ਦੋ ਮੰਤਰੀਆਂ ਦੇ ਵਿਭਾਗ ਬਦਲੇ
Punjab Cabinet Reshuffle: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਕੈਬਨਿਟ ’ਚ ਇੱਕ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕੈਬਨਿਟ ਮੰਤਰੀਆਂ ਦੇ ਵਿਭਾਗਾਂ ਵਿੱਚ ਅਹਿਮ ਤਬਦੀਲੀਆਂ ਕੀਤੀਆਂ ਹਨ। ਇਸ ਨਵੇਂ ਫੇਰਬਦਲ ਤਹਿਤ ਦੋ ਮੰਤਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਹੁਣ ਲੋਕਲ ਬਾਡੀ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਡਾ. ਰਵਜੋਤ ਦੇ ਵਿਭਾਗ ਵਿੱਚ ਵੀ ਤਬਦੀਲੀ ਕੀਤੀ ਗਈ ਹੈ। ਹੁਣ ਉਹ ਐਨਆਰਆਈ ਮਾਮਲਿਆਂ ਦੇ ਵਿਭਾਗ ਨੂੰ ਸੰਭਾਲਣਗੇ।













