ਮਲੇਰਕੋਟਲਾ ਨੂੰ ਮਿਲਿਆ ਪਹਿਲਾ ਐਸ.ਐਸ.ਪੀ., ਕੰਵਰਦੀਪ ਕੌਰ ਸੰਭਾਲਨਗੇ ਅਹੁਦਾ

ਪੰਜਾਬ ਸਰਕਾਰ ਨੇ ਲਾਇਆ ਮਹਿਲਾ ਆਈਪੀਐਸ ਅਧਿਕਾਰੀ ਨੂੰ ਐਸ.ਐਸ.ਪੀ.

ਅਸ਼ਵਨੀ ਚਾਵਲਾ, ਚੰਡੀਗੜ। ਪੰਜਾਬ ਵਿੱਚ ਮਲੇਰਕੋਟਲਾ ਪੰਜਾਬ ਦਾ 23ਵਾਂ ਜਿਲਾ ਬਣਾਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਇਥੇ ਪਹਿਲਾਂ ਐਸ.ਐਸ.ਪੀ. ਤੈਨਾਤ ਕਰ ਦਿੱਤਾ ਹੈ। ਮਲੇਰਕੋਟਲਾ ਵਿਖੇ ਮਹਿਲਾ ਆਈਪੀਐਸ ਅਧਿਕਾਰੀ ਕੰਵਰਦੀਪ ਕੌਰ ਨੂੰ ਐਸ.ਐਸ.ਪੀ. ਲਗਾਇਆ ਗਿਆ ਹੈੇ। ਕੰਵਰਦੀਪ ਕੌਰ ਨੂੰ ਕਪੂਰਥਲਾ ਤੋਂ ਤਬਾਦਲਾ ਕਰਦੇ ਹੋਏ ਮਲੇਰਕੋਟਲਾ ਭੇਜਿਆ ਗਿਆ ਹੈ। ਕਪੂਰਥਲਾ ਵਿਖੇ ਕੰਵਰਦੀਪ ਕੌਰ ਦੀ ਥਾਂ ’ਤੇ ਹਰਕਮਲਪ੍ਰੀਤ ਸਿੰਘ ਨੂੰ ਐਸ.ਐਸ.ਪੀ. ਲਗਾਇਆ ਗਿਆ ਹੈ।

 

ਮੁੱਖ ਮੰਤਰੀ ਨੇ ਹਾਲ ਹੀ ਵਿੱਚ 14 ਮਈ ਨੂੰ ਈਦ-ਉਲ-ਫ਼ਿਤਰ ਦੇ ਮੌਕੇ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕਰਦੇ ਹੋਏ ਸਥਾਨਕ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕੀਤੀ ਸੀ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਲਏ ਗਏ ਇਸ ਫੈਸਲੇ ਦਾ ਮਕਸਦ ਮਲੇਰਕੋਟਲਾ ਦੇ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣਾ, ਇਸ ਇਤਿਹਾਸਕ ਸ਼ਹਿਰ ਦੇ ਅਮੀਰ ਵਿਰਸੇ ਨੂੰ ਕਾਇਮ ਰੱਖਣਾ ਅਤੇ ਇਸ ਖੇਤਰ ਦੇ ਸਮੁੱਚੇ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਾ ਵੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।