ਸਾਡੇ ਨਾਲ ਸ਼ਾਮਲ

Follow us

25.4 C
Chandigarh
Wednesday, February 25, 2026
More
    Home Breaking News ਮਾਲ ਪਟਵਾਰੀ ਰਿ...

    ਮਾਲ ਪਟਵਾਰੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

    Bribe

    (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ)। ਸੰਗਰੂਰ, 1 ਨਵੰਬਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸੇਵਾਮੁਕਤ ਪਟਵਾਰੀ ਹਰਬੰਸ ਸਿੰਘ, ਜੋ ਪਹਿਲਾਂ ਮਾਲ ਹਲਕਾ ਲਹਿਰਾਗਾਗਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸੀ, ਨੂੰ 13,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿ੍ਰਫਤਾਰ ਕੀਤਾ ਹੈ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਹਰਬੰਸ ਸਿੰਘ ਨੂੰ ਰਜਿੰਦਰ ਸਿੰਘ ਵਾਸੀ ਲਹਿਰਾਗਾਗਾ ਦੀ ਸ਼ਿਕਾਇਤ ’ਤੇ ਗਿ੍ਰਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੇ ਪਰਿਵਾਰ ਦੇ ਪਲਾਟ ਦਾ ਇੰਤਕਾਲ ਦਰਜ ਕਰਵਾਉਣ ਲਈ 13,000 ਰੁਪਏ ਲਏ ਹਨ।
    ਵਿਜੀਲੈਂਸ ਬਿਊਰੋ ਵੱਲੋਂ ਉਸਦੀ ਸ਼ਿਕਾਇਤ ਦੀ ਜਾਂਚ ਉਪਰੰਤ ਦੋਸ਼ੀ ਪਾਏ ਜਾਣ ’ਤੇ ਮੁਲਜਮ ਪਟਵਾਰੀ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ ਕਰਕੇ ਅੱਜ ਉਸਨੂੰ ਗਿ੍ਰਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸਾਖਾ, ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here