ਲੁਧਿਆਣਾ ‘ਚ ਚੋਣ ਜਾਬਤੇ ਦੀ ਵੱਡੀ ਉਲੰਘਣਾ, ਪੰਜਾਬ ਪੁਲਿਸ ਵੀ ਵੇਖ ਹੋਈ ਹੈਰਾਨ

Ludiana News
ਚੈਕਿੰਗ ਦੌਰਾਨ ਬਰਾਮਦ ਹੋਈ ਨਗਦੀ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ।

ਲੋਕ ਸਭਾ ਚੋਣਾਂ : ਲੁਧਿਆਣਾ ’ਚ ਚੈਕਿੰਗ ਦੌਰਾਨ 30 ਲੱਖ ਤੋਂ ਜ਼ਿਆਦਾ ਦੀ ਨਕਦੀ ਬਰਾਮਦ

ਲੁਧਿਆਣਾ (ਜਸਵੀਰ ਸਿੰਘ ਗਹਿਲ)। ਅਗਾਮੀ ਲੋਕ ਸਭਾ ਚੋਣਾਂ ਦੇ ਤਹਿਤ ਆਦਰਸ਼ ਚੋਣ ਜ਼ਾਬਤਾ ਲੱਗਿਆ ਹੋਇਆ ਹੈ। ਜਿਸ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਕੀਤੀ ਜਾ ਰਹੀ ਚੈਕਿੰਗ ਦੌਰਾਨ ਲੁਧਿਆਣਾ ਵਿਖੇ ਇੱਕ ਗੱਡੀ ’ਚੋਂ 30 ਲੱਖ ਤੋਂ ਜ਼ਿਆਦਾ ਦੀ ਨਕਦੀ ਬਰਾਮਦ ਹੋਈ ਹੈ। ਜਿਸ ਨੂੰ ਪੁਲਿਸ ਵੱਲੋਂ ਕਬਜ਼ੇ ’ਚ ਲੈ ਕੇ ਇੰਨਕਮ ਟੈਕਸ ਵਿਭਾਗ ਦੇ ਹਵਾਲੇ ਕਰ ਦਿੱਤਾ ਗਿਆ ਹੈ। ਹਾਸਲ ਹੋਈ ਜਾਣਕਾਰੀ ਮੁਤਾਬਕ 1 ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 16 ਮਾਰਚ ਤੋਂ ਆਦਰਸ਼ ਚੋਣ ਜਾਬਤਾ ਲਾਗੂ ਹੈ। ਜਿਸ ਦੇ ਤਹਿਤ ਹੀ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਪੁਲਿਸ ਵੱਲੋਂ ਨਾਕਾਬੰਦੀ ਤੋਂ ਇਲਾਵਾ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। (Ludiana News)

ਕ੍ਰਿਕੇਟ ਮੈਚਾਂ ’ਤੇ ਸ਼ਰਤਾਂ ਲਾਉਣ ਦੇ ਦੋਸ਼ ’ਚ 9 ਗ੍ਰਿਫਤਾਰ, 2 ਫਰਾਰ

ਜਿਸ ਤਹਿਤ ਹੀ ਕੀਤੀ ਜਾ ਰਹੀ ਚੈਕਿੰਗ ਦੌਰਾਨ ਪੁਲਿਸ ਨੂੰ ਸਥਾਨਕ ਮਲਹਾਰ ਕੱਟ ਸਾਹਮਣੇ ਸਰਕਟ ਹਾਊਸ ਵਿਖੇ ਇੱਕ ਮਾਰਕਾ ਵੋਲਵੋ ਗੱਡੀ ’ਚੋਂ 30,33,400 ਲੱਖ ਰੁਪਏ ਦੀ ਨਕਦੀ ਬਰਾਮਦ ਹੋਈ ਹੈ। ਸੰਪਰਕ ਕੀਤੇ ਜਾਣ ’ਤੇ ਜਤਿਨ ਬਾਂਸਲ ਸਹਾਇਕ ਕਮਿਸ਼ਨਰ ਪੁਲਿਸ ਸਿਵਲ ਲਾਇਨ ਨੇ ਉਕਤ ਬਰਾਮਦਗੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਚੈਕਿੰਗ ਦੌਰਾਨ ਪੁਲਿਸ ਨੂੰ ਡਰਾਇਵਰ ਹਰਸ ਅਰੋੜਾ ਵਾਸੀ ਅਸ਼ੋਕ ਨਗਰ ਜੀਟੀ ਰੋਡ ਲੁਧਿਆਣਾ ਦੀ ਗੱਡੀ ’ਚੋਂ ਭਾਰਤੀ ਕਰੰਸੀ ਦੀ 30,33,400 ਲੱਖ ਰੁਪਏ ਬਰਾਮਦ ਹੋਏ ਹਨ।

ਜਿੰਨਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਐੱਫ਼ਐੱਸਟੀ ਟੀਮ ਨੰਬਰ 8 ਦੇ ਇੰਚਾਰਜ ਕੁਲਵੰਤ ਸਿੰਘ ਵੱਲੋਂ ਵੀਡੀਓਗ੍ਰਾਫ਼ੀ ਕਰਕੇ ਕਬਜ਼ੇ ’ਚ ਲੈ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਗੱਡੀ ’ਚੋਂ ਬਰਾਮਦ 500 ਅਤੇ 200 ਦੇ ਨੋਟਾਂ ਨੂੰ ਇੰਨਕਮ ਟੈਕਸ ਵਿਭਾਗ ਹਵਾਲੇ ਕਰ ਦਿੱਤੇ ਗਏ ਹਨ। ਜਿਸ ’ਚ ਇੰਨਕਮ ਟੈਕਸ ਵਿਭਾਗ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਕਮਿਸ਼ਨਰ ਪੁਲਿਸ ਕੁਲਦੀਪ ਸਿੰਘ ਚਾਹਲ ਦੀ ਰਹਿਨੁਮਾਈ ਹੇਠ ਕਮਿਸ਼ਨਰ ਪੁਲਿਸ ਜ਼ਿਲ੍ਹੇ ਅੰਦਰ ਲੋਕ ਸਭਾ ਚੋਣਾਂ ਨੂੰ ਨਿਰਪੱਖ, ਪਾਰਦਰਸ਼ੀ ਤੇ ਸਾਂਤਮਈ ਤਰੀਕੇ ਕਰਵਾਉਣ ਲਈ ਯਤਨਸ਼ੀ ਹੈ। ਇਸ ਦੌਰਾਨ ਕਿਸੇ ਨੂੰ ਵੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। (Ludiana News)