ਬਰਾਮਦ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ 04 ਡੀ.ਐਸ.ਪੀ. ਰੈਕ ਦੇ ਅਧਿਕਾਰੀਆਂ ਦੀ ਸਿੱਧੀ ਨਿਗਰਾਨੀ ਹੇਠ ਮੁੱਖ ਅਫਸਰ ਥਾਣਾ ਦੀਆਂ 8 ਤੋਂ ਵੱਧ ਪੁਲਿਸ ਟੀਮਾਂ, ਜਿਨ੍ਹਾਂ ਵਿੱਚ 200 ਦੇ ਕਰੀਬ ਪੁਲਿਸ ਕਰਮਚਾਰੀ ਸ਼ਾਮਲ ਸਨ, ਜਿਹਨਾਂ ਨੇ ਡਰੱਗ ਹੋਟਸਪਾਟ ਵਾਲੇ ਇਲਾਕਿਆਂ ਦੀ ਘੇਰਾਬੰਦੀ ਕਰਕੇ ਛਾਪੇਮਾਰੀ ਕੀਤੀ ਗਈ।

ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਿਆ ਖਿਲਾਫ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਪੂਰੀ ਤਰ੍ਹਾਂ ਕਾਰਗਰ ਸਾਬਤ ਹੋ ਰਹੀ ਹੈ, ਜਿਸ ਦੌਰਾਨ ਫਰੀਦਕੋਟ ਪੁਲਿਸ ਵੱਲੋ ਮਾਰਚ 2025 ਤੋ ਲੈ ਕੇ ਹੁਣ ਤੱਕ 470 ਮੁਕੱਦਮੇ ਦਰਜ ਕਰਕੇ 751 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਜਿਸ ਦੌਰਾਨ 10 ਕਿਲੋ ਤੋ ਜਿਆਦਾ ਹੈਰੋਇਨ, 05 ਕਿਲੋ 618 ਗ੍ਰਾਮ ਅਫੀਮ, 19 ਕੁਇੰਟਲ ਦੇ ਕਰੀਬ ਪੋਸਤ, 19 ਹਜਾਰ ਨਸ਼ੀਲੀਆ ਗੋਲੀਆ ਅਤੇ 07 ਲੱਖ ਤੋ ਜਿਆਦਾ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਸ ਦੇ ਨਾਲ ਹੀ ਫਰੀਦੋਕਟ ਪੁਲਿਸ ਵੱਲੋਂ ਸਾਲ-2025 ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਦੀ 02 ਕਰੋੜ 13 ਲੱਖ ਤੋ ਜਿਆਦਾ ਕੀਮਤ ਦੀ ਜਾਇਦਾਦ ਸਬੰਧਿਤ ਅਥਾਰਟੀ ਪਾਸੋ ਮੰਨਜੂਰੀ ਹਾਸਿਲ ਕਰਨ ਉਪਰੰਤ ਫਰੀਜ ਕਰਵਾਈ ਗਈ ਹੈ।