Punjab

Punjab Weather Update: ਪੰਜਾਬ ’ਚ ਬਦਲਿਆ ਮੌਸਮ, ਮੋਹਾਲੀ-ਪਠਾਨਕੋਟ ’ਚ ਤੇਜ਼ ਮੀਂਹ
Punjab ਦੇ ਪਿੰਡ ਦੇਸ਼ 'ਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਮਾਨ
Punjab News: ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ
Punjab: ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ
CM Mann ਨੇ PSPCL 'ਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿਜੀਲੈਂਸ ਵੱਲੋਂ 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਮਾਲ ਪਟਵਾਰੀ ਗ੍ਰਿਫਤਾਰ

Sach Kahoon Punjabi Desk Picture
Published On

(ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਅੰਮ੍ਰਿਤਸਰ ਵਿਖੇ ਤਾਇਨਾਤ ਮਾਲ ਪਟਵਾਰੀ ਸੁਨੀਲ ਦੱਤ ਖਿਲਾਫ਼ 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਪਿੰਡ ਜੱਲੋਕੇ, ਜ਼ਿਲ੍ਹਾ ਅੰਮ੍ਰਿਤਸਰ ਦੇ ਵਸਨੀਕ ਗੁਰਸਾਹਿਬ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਉਣ ਉਪਰੰਤ ਦਰਜ ਕੀਤਾ ਗਿਆ ਹੈ। Bribe

ਇਹ ਵੀ ਪੜ੍ਹੋ: ਜ਼ਿਲ੍ਹੇ ’ਚ 21680 ਰਾਸ਼ਨ ਕਾਰਡਾਂ ਨੂੰ ਕੀਤਾ ਜਾਵੇਗਾ ਬਹਾਲ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਸ ਤੋਂ 42,000 ਰੁਪਏ ਰਿਸ਼ਵਤ ਲਈ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ ‘ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਉਕਤ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। Bribe

About The Author

Related Posts