Walfare: ਲੋੜਵੰਦ ਪਰਿਵਾਰਾਂ ਦਾ ਸਹਾਰਾ ਬਣਿਆ ਮਲੋਟ ਦਾ ‘ਫੂਡ ਬੈਂਕ’

Walfare Work
Walfare: ਲੋੜਵੰਦ ਪਰਿਵਾਰਾਂ ਦਾ ਸਹਾਰਾ ਬਣਿਆ ਮਲੋਟ ਦਾ ‘ਫੂਡ ਬੈਂਕ’

ਪੂਜਨੀਕ ਗੁਰੂ ਜੀ ਦੀਆਂ ਮਾਨਵਤਾ ਭਲਾਈ ਸਿੱਖਿਆਵਾਂ ਦਾ ਹੀ ਕਮਾਲ : ਪ੍ਰੇਮੀ ਸੇਵਕ | Walfare Work

  • ਬਲਾਕ ਮਲੋਟ ਦੇ ਸਾਰੇ ਜੋਨਾਂ ਤੇ ਪਿੰਡਾਂ ਦੀ ਸਾਧ-ਸੰਗਤ ਮਾਨਵਤਾ ਭਲਾਈ ਦੇ ਕਾਰਜ ਕਰ ਰਹੀ ਹੈ : 85 ਮੈਂਬਰ ਪੰਜਾਬ
  • ਸਾਲ 2024 ’ਚ ਹੁਣ ਤੱਕ 121 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਗਿਆ ਰਾਸ਼ਨ

ਮਲੋਟ (ਮਨੋਜ)। Walfare Work: ਦੇਸ਼ ਤੇ ਵਿਦੇਸ਼ਾਂ ’ਚ ਵੱਸਦੀ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਪੂਜਨੀਕ ਗੁਰੂ ਜੀ ਦੁਆਰਾ ਚਲਾਏ ਮਾਨਵਤਾ ਭਲਾਈ ਕਾਰਜਾਂ ’ਚ ਇੱਕ ਦੂਜੇ ਤੋਂ ਵੱਧ ਕੇ ਮਾਨਵਤਾ ਦੀ ਸੇਵਾ ’ਚ ਆਪਣਾ ਵੱਡਮੁੱਲਾ ਸਹਿਯੋਗ ਕਰ ਰਹੀ ਹੈ। ਸਾਲ ਦਰ ਸਾਲ ਸਾਧ-ਸੰਗਤ ਇੱਕ ਦੂਸਰੇ ਤੋਂ ਵੱਧ ਕੇ ਮਾਨਵਤਾ ਦੀ ਸੇਵਾ ਕਰਨ ਲਈ ਉਤਸੁਕ ਰਹਿੰਦੀ ਹੈ। ਜੇਕਰ ਸਾਲ 2024 ’ਚ ਹੁਣ ਤੱਕ ਬਲਾਕ ਮਲੋਟ ਦੀ ਸਾਧ-ਸੰਗਤ ਵੱਲੋਂ ਲੜਕੀ ਦੀ ਸ਼ਾਦੀ ’ਚ ਆਰਥਿਕ ਸਹਿਯੋਗ, ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮਕਾਨ ਬਣਾ ਕੇ ਦੇਣਾ, ਗਰਮੀ ਦੇ ਦਿਨਾਂ ’ਚ ਪੰਛੀਆਂ ਲਈ ਪਾਣੀ ਤੇ ਮਿੱਟੀ ਦੇ ਭਾਂਡਿਆਂ ਦਾ ਪ੍ਰਬੰਧ ਕਰਨਾ, ਖੂਨਦਾਨ ਕਰਨਾ, ਲੋੜਵੰਦ ਪਰਿਵਾਰਾਂ ਨੂੰ ਮੌਸਮ ਅਨੁਸਾਰ ਕੱਪੜੇ ਵੰਡਣਾ ਆਦਿ ਵਰਗੇ ਭਲਾਈ ਕਾਰਜ ਕਰ ਰਹੀ ਹੈ। Walfare Work

ਇਹ ਖਬਰ ਵੀ ਪੜ੍ਹੋ : Ashiana Campaign: ‘ਆਸ਼ਿਆਨਾ ਮੁਹਿੰਮ’ ਤਹਿਤ ਲੋੜਵੰਦ ਨੂੰ ਬਣਾ ਕੇ ਦਿੱਤਾ ਮਕਾਨ

ਜੇਕਰ ਸਾਲ 2024 ’ਚ ਬਲਾਕ ਮਲੋਟ ਦੀ ਸਾਧ-ਸੰਗਤ ਵੱਲੋਂ ‘ਫੂਡ ਬੈਂਕ’ ਤੇ ‘ਸਹਾਰਾ-ਏ-ਇੰਸਾਂ’ ਮੁਹਿੰਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਗੱਲ ਕਰੀਏ ਤਾਂ ਜੋਨ 1 ਦੀ ਸਮੂਹ ਸਾਧ-ਸੰਗਤ ਵੱਲੋਂ 25 ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾ ਚੁੱਕਾ ਹੈ। ਇਸੇ ਤਰ੍ਹਾਂ ਜੋਨ 2 ਦੀ ਸਾਧ-ਸੰਗਤ ਵੱਲੋਂ 12 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਜੋਨ 3 ਦੀ ਸਾਧ-ਸੰਗਤ ਵੱਲੋਂ 5 ਪਰਿਵਾਰਾਂ ਨੂੰ ਰਾਸ਼ਨ, ਜੋਨ 4 ਦੀ ਸਾਧ-ਸੰਗਤ ਵੱਲੋਂ 24 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਜੋਨ 5 ਦੀ ਸਾਧ-ਸੰਗਤ ਵੱਲੋਂ 25 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਜੋਨ 6 ਦੀ ਸਾਧ-ਸੰਗਤ ਵੱਲੋਂ 30 ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾ ਚੁੱਕਾ ਹੈ ਅਤੇ ਕੁੱਲ 121 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾ ਚੁੱਕਾ ਹੈ।

Walfare Work
Walfare: ਲੋੜਵੰਦ ਪਰਿਵਾਰਾਂ ਦਾ ਸਹਾਰਾ ਬਣਿਆ ਮਲੋਟ ਦਾ ‘ਫੂਡ ਬੈਂਕ’

ਪੂਜਨੀਕ ਗੁਰੂ ਜੀ ਦੀਆਂ ਮਾਨਵਤਾ ਭਲਾਈ ਸਿੱਖਿਆਵਾਂ ਦਾ ਹੀ ਕਮਾਲ : ਪ੍ਰੇਮੀ ਸੇਵਕ

ਬਲਾਕ ਮਲੋਟ ਦੇ ਪ੍ਰੇਮੀ ਸੇਵਕ ਅਨਿਲ ਕੁਮਾਰ ਇੰਸਾਂ, ਜੋਨ ਨੰਬਰ 1 ਦੇ ਪ੍ਰੇਮੀ ਸੇਵਕ ਮੱਖਣ ਲਾਲ ਇੰਸਾਂ, ਜੋਨ ਦੇ ਪ੍ਰੇਮੀ ਸੇਵਕ ਰੋਬਿਨ ਗਾਬਾ ਇੰਸਾਂ, ਜੋਨ 3 ਦੇ ਪ੍ਰੇਮੀ ਸੇਵਕ ਸੁਨੀਲ ਇੰਸਾਂ, ਜੋਨ 4 ਦੇ ਪ੍ਰੇਮੀ ਸੇਵਕ ਡਾ. ਇਕਬਾਲ ਇੰਸਾਂ, ਜੋਨ 5 ਦੇ ਪ੍ਰੇਮੀ ਸੇਵਕ ਬਲਵੰਤ ਇੰਸਾਂ ਅਤੇ ਜੋਨ 6 ਦੇ ਪ੍ਰੇਮੀ ਸੇਵਕ ਬਿੰਟੂ ਪਾਲ ਇੰਸਾਂ ਨੇ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਸਮੂਹ ਸਾਧ-ਸੰਗਤ ਨੂੰ ਸਮੇਂ-ਸਮੇਂ ਸਿਰ ਮਾਨਵਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ ਤੇ ਇਹ ਪੂਜਨੀਕ ਗੁਰੂ ਜੀ ਦੀਆਂ ਮਾਨਵਤਾ ਭਲਾਈ ਸਿੱਖਿਆਵਾਂ ਦਾ ਹੀ ਕਮਾਲ ਹੈ ਕਿ ਬਲਾਕ ਮਲੋਟ ਦੀ ਸਾਧ-ਸੰਗਤ ਹਰ ਸਮੇਂ ਮਾਨਵਤਾ ਦੀ ਸੇਵਾ ’ਚ ਆਪਣਾ ਸਹਿਯੋਗ ਕਰਦੀ ਰਹਿੰਦੀ ਹੈ। Walfare Work

ਪੂਜਨੀਕ ਗੁਰੂ ਜੀ ਦਾ ਸ਼ੁਕਰਾਨਾ : 85 ਮੈਂਬਰ ਪੰਜਾਬ | Walfare Work

85 ਮੈਂਬਰ ਪੰਜਾਬ ਰਾਹੁਲ ਇੰਸਾਂ, ਰਿੰਕੂ ਇੰਸਾਂ, ਬਲਰਾਜ ਸਿੰਘ ਇੰਸਾਂ, ਬਲਵਿੰਦਰ ਸਿੰਘ ਇੰਸਾਂ, 85 ਮੈਂਬਰ ਪੰਜਾਬ ਭੈਣਾਂ ਕਿਰਨ ਇੰਸਾਂ, ਅਮਰਜੀਤ ਕੌਰ ਇੰਸਾਂ, ਸਤਵੰਤ ਇੰਸਾਂ ਤੇ ਮਮਤਾ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਾ ਸ਼ੁਕਰਾਨਾ ਕੀਤਾ ਜਿਨ੍ਹਾਂ ਦੀ ਪਵਿੱਤਰ ਪ੍ਰੇਰਣਾ ’ਤੇ ਚੱਲਦੇ ਹੋਏ ਬਲਾਕ ਮਲੋਟ ਦੇ ਸਾਰੇ ਜੋਨਾਂ ਅਤੇ ਪਿੰਡਾਂ ਦੀ ਸਾਧ-ਸੰਗਤ ਮਾਨਵਤਾ ਭਲਾਈ ਦੇ ਕਾਰਜ ਕਰ ਰਹੀ ਹੈ।