BC Commission Punjab: ਗੁਰੂਹਰਸਹਾਏ (ਵਿਜੈ ਹਾਂਡਾ)। ਆਮ ਆਦਮੀ ਪਾਰਟੀ ਜ਼ਿਲ੍ਹਾ ਫਿਰੋਜਪੁਰ ਦੇ ਪ੍ਰਧਾਨ ਤੇ ਹਲਕਾ ਗੁਰੂਹਰਸਹਾਏ ਨਾਲ ਸਬੰਧਿਤ ਆਗੂ ਡਾ ਮਲਕੀਤ ਥਿੰਦ ਦੀਆਂ ਆਮ ਆਦਮੀ ਪਾਰਟੀ ਪ੍ਰਤੀ ਕੀਤੀ ਸਖ਼ਤ ਮਿਹਨਤ ਤੇ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਤੇ ਪਾਰਟੀ ਹਾਈਕਮਾਨ ਵਲੋਂ ਉਹਨਾਂ ਨੂੰ ਬੀਸੀ ਕਮਿਸ਼ਨ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
Read Also : Farmers Protest Punjab: ਸ਼ੰਭੂ ਤੇ ਖਨੌਰੀ ਬਾਰਡਰ ਤੋਂ ਫੜੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਹੋਰ ਕਿਸਾਨ ਰਿਹਾਅ
ਇਸ ਮੌਕੇ ਉਹਨਾਂ ਦੇ ਘਰ ਗੋਲੂ ਕਾ ਮੋੜ ਵਿਖੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਪਾਰਟੀ ਵਲੋਂ ਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਵਾਂਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਤੇ ਵਲੰਟੀਅਰ ਹਾਜ਼ਰ ਸਨ। BC Commission Punjab