ਸਾਡੇ ਨਾਲ ਸ਼ਾਮਲ

Follow us

13.9 C
Chandigarh
Sunday, February 1, 2026
More
    Home Breaking News National Lok ...

    National Lok Adalat: ਕੌਮੀ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਮਲੇਰਕੋਟਲਾ ’ਚ 870 ਕੇਸਾਂ ਦਾ ਨਿਪਟਾਰਾ

    National-Lok-Adalat
    National Lok Adalat: ਕੌਮੀ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਮਲੇਰਕੋਟਲਾ ’ਚ 870 ਕੇਸਾਂ ਦਾ ਨਿਪਟਾਰਾ

    ਕਰੀਬ 9 ਕਰੋੜ 56 ਲੱਖ 32 ਹਜ਼ਾਰ 334 ਰੁਪਏ ਦੇ ਅਵਾਰਡ ਪਾਸ: ਐਡੀਸ਼ਨਲ ਸਿਵਲ ਜੱਜ

    National Lok Adalat: ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸ਼ਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਮਾਲੇਰਕੋਟਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਕੌਮੀ ਲੋਕ ਅਦਾਲਤ ਦੇ ਤਹਿਤ ਕੋਰਟ ਕੰਪਲੈਕਸ ਵਿਖੇ ਬੈਂਚ ਐਡੀਸਨਲ ਜਿਲ੍ਹਾ ਅਤੇ ਸੈਸਨ ਜੱਜ ਮਾਲੇਰਕੋਟਲਾ ਪਰਮਿੰਦਰ ਸਿੰਘ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਿਵੀਜਨ)ਕਮ- ਜੇ.ਐਮ.ਆਈ.ਸੀ. ਤੇਜਿੰਦਰ ਪ੍ਰੀਤ ਕੌਰ, ਸਿਵਲ ਜੱਜ (ਜੂਨੀਅਰ ਡਿਵੀਜਨ) ਕਮ- ਜੇ.ਐਮ.ਆਈ.ਸੀ.ਵਿਸ਼ਵ ਗੁਪਤਾ, ਸਿਵਲ ਜੱਜ (ਜੂਨੀਅਰ ਡਿਵੀਜਨ )ਕਮ-ਜੇ.ਐਮ. ਆਈ. ਸੀ. ਮਿਸ ਕਾਜਲ ਅਧੀਨ ਲੋਕਾਂ ਦੀ ਸੁਵਿਧਾ ਲਈ ਸਥਾਪਿਤ ਕੀਤੇ ਗਏ ।ਇਸ ਕੌਮੀ ਲੋਕ ਅਦਾਲਤ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ ।

    ਇਹ ਵੀ ਪੜ੍ਹੋ: Ranchi Airport: ਰਾਂਚੀ ਹਵਾਈ ਅੱਡੇ ’ਤੇ ਵੱਡਾ ਹਾਦਸਾ ਟਲਿਆ, 56 ਯਾਤਰੀ ਬਚੇ

    ਇਸ ਲੋਕ ਅਦਾਲਤ ਤਹਿਤ ਕੋਰਟ ਕੰਪਲੈਕਸ ਵਿਖੇ 1072 ਕੇਸ ਨਿਪਟਾਰੇ ਲਈ ਰੱਖੇ ਗਏ ਜਿਨ੍ਹਾਂ ਵਿੱਚੋਂ 870 ਕੇਸਾਂ ਦਾ ਨਿਪਟਾਰਾਂ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ ਅਤੇ ਕਰੀਬ ਕਰੀਬ 9 ਕਰੋੜ 56 ਲੱਖ 32 ਹਜ਼ਾਰ 334 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਐਡੀਸਨਲ ਜ਼ਿਲ੍ਹਾ ਅਤੇ ਸੈਸਨਜ਼ ਜੱਜ ਮਾਲੇਰਕੋਟਲਾ ਪਰਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਕ੍ਰਿਮੀਨਲ ਕੰਪਾਊਂਡੇਬਲਓਫੈਂਸ,ਬੈਂਕ ਰਿਕਵਰੀ ਕੇਸ, ਲੇਬਰ ਡਿਸਪਿਊਟ ਕੇਸ, ਬਿਜਲੀ ਅਤੇ ਪਾਣੀ ਬਿੱਲ (ਨਾਨ ਕੰਪਾਊਂਡੇਬਲ ਤੋਂ ਇਲਾਵਾ),ਵਿਆਹ ਦੇ ਨਾਲ ਸਬੰਧਤ ਝਗੜੇ, ਲੈਂਡ ਐਕੂਆਇਰ ਕੇਸ, ਸਰਵਿਸਿਜ਼ ਮਾਮਲੇ (ਤਨਖ਼ਾਹ, ਭੱਤੇ ਅਤੇ ਰਿਟਾਇਰਮੈਂਟ ਲਾਭ), ਰੈਵੀਨਿਊ ਕੇਸ (ਕੇਵਲ ਕੋਰਟਾਂ ’ਚ ਬਕਾਇਆ) ਸਾਈਬਰ ਕਰਾਈਮ ਨਾਲ ਸਬੰਧਤ ਕੇਸਾਂ ਅਤੇ ਹੋਰ ਸਿਵਲ ਕੇਸ ਫੈ਼ਸਲੇ ਲਈ ਰੱਖੇ ਗਏ ਸਨ। ਜਿਨ੍ਹਾਂ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਕੇਸ ਨਿਪਟਾਏ ਗਏ।

    ਲੋਕ ਅਦਾਲਤ ਰਾਹੀਂ ਕੇਸ ਨਿਬੇੜਨ ਦੇ ਲਾਭ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ। ਇਸ ਵਿੱਚ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ। ਲੋਕ ਅਦਾਲਤਾਂ ਰਾਹੀਂ ਸਮੇਂ ਤੇ ਧਨ ਦੀ ਬੱਚਤ ਹੁੰਦੀ ਹੈ। ਇਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ ।