ਸਾਡੇ ਨਾਲ ਸ਼ਾਮਲ

Follow us

10 C
Chandigarh
Thursday, January 22, 2026
More
    Home Breaking News ਰਿਸ਼ਵਤ ਲੈਂਦਾ ਮ...

    ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

    Vigilance Bureau
    ਬਠਿੰਡਾ : ਵਿਜੀਲੈਂਸ ਬਿਊਰੋ ਦੀ ਟੀਮ ਪਟਵਾਰੀ ਨੂੰ ਗ੍ਰਿਫਤਾਰ ਕਰਦੀ ਹੋਈ।

    (ਸੁਖਜੀਤ ਮਾਨ) ਬਠਿੰਡਾ। ਪੰਜਾਬ ਵਿਜੀਲੈਂਸ ਬਿਊਰੋ ਦੀ ਬਠਿੰਡਾ ਟੀਮ ਨੇ ਮੰਗਲਵਾਰ ਨੂੰ ਕਸਬਾ ਫੂਲ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ।
    ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਿੱਥੋ ਦੇ ਵਸਨੀਕ ਇਕਬਾਲ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। Vigilance Bureau

    ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ‘ਵਿਰਾਸਤ ਇੰਤਕਾਲ’ ਦਰਜ ਕਰਵਾਉਣ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 6 ਹਜ਼ਾਰ ਰੁਪਏ ’ਚ ਤੈਅ ਹੋਇਆ । ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਹੀ 2 ਹਜ਼ਾਰ ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਕਾਇਆ 4 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਹੈ।

    ਇਹ ਵੀ ਪੜ੍ਹੋ: ਬੱਲ੍ਹੋ ਮਾਡਲ : ਪਿੰਡ ’ਚ ਗੂੰਜਿਆ ਨਾਅਰਾ, ਸਾਖਰ ਹੋਵੇ ਪਿੰਡ ਸਾਰਾ

    ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮਾਲ ਅਧਿਕਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ । Vigilance Bureau

    LEAVE A REPLY

    Please enter your comment!
    Please enter your name here