ਮਾਕਨ ਨੂੰ ਸਕ੍ਰੀਨਿੰਗ ਕਮੇਟੀ ਦਾ ਚੇਅਰਮੈਨ ਬਣਾਉਣਾ ਹੈਰਾਨੀਜਨਕ ਅਮਰਿੰਦਰ ਸਿੰਘ

amarinder Singh

ਕਿਹਾ, 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਖ ਦੋਸ਼ੀਆਂ ਵਿੱਚੋਂ ਇਕ ਲਲਿਤ ਮਾਕਨ ਦੇ ਭਤੀਜੇ ਹਨ ਅਜੈ ਮਾਕਨ 

(ਅਸ਼ਵਨੀ ਚਾਵਲਾ) ਚੰਡੀਗੜ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਹਾਈ ਕਮਾਂਡ ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਵਾਸਤੇ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਅਜੈ ਮਾਕਨ ਨੂੰ ਬਣਾਏ ਜਾਣ ’ਤੇ ਹੈਰਾਨੀ ਪ੍ਰਗਟ ਕੀਤੀ ਹੈ।

ਅਮਰਿੰਦਰ ਸਿੰਘ ਨੇ ਅਜੈ ਮਾਕਨ ਨੂੰ ਕਾਬਲ ਨਹੀਂ ਸਗੋਂ ਵਿਵਾਦਤ ਸਿਆਸਤਦਾਨ ਕਰਾਰ ਦਿੰਦੇ ਹੋਏ ਕਿਹਾ ਕਿ ਮਾਕਨ ਦਿੱਲੀ ਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਖ ਦੋਸ਼ੀਆਂ ਵਿੱਚੋਂ ਇਕ ਲਲਿਤ ਮਾਕਨ ਦੇ ਭਤੀਜੇ ਹਨ। ਇਸ ਜ਼ਿੰਮੇਵਾਰੀ ਲਈ ਕਾਂਗਰਸ ਵੱਲੋਂ ਮਾਕਨ ਨੂੰ ਚੁਣਨ ਤੋਂ ਵੱਡਾ ਗ਼ਲਤ ਫ਼ੈਸਲਾ ਕੁਝ ਹੋਰ ਨਹੀਂ ਹੋ ਸਕਦਾ ਸੀ। ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਵਿਚ ਇੱਕ ਪਾਸੇ ਜਿੱਥੇ ਕੇਂਦਰ ਸਰਕਾਰ ਇਕ ਗੁਨਾਹਗਾਰ ਸੱਜਣ ਕੁਮਾਰ ਨੂੰ ਸਜਾ ਦੇਣ ਵੱਲ ਵਧ ਰਹੀ ਹੈ, ਤਾਂ ਦੂਜੇ ਧਿਰ ਕਾਂਗਰਸ ਮਾਕਨਾਂ ਨੂੰ ਇਨਾਮ ਦੇ ਰਹੀ ਹੈ ਅਤੇ ਉਹ ਵੀ ਪੰਜਾਬ ਲਈ, ਜਿੱਥੇ ਜੋ ਪੰਜਾਬੀਆਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦੇ ਸਮਾਨ ਹੈ।

ਸਾਬਕਾ ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਮਾਕਨ ਵਰਗੇ ਵਿਅਕਤੀ ਦਾ ਨਾਮ ਅੱਗੇ ਵਧਾਉਣ ਤੋਂ ਬਚਣਾ ਚਾਹੀਦਾ ਸੀ, ਜੋ ਉਨਾਂ ਦੇ ਚਾਚਾ ਦੇ ਸਿੱਖ ਵਿਰੋਧੀ ਦੰਗਿਆਂ ਚ ਸ਼ਾਮਲ ਹੋਣ ਕਾਰਨ ਪੰਜਾਬ ਵਿੱਚ ਬਗਾਵਤ ਦਾ ਕਾਰਨ ਬਣ ਸਕਦਾ ਹੈ, ਜਦੋਂ ਬੇਕਸੂਰ ਲੋਕਾਂ ਨੂੰ ਜ਼ਿੰਦਾ ਸਾੜ ਤਕ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਮਾਕਨ ਸਕ੍ਰੀਨਿੰਗ ਕਮੇਟੀ ਦੇ ਮੁਖੀ ਬਣਨ ਲਈ ਕਾਬਿਲ ਵਿਅਕਤੀ ਵੀ ਨਹੀਂ ਹਨ, ਜਿਸ ਵਿੱਚ ਸ੍ਰੀਮਤੀ ਅੰਬਿਕਾ ਸੋਨੀ ਅਤੇ ਸੁਨੀਲ ਜਾਖੜ ਵਰਗੇ ਸੀਨੀਅਰ ਆਗੂਆਂ ਨੂੰ ਉਨਾਂ ਦੇ ਅਧੀਨ ਰੱਖਿਆ ਗਿਆ ਹੈ।

ਉਨਾਂ ਨੇ ਕਿਹਾ ਕਿ ਮਾਕਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਚ ਪਾਰਟੀ ਨੂੰ ਲਗਾਤਾਰ ਦੋ ਵੱਡੀਆਂ ਹਾਰਾਂ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਜਿਸ ਵਿਅਕਤੀ ਨੇ ਦਿੱਲੀ ਚ ਕਾਂਗਰਸ ਦਾ ਪੂਰੀ ਤਰਾਂ ਸਫਾਇਆ ਕਰ ਦਿੱਤਾ ਹੈ, ਹੁਣ ਉਹਨੂੰ ਪੰਜਾਬ ਦੀ ਜਿੰਮੇਵਾਰੀ ਸੌਂਪੀ ਗਈ ਹੈ। ਅਜਿਹੇ ਵਿੱਚ ਕੋਈ ਵੀ ਸੂਬੇ ਅੰਦਰ ਪਾਰਟੀ ਦੇ ਭਵਿੱਖ ਦਾ ਅੰਦਾਜ਼ਾ ਲਗਾ ਸਕਦਾ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਦਿੱਲੀ ਚ 2014 ਅਤੇ 2019 ਦੀਆਂ ਵਿਧਾਨ ਸਭਾ ਚੋਣਾਂ ਚ ਕਾਂਗਰਸ ਲਈ ਕੋਈ ਵੀ ਸੀਟ ਨਾ ਜਿਤਣ ਵਾਲੇ ਵਿਅਕਤੀ ਨੂੰ ਪੰਜਾਬ ਭੇਜਿਆ ਗਿਆ ਹੈ, ਤਾਂ ਜੋ ਇੱਥੇ ਵੀ ਉਸੇ ਪ੍ਰਾਪਤੀ ਨੂੰ ਹਾਸਲ ਕੀਤਾ ਜਾ ਸਕੇ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਆਪਣੀ ਹਾਰ ਨੂੰ ਕਬੂਲ ਕਰ ਲਿਆ ਹੈ, ਜਿਸ ਨੇ ਇਕ ਅਜਿਹੇ ਵਿਅਕਤੀ ਨੂੰ ਨਿਯੁਕਤ ਕੀਤਾ ਹੈ, ਜਿਹੜਾ 2014 ਅਤੇ 2019 ਚ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਹਾਰ ਚੁੱਕਾ ਹੈ ਤੇ ਵਿਧਾਨ ਸਭਾ ਚੋਣ ਚ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here