Yudh Nashe Virudh: ਮਾਲੇਰਕੋਟਲਾ ਪੁਲਿਸ ਵੱਲੋਂ ਸਥਾਨਕ ਕੇਂਦਰੀ ਜੇਲ੍ਹ ਵਿਖੇ ਕੀਤੀ ਅਚਨਚੇਤ ਚੈਕਿੰਗ

Yudh Nashe Virudh
ਮਾਲੇਰਕੋਟਲਾ: ਕੇਂਦਰੀ ਜੇਲ੍ਹ ਮਾਲੇਰਕੋਟਲਾ ਵਿਖੇ ਤਲਾਸ਼ੀ ਮੁਹਿੰਮ ਤਹਿਤ ਮੁਲਾਜ਼ਮ।

ਮਾਲੇਰਕੋਟਲਾ ਪੁਲਿਸ ਸੁਰੱਖਿਆ,ਅਮਨ-ਕਾਨੂੰਨ ਨੂੰ ਬਰਕਾਰਾਰ ਰੱਖਣ ਅਤੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ : ਜ਼ਿਲ੍ਹਾ ਪੁਲਿਸ ਮੁਖੀ

Yudh Nashe Virudh: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਸਰਗਰਮ ਹੋ ਕੇ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਹੀ ਪੁਲਿਸ ਪ੍ਰਸਾਸ਼ਨ ਵੱਲੋਂ ਸਥਾਨਕ ਕੇਂਦਰੀ ਜੇਲ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅਚਨਚੇਤ ਚੈਕਿੰਗ ਮੁਹਿੰਮ ਆਰੰਭੀ ਗਈ। ਇਸ ਮੌਕੇ ਡੀ.ਐਸ.ਪੀ.ਕੁਲਦੀਪ ਸਿੰਘ, ਸਤੀਸ਼ ਕੁਮਾਰ ਸਮੇਤ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਮੌਜੂਦ ਸਨ ।

ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਦੱਸਿਆ ਕਿ ਇਹ ਮੁਹਿੰਮ ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਹੁਕਮਾਂ ਤਹਿਤ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਹੈ। ਇਨ੍ਹਾਂ ਮੁਹਿੰਮਾਂ ਵਿਚ ਵੱਖ-ਵੱਖ ਥਾਵਾਂ ਉੱਤੇ ਚੈਕਿੰਗਾਂ ਅਤੇ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ। ਨਸ਼ਾ ਤਸਕਰ ਦੇ ਦੋਸ਼ ਵਿੱਚ ਪਾਏ ਜਾਣ ਵਾਲੇ ਮੁਜ਼ਰਮਾਂ ਉਤੇ ਸਖਤ ਕਾਰਵਾਈਆਂ ਕੀਤੀਆਂ ਜਾਣਗੀਆਂ। ਚੈਕਿੰਗ ਅਭਿਆਨ ਬਾਰੇ ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ “ਮਾਲੇਰਕੋਟਲਾ ਪੁਲਿਸ ਆਪਣੇ ਅਧਿਕਾਰ ਖੇਤਰ ਅਧੀਨ ਸਾਰੀਆਂ ਥਾਵਾਂ ‘ਤੇ ਸੁਰੱਖਿਆ ਨੂੰ ਲਾਗੂ ਕਰਨ ਅਤੇ ਸੁਧਾਰਾਤਮਕ ਸਹੂਲਤਾਵਾਂ ਸਮੇਤ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਅਤੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ: Benefits Of Garlic: ਸਰੀਰਕ ਸਮੱਸਿਆਵਾਂ ਨੂੰ ਪਲਾਂ ’ਚ ਦੂਰ ਕਰਦਾ ਹੈ ਲਸਣ, ਫਾਇਦੇ ਜਾਣ ਕੇ ਰਹਿ ਜਾਓਗੇ ਹੈਰਾਨ

Yudh Nashe Virudh
ਮਾਲੇਰਕੋਟਲਾ: ਕੇਂਦਰੀ ਜੇਲ੍ਹ ਮਾਲੇਰਕੋਟਲਾ ਵਿਖੇ ਤਲਾਸ਼ੀ ਮੁਹਿੰਮ ਤਹਿਤ ਮੁਲਾਜ਼ਮ।

Yudh Nashe Virudh

ਅਜਿਹੇ ਸਖ਼ਤ ਨਿਰੀਖਣ ਕਾਰਜ ਉਹ ਮਿਆਰੀ ਪ੍ਰੋਟੋਕੋਲ ਹਨ ਜੋ ਅਸੀਂ ਅਨੁਸ਼ਾਸਨ ਨੂੰ ਕਾਇਮ ਰੱਖਣ ਅਤੇ ਕਿਸੇ ਵੀ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਕਰਦੇ ਰਹਿੰਦੇ ਹਾਂ।” ਉਨ੍ਹਾਂ ਦੱਸਿਆ ਕਿ ਇਸੇ ਮੁਹਿੰਮ ਤਹਿਤ ਜ਼ਿਲ੍ਹਾ ਜੇਲ੍ਹ ਦੀ ਚੈਕਿੰਗ ਵੀ ਕੀਤੀ ਗਈ ਜਿਸ ਵਿੱਚ 01 ਡੀ.ਐਸ.ਪੀ., 03 ਮੁੱਖ ਅਫਸਰ ਥਾਣਾ ਸਮੇਤ 80 ਪੁਲਿਸ ਮੁਲਾਜ਼ਮਾਂ ਰਾਹੀਂ ਜੇਲ੍ਹ ਵਿੱਚ 05 ਬੈਰਕ, ਹਾਈ ਸਕਿਓਰਟੀ ਜ਼ੋਨ ਅਤੇ ਲੰਗਰ ਬੈਰਕ ਨੂੰ ਵੀ ਬਰੀਕੀ ਨਾਲ ਚੈੱਕ ਕੀਤਾ ਗਿਆ ਜਿਸ ਦੌਰਾਨ ਕੋਈ ਇਤਰਾਜ਼ਯੋਗ ਸਮੱਗਰੀ ਬ੍ਰਾਮਦ ਨਹੀਂ ਹੋਈ । ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਤਲਾਸ਼ੀ ਮੁਹਿੰਮਾਂ ਲਗਾਤਾਰ ਚਲਾਈਆਂ ਜਾਣਗੀਆਂ । Yudh Nashe Virudh