ਵੱਡੀ ਕਾਰਵਾਈ ਕਰਦਿਆਂ 4 ਗ੍ਰਿਫਤਾਰ, 20 ਕਿਲੋ ਭੁੱਕੀ ਸਮੇਤ ਪੋਸਟ ਦੇ ਬੂਟੇ ਬਰਾਮਦ
(ਗੁਰਤੇਜ ਜੋਸੀ) ਮਾਲੇਰਕੋਟਲਾ। ਮਲੇਰਕੋਟਲਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਧੰਦੇ ਦੇ ਖਿਲਾਫ ਵੱਡੀ ਕਾਰਵਾਈ ਕਰਦਿਆਂ ਦੋ ਵੱਖ-ਵੱਖ ਕਾਰਵਾਈਆਂ ਦੌਰਾਨ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਭਾਰੀ ਮਾਤਰਾ ਵਿੱਚ ਪੋਸਤ ਦੇ ਬੂਟੇ ਅਤੇ ਭੁੱਕੀ ਬਰਾਮਦ ਕੀਤੀ ਹੈ। ਮਾਲੇਰਕੋਟਲਾ ਪੁਲਿਸ ਦੀ ਸੀ.ਆਈ.ਏ ਟੀਮ ਨੇ ਇੱਕ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਅਤੇ ਇੱਕ ਵਾਹਨ ਚੈਕਿੰਗ ਆਪ੍ਰੇਸ਼ਨ ਦੌਰਾਨ ਤਿੰਨ ਵਿਆਕਤੀਆਂ ਨੂੰ 10 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਹੈ, ਜਿੰਨਾ ਦੀ ਪਛਾਣ ਜਸਵੀਰ ਸਿੰਘ ਉਰਫ ਵੀਰੂ (ਟਰੱਕ ਡਰਾਈਵਰ), ਗੁਰਸੇਵਕ ਸਿੰਘ ਉਰਫ ਗੋਰਾ ਅਤੇ ਕੇਵਲ ਸਿੰਘ ਵੱਜੋਂ ਹੋਈ ਹੈ। ਤਿੰਨੋਂ ਧੂਰੀ ਵਾਲੇ ਪਾਸੇ ਤੋਂ ਮਾਲੇਰਕੋਟਲਾ ਵੱਲ ਜਾ ਰਹੇ ਟਾਟਾ ਟਰੱਕ ਵਿੱਚ ਸਵਾਰ ਸਨ। Drug Racket
ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ) ਹਰਕਮਲ ਪ੍ਰੀਤ ਸਿੰਘ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੁਲਿਸ ਵੱਲੋਂ ਲਗਾਤਾਰ ਵਾਹਨਾਂ ਦੀ ਚੈਕਿੰਗ ਮੁਹਿੰਮ, ਨਾਕੇ ਲਗਾਉਣ ਅਤੇ ਸ਼ੱਕੀ ਅਨਸਰਾਂ ‘ਤੇ ਲਗਾਤਾਰ ਨਿਗਰਾਨੀ ਰੱਖਣ ਦੇ ਨਾਲ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਤੇਜ਼ ਕੀਤੀ ਜਾ ਰਹੀ ਹੈ। Drug Racket
ਐਸਐਸਪੀ ਨੇ ਜ਼ੋਰ ਦੇ ਕੇ ਕਿਹਾ, “ਸੀਆਈਏ ਸਟਾਫ ਡੀਐਸਪੀ ਡੀ ਸਤੀਸ਼ ਕੁਮਾਰ ਦੀ ਨਿਗਰਾਨੀ ਹੇਠ ਖੇਤਰ ਵਿੱਚ ਚੱਲ ਰਹੇ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੇ ਰੈਕੇਟ ਬਾਰੇ ਭਰੋਸੇਮੰਦ ਜਾਣਕਾਰੀ ਦੇ ਅਧਾਰ ‘ਤੇ ਸਖਤ ਨਿਗਰਾਨੀ ਰੱਖ ਰਿਹਾ ਸੀ। ਐਸਐਸਪੀ ਨੇ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ
ਇਸ ਤੋਂ ਇਲਾਵਾ ਇੱਕ ਹੋਰ ਸਫਲ ਆਪ੍ਰੇਸ਼ਨ ਵਿੱਚ ਏ.ਐਸ.ਆਈ ਗੁਰਜੰਟ ਸਿੰਘ ਵੱਲੋਂ ਮਿਲੀ ਇਤਲਾਹ ਦੇ ਅਧਾਰ ‘ਤੇ ਕੀਤੀ ਛਾਪੇਮਾਰੀ ਦੌਰਾਨ ਸੁਰਜੀਤ ਸਿੰਘ ਉਰਫ਼ ਨਿੱਪੀ ਨੂੰ ਪਿੰਡ ਮਿੱਠੇਵਾਲ ਵਿਖੇ ਉਸਦੀ ਰਿਹਾਇਸ਼ ਤੋਂ 10 ਕਿਲੋ ਚੂਰਾ ਪੋਸਤ ਬਰਾਮਦ ਕਰਕੇ ਗ੍ਰਿਫਤਾਰ ਕੀਤਾ ਹੈ। 2.5 ਤੋਂ 3 ਫੁੱਟ ਦੀ ਉਚਾਈ ਵਾਲੇ ਪੌਦੇ ਘਰ ਦੀ ਚਾਰਦੀਵਾਰੀ ਦੇ ਨਾਲ ਉੱਗੇ ਹੋਏ ਪਾਏ ਗਏ। ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। Drug Racket