Makorar Sahib Ghaggar: ਮਕੋਰੜ ਸਾਹਿਬ ਘੱਗਰ ਦਰਿਆ ਦਾ ਹਾਲ, ਮੰਤਰੀ ’ਤੇ ਪ੍ਰਸ਼ਾਸਨ ਮੌਕੇ ’ਤੇ ਪਹੁੰਚੇ, ਲਿਆ ਜਾਇਜਾ

Makorar Sahib Ghaggar
Makorar Sahib Ghaggar: ਮਕੋਰੜ ਸਾਹਿਬ ਘੱਗਰ ਦਰਿਆ ਦਾ ਹਾਲ, ਮੰਤਰੀ ’ਤੇ ਪ੍ਰਸ਼ਾਸਨ ਮੌਕੇ ’ਤੇ ਪਹੁੰਚੇ, ਲਿਆ ਜਾਇਜਾ

Makorar Sahib Ghaggar: ਮੂਣਕ (ਮੋਹਨ ਸਿੰਘ)। ਭਾਰੀ ਮੀਂਹ ਪੈਣ ਅਤੇ ਪਹਾੜੀ ਖੇਤਰਾਂ ਵਿੱਚ ਬੱਦਲ ਫਟਣ ਕਾਰਨ ਘੱਗਰ ਦਰਿਆ ਵਿੱਚ ਵਧ ਰਹੇ ਪਾਣੀ ਦੇ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬਰਿੰਦਰ ਕੁਮਾਰ ਗੋਇਲ ਨੇ ਅੱਜ ਮਕੋਰੜ ਸਾਹਿਬ ਵਿਖੇ ਘੱਗਰ ਦਰਿਆ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐੱਸਡੀਐੱਮ ਮੂਣਕ ਸੂਬਾ ਸਿੰਘ ਅਤੇ ਵੱਡੀ ਗਿਣਤੀ ’ਚ ਸਥਾਨਕ ਲੋਕ ਹਾਜ਼ਰ ਸਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ, ਰਾਹੁਲ ਚਾਬਾ ਨੇ ਮੌਜ਼ੂਦਾ ਹੜ੍ਹ ਵਰਗੀ ਸਥਿਤੀ ਅਤੇ ਘੱਗਰ ਦਰਿਆ ਵਿੱਚ ਵਧੇ ਹੋਏ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਘੱਗਰ ਦਰਿਆ ਦੇ ਕੰਢਿਆਂ ’ਤੇ ਰਾਤ ਦੀ ਚੌਕਸੀ (ਠੀਕਰੀ ਪਹਿਰੇ) ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। Makorar Sahib Ghaggar

Makorar Sahib Ghaggar

ਡਿਪਟੀ ਕਮਿਸ਼ਨਰ ਕਿਹਾ ਕਿ ਆਲੇ-ਦੁਆਲੇ ਦੇ ਖੇਤਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, 15 ਸੰਵੇਦਨਸ਼ੀਲ ਥਾਵਾਂ ਵਿਖੇ ਜੰਬੋ ਬੈਗਾਂ ਸਮੇਤ ਰੇਤ ਦੀਆਂ ਬੋਰੀਆਂ ਨਾਲ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਿੰਚਾਈ ਤੇ ਮਾਲ ਵਿਭਾਗ ਦੇ ਕਰਮਚਾਰੀਆਂ, ਸਥਾਨਕ ਪਿੰਡ ਵਾਸੀਆਂ ਸਮੇਤ, ਦੀਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਜੋ ਸ਼ਾਮ ਤੋਂ ਸਵੇਰ ਤੱਕ ਇਨ੍ਹਾਂ ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਕਰ ਰਹੀਆਂ ਹਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਰਾਤ ਦੇ ਸਮੇਂ ਦਰਿਆ ਦੇ ਕੰਢਿਆਂ ’ਤੇ ਪੁਲਿਸ ਗਸ਼ਤ ਦੇ ਨਿਰਦੇਸ਼ ਦਿੱਤੇ ਹਨ।

Read Also : ਪੰਜਾਬ ਤੋਂ ਬਾਅਦ ਹੁਣ ਚੰਡੀਗੜ੍ਹ ਦੇ ਸਕੂਲਾਂ ’ਚ ਵੀ ਛੁੱਟੀਆਂ! ਪੜ੍ਹੋ ਪੂਰੀ ਅਪਡੇਟ

ਡਿਪਟੀ ਕਮਿਸ਼ਨਰ ਨੇ ਚੇਤਾਵਨੀ ਦਿੱਤੀ ਕਿ ਘੱਗਰ ਦਰਿਆ ਦੇ ਕੰਢਿਆਂ ਨੂੰ ਪਾੜਨ ਜਾਂ ਹੜ੍ਹ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨਾਲ ਕਾਨੂੰਨ ਤਹਿਤ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਅਜਿਹੀਆਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜ਼ਿੰਮੇਵਾਰ ਪਾਏ ਜਾਣ ਵਾਲਿਆਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।

Makorar Sahib Ghaggar

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੰਗਰੂਰ ਜ਼ਿਲ੍ਹੇ ਵਿੱਚੋਂ ਲੰਘਦੇ ਘੱਗਰ ਦਰਿਆ ਦੇ ਕੰਢਿਆਂ ਦੇ ਆਲੇ-ਦੁਆਲੇ ਘੁੰਮਣ ਜਾਂ ਜਾਣ ਤੋਂ ਬਚਣ। ਸੰਗਰੂਰ ਜ਼ਿਲ੍ਹੇ ਵਿੱਚੋਂ ਪਾਣੀ ਦੇ ਸੁਚਾਰੂ ਨਿਕਾਸ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਜਨਤਕ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ ਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਹ ਸਿੰਚਾਈ ਵਿਭਾਗ ਨਾਲ 87250-29785 ’ਤੇ ਜਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ 01672-234196 ’ਤੇ ਸੰਪਰਕ ਕਰ ਸਕਦੇ ਹਨ।

ਦੱਸਣਯੋਗ ਹੈ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮਕੋਰੜ ਸਾਹਿਬ ਵਿਖੇ ਘੱਗਰ ਦਰਿਆ ਤੇ ਜਾਇਜ਼ਾ ਲੈਣ ਸਮੇਂ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ। ਇਸ ਮੌਕੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜ਼ੂਦ ਸਨ।