ਸਾਡੇ ਨਾਲ ਸ਼ਾਮਲ

Follow us

11.4 C
Chandigarh
Wednesday, January 28, 2026
More
    Home Breaking News Fatehgarh Sah...

    Fatehgarh Sahib News: ਪੁਲਿਸ ਦੀ ਵੱਡੀ ਸਫਲਤਾ- 142 ਚੋਰੀਸ਼ੁਦਾ ਤੇ ਗੁੰਮ ਹੋਏ ਮੋਬਾਈਲ ਫੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

    Fatehgarh Sahib News

    ਐਸਐਸਪੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਫ਼ਤਹਿਗੜ੍ਹ ਸਾਹਿਬ ਪੁਲਿਸ ਦੀ ਵੱਡੀ ਸਫਲਤਾ

    Fatehgarh Sahib News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਆਮ ਲੋਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਜਾਇਦਾਦ ਦੀ ਰਾਖੀ ਦੇ ਵਚਨ ਨੂੰ ਦੁਹਰਾਉਂਦੇ ਹੋਏ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਐਸਐਸਪੀ ਫ਼ਤਹਿਗੜ੍ਹ ਸਾਹਿਬ ਸ਼ੁਭਮ ਅਗਰਵਾਲ ਨੇ ਅੱਜ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਚੋਰੀ ਹੋਏ ਅਤੇ ਗੁੰਮ ਹੋਏ 142 ਮੋਬਾਈਲ ਫੋਨ ਬਰਾਮਦ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਦੇ ਹਵਾਲੇ ਕਰ ਦਿੱਤੇ ਹਨ।

    ਆਪਣੇ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਸਐਸਪੀ ਸ਼ੁਭਮ ਅਗਰਵਾਲ ਨੇ ਇਸ ਮੁਹਿੰਮ ਦੀ ਸਫਲਤਾ ਲਈ ਪੁਲਿਸ ਅਧਿਕਾਰੀਆਂ ਦੀ ਪਿੱਠ ਥਾਪੜੀ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਐਸਪੀ (ਡੀ) ਰਾਕੇਸ਼ ਯਾਦਵ, ਡੀਐਸਪੀ (ਐੱਚ) ਹਰਤੇਸ਼ ਕੌਸ਼ਿਕ ਅਤੇ ਇੰਚਾਰਜ ਤਕਨੀਕੀ ਸੈੱਲ ਕੁਲਦੀਪ ਸਿੰਘ ਅਤੇ ਉਨ੍ਹਾਂ ਦੀ ਪੂਰੀ ਟੀਮ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਤਕਨੀਕੀ ਸੈੱਲ ਨੇ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਕੇ ਇਨ੍ਹਾਂ ਮੋਬਾਈਲਾਂ ਨੂੰ ਟਰੇਸ ਕੀਤਾ ਹੈ, ਜੋ ਕਿ ਇੱਕ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਸ਼੍ਰੀ ਅਗਰਵਾਲ ਨੇ ਦੱਸਿਆ ਕਿ ਪੁਲਿਸ ਦਾ ਮੁੱਖ ਉਦੇਸ਼ ਜਨਤਾ ਦੀ ਸੇਵਾ ਕਰਨਾ ਹੈ ਅਤੇ ਆਪਣੇ ਗੁੰਮ ਹੋਏ ਮੋਬਾਈਲ ਵਾਪਸ ਮਿਲਣ ’ਤੇ ਲੋਕਾਂ ਦੇ ਚਿਹਰਿਆਂ ’ਤੇ ਆਈ ਮੁਸਕੁਰਾਹਟ ਹੀ ਸਾਡੀ ਸਭ ਤੋਂ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਭਵਿਖ ਵਿੱਚ ਵੀ ਗੈਰ ਸਮਾਜਿਕ ਅਨਸਰਾਂ ਵਿਰੁੱਧ ਸਖ਼ਤੀ ਜਾਰੀ ਰੱਖੀ ਜਾਵੇਗੀ।

    ਐਸਪੀ (ਡੀ), ਡੀਐਸਪੀ(ਐੱਚ) ਅਤੇ ਇੰਚਾਰਜ ਤਕਨੀਕੀ ਸੈੱਲ ਨੇ ਮੋਬਾਈਲ ਟਰੇਸ ਕਰਨ ਵਿੱਚ ਨਿਭਾਈ ਮੋਹਰੀ ਭੂਮਿਕਾ

    ਐਸਐਸਪੀ ਨੇ ਜਨਤਾ ਨੂੰ ਅਪੀਲ ਕੀਤੀ ਕਿ ਮੋਬਾਈਲ ਗੁੰਮ ਹੋਣ ’ਤੇ ਤੁਰੰਤ ਸੀਈਆਈਆਰ ਪੋਰਟਲ ਜਾਂ ਨਜ਼ਦੀਕੀ ਪੁਲਿਸ ਸਟੇਸ਼ਨ ਵਿੱਚ ਰਿਪੋਰਟ ਦਰਜ ਕਰਵਾਉਣ। ਉਨ੍ਹਾਂ ਇਹ ਵੀ ਕਿਹਾ ਕਿ ਕਦੇ ਵੀ ਬਿਨਾਂ ਬਿੱਲ ਜਾਂ ਸ਼ੱਕੀ ਹਾਲਤ ਵਿੱਚ ਪੁਰਾਣਾ ਮੋਬਾਈਲ ਨਾ ਖਰੀਦਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ 24 ਘੰਟੇ ਜਨਤਾ ਦੀ ਸੇਵਾ ਵਿੱਚ ਸਰਗਰਮ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਮੋਬਾਈਲ ਦੇ ਗੁੰਮ ਜਾਂ ਚੋਰੀ ਹੋਣ ਬਾਰੇ ਪਤਾ ਲਗਦਾ ਹੈ ਤਾਂ ਸਾਂਝ ਕੇਂਦਰ, ਨੇੜਲੇ ਪੁਲਿਸ ਥਾਣੇ ਜਾਂ ਫਿਰ ਹੈਲਪ ਲਾਈਨ ਨੰਬਰ 112 ਉੱਤੇ ਵੀ ਇਤਲਾਹ ਦਿੱਤੀ ਜਾ ਸਕਦੀ ਹੈ। Fatehgarh Sahib News

    ਉਨ੍ਹਾਂ ਦੱਸਿਆ ਕਿ ਇਹਨਾਂ ਮੋਬਾਈਲਾਂ ਨੂੰ ਟਰੇਸ ਕਰਨ ਲਈ ਪੁਲਿਸ ਵੱਖ-ਵੱਖ ਥਿਓਰੀਆਂ ਉੱਤੇ ਕੰਮ ਕਰਦੀ ਹੈ ਅਤੇ ਜਿਹੜੇ ਚੋਰੀਸ਼ੁਦਾ ਜਾਂ ਗੁੰਮ ਹੋਏ ਮੋਬਾਈਲ, ਗੈਰ ਸਮਾਜਿਕ ਅਨਸਰ ਚੁੱਕਣ ਉਪਰੰਤ ਇਸਤੇਮਾਲ ਕਰਦੇ ਹਨ ਤਾਂ ਉਹ ਛੇਤੀ ਹੀ ਪੁਲਿਸ ਦੀ ਪਕੜ ਵਿੱਚ ਆ ਜਾਂਦੇ ਹਨ। ਆਪਣੇ ਮੋਬਾਈਲ ਫੋਨ ਵਾਪਸ ਲੈਣ ਪਹੁੰਚੇ ਲੋਕਾਂ ਨੇ ਫ਼ਤਹਿਗੜ੍ਹ ਸਾਹਿਬ ਪੁਲਿਸ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਫੋਨ ਮਿਲਣ ਦੀ ਉਮੀਦ ਛੱਡ ਦਿੱਤੀ ਸੀ, ਪਰ ਪੁਲਿਸ ਦੀ ਮੁਸਤੈਦੀ ਸਦਕਾ ਅੱਜ ਉਨ੍ਹਾਂ ਦੇ ਕੀਮਤੀ ਫੋਨ, ਸੁਰੱਖਿਅਤ ਉਨ੍ਹਾਂ ਨੂੰ ਮਿਲ ਗਏ ਹਨ।