ਮਲੋਟ ਰੋਡ ਹਾਦਸਾ ਨਹੀਂ ਸਗੋਂ ਕਤਲ ਸੀ, ਪੁਲਿਸ ਨੇ ਕੀਤਾ ਪਰਦਾਫਾਸ਼

Malout Road Accident

ਫੁੱਫੜ ਨੇ ਕਰਵਾਇਆ ਸੀ ਭਤੀਜੇ ਦਾ ਕਤਲ

(ਸੁਖਜੀਤ ਮਾਨ) ਬਠਿੰਡਾ। ਪੁਲਿਸ ਵੱਲੋਂ ਬਠਿੰਡਾ ਸ਼ਹਿਰ ’ਚ 9 ਅਪ੍ਰੈਲ ਸੜਕ ਹਾਦਸੇ ਦੀ ਆੜ ’ਚ ਨੌਜਵਾਨ ਦਾ ਕਤਲ ਕੀਤਾ ਗਿਆ ਸੀ। ਜਿਸ ਨੂੰ ਹਾਦਸੇ ਦਾ ਰੂਪ ਦਿੱਤਾ ਗਿਆ। ਇਸ ਕਤਲ ਦਾ ਪੁਲਿਸ ਵੱਲੋਂ ਪਰਦਾਫਾਸ਼ ਕੀਤਾ ਗਿਆ ਹੈ। ਲਖਵੀਰ ਸਿੰਘ ਦੇ ਸਿਰ ‘ਤੇ ਰਾਡ ਮਾਰ ਕੇ ਉਸ ਦਾ ਕਤਲ ਕੀਤਾ ਗਿਆ ਸੀ। ਮਲੋਟ ਰੋਡ ‘ਤੇ ਵਾਪਰਿਆ ਸੜਕ ਹਾਦਸਾ ਹੋਇਆ ਨਹੀਂ ਸੀ ਸਗੋਂ ਸੋਚੀ-ਸਮਝੀ ਸਾਜਿਸ਼ ਤਹਿਤ ਕੀਤਾ ਗਿਆ । ਬਠਿੰਡਾ ਪੁਲਿਸ ਨੇ ਇਸ ਸਬੰਧ ਵਿੱਚ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਗੱਲ ਦਾ ਖੁਲਾਸਾ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਨੇ ਸ਼ੁੱਕਰਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨਾਂ ਦੱਸਿਆ ਕਿ ਬੀਤੀ 9 ਅਪਰੈਲ ਨੂੰ ਲਖਵੀਰ ਸਿੰਘ ਵਾਸੀ ਗਿੱਦੜਬਾਹਾ ਦੀ ਲਾਸ਼ ਅਤੇ ਉਸ ਦੀ ਸਕੂਟੀ ਮਲੋਟ ਰੋਡ ’ਤੇ ਅੰਬੂਜਾ ਫੈਕਟਰੀ ਨੇੜਿਓਂ ਮਿਲੀ ਸੀ।

ਉਨ੍ਹਾਂ ਦੱਸਿਆ ਕਿ ਲਖਵੀਰ ਸਿੰਘ ਦੇ ਭਰਾ ਅੰਮ੍ਰਿਤਪਾਲ ਸਿੰਘ ਦੇ ਬਿਆਨਾਂ ’ਤੇ ਥਾਣਾ ਥਰਮਲ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਹਾਦਸੇ ਦਾ ਕੇਸ ਦਰਜ ਕਰ ਲਿਆ ਸੀ। ਪੁਲਿਸ ਨੂੰ ਮਾਮਲਾ ਸ਼ੱਕੀ ਲੱਗਿਆ ਤਾਂ ਡੂੰਘਾਈ ਨਾਲ ਜਾਂਚ ਕਰਨ ਲਈ ਐਸਪੀ ਅਜੇ ਗਾਂਧੀ, ਡੀਐਸਪੀ ਦਵਿੰਦਰ ਸਿੰਘ, ਡੀਐਸਪੀ ਸਿਟੀ-2 ਗੁਰਪ੍ਰੀਤ ਸਿੰਘ ਅਤੇ ਸੀਆਈਏ-1 ਦੇ ਇੰਚਾਰਜ ਤ੍ਰਿਲੋਚਨ ਸਿੰਘ ਦੀ ਟੀਮ ਬਣਾਈ ਗਈ ਸੀ। ਟੀਮ ਵੱਲੋਂ ਡੂੰਘਾਈ ਨਾਲ ਕੀਤੀ ਗਈ ਪੜਤਾਲ ਦੌਰਾਨ ਇਸ ਮਾਮਲੇ ਸਬੰਧੀ ਅਸਲੀਅਤ ਸਾਹਮਣੇ ਆਈ ਹੈ।

ਫੂਫਾ ਨੇ ਕਰਵਾਇਆ ਸੀ ਰਿਸ਼ਤਾ

ਐਸਐਸਪੀ ਮੁਤਾਬਕ ਮਾਮਲੇ ਦੀ ਜਾਂਚ ਤੋਂ ਬਾਅਦ ਪਤਾ ਲੱਗਿਆ ਕਿ ਇਹ ਹਾਦਸਾ ਨਹੀਂ ਸਗੋਂ ਸਾਜ਼ਿਸ਼ ਤਹਿਤ ਕੀਤਾ ਗਿਆ ਕਤਲ ਸੀ। ਪੁਲਿਸ ਨੇ ਧਾਰਾ 302 ਤਹਿਤ ਜਸਵਿੰਦਰ ਸਿੰਘ ਕਾਲਾ ਵਾਸੀ ਗੁਰੂ ਗੋਬਿੰਦ ਸਿੰਘ ਨਗਰ, ਜਤਿੰਦਰ ਸਿੰਘ ਉਰਫ਼ ਜਿੰਦੂ ਵਾਸੀ ਦੋਦਾ ਅਤੇ ਰੁਪਿੰਦਰ ਸਿੰਘ ਪਿੰਦਾ ਵਾਸੀ ਸ੍ਰੀ ਮੁਕਤਸਰ ਸਾਹਿਬ ਨੂੰ ਨਾਮਜ਼ਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਮ੍ਰਿਤਕ ਲਖਵੀਰ ਸਿੰਘ ਦਾ ਫੂਫਾ ਹੈ, ਜਿਸ ਦਾ ਇੱਕ ਸਾਲ ਪਹਿਲਾਂ ਲਖਵੀਰ ਸਿੰਘ ਦਾ ਰਿਸ਼ਤਾ ਕਰਵਾਇਆ ਸੀ।

Malout Road Accident

ਐਸ ਐਸ ਪੀ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਕਿ ਜਸਵਿੰਦਰ ਸਿੰਘ ਦੇ ਲਖਵੀਰ ਸਿੰਘ ਦੀ ਪਤਨੀ ਨਾਲ ਕਥਿਤ ਤੌਰ ਤੇ ਨਾਜਾਇਜ਼ ਸਬੰਧ ਸਨ, ਜਿਸ ਬਾਰੇ ਲਖਵੀਰ ਸਿੰਘ ਨੂੰ ਸ਼ੱਕ ਹੋ ਗਿਆ ਸੀ। ਉਨਾਂ ਦੱਸਿਆ ਕਿ ਇਸ ਸਬੰਧੀ ਜਸਵਿੰਦਰ ਸਿੰਘ ਨੂੰ ਵੀ ਜਾਣਕਾਰੀ ਮਿਲ ਗਈ ਸੀ। ਜਸਵਿੰਦਰ ਸਿੰਘ ਨੂੰ ਇਹ ਵੀ ਪਤਾ ਲੱਗਾ ਸੀ ਕਿ ਲਖਵੀਰ ਕੋਲ ਉਸ ਦੀ ਕੋਈ ਵੀਡੀਓ ਵੀ ਹੈ। ਇਸ ਲਈ ਜਸਵਿੰਦਰ ਨੇ ਆਪਣੇ ਦੋਸਤਾਂ ਨਾਲ ਸਾਜ਼ਿਸ਼ ਰਚ ਕੇ ਲਖਵੀਰ ਸਿੰਘ ਨੂੰ ਬਹਾਨੇ ਨਾਲ਼ ਮਲੋਟ ਰੋਡ ’ਤੇ ਬੁਲਾ ਲਿਆ ਅਤੇ ਵਾਰਦਾਤ ਨੂੰ ਅੰਜਾਮ ਦੇ ਦਿੱਤਾ।

ਲਖਵੀਰ ਸਿੰਘ ਦੇ ਸਿਰ ‘ਤੇ ਰਾਡ ਮਾਰ ਕੇ ਕੀਤਾ ਗਿਆ ਸੀ ਕਤਲ

ਐੱਸਐੱਸਪੀ ਨੇ ਦੱਸਿਆ ਕਿ ਇੱਥੇ ਜਤਿੰਦਰ ਅਤੇ ਰੁਪਿੰਦਰ ਨੇ ਲਖਵੀਰ ਸਿੰਘ ਦੇ ਸਿਰ ‘ਤੇ ਰਾਡ ਮਾਰ ਕੇ ਕਤਲ ਕੀਤਾ ਗਿਆ ਸੀ। ਉਸ ਤੋਂ ਬਾਅਦ ਕਤਲ ਨੂੰ ਹਾਦਸਾ ਬਣਾਉਣ ਲਈ ਉਸ ‘ਤੇ ਟਰਾਲਾ ਚੜ੍ਹਾ ਦਿੱਤਾ। ਜਾਂਦੇ ਸਮੇਂ ਉਹ ਮ੍ਰਿਤਕ ਦਾ ਮੋਬਾਈਲ ਫੋਨ ਵੀ ਆਪਣੇ ਨਾਲ ਲੈ ਗਏ। ਪੋਸਟ ਮਾਰਟਮ ਦੀ ਰਿਪੋਰਟ ਵਿੱਚ ਸੱਟ ਦੇ ਨਿਸ਼ਾਨ ਸਾਹਮਣੇ ਆਉਣ ‘ਤੇ ਪੁਲਿਸ ਦਾ ਸ਼ੱਕ ਹੋਰ ਵਧ ਗਿਆ। ਉਨ੍ਹਾਂ ਦੱਸਿਆ ਕਿ ਹੈ ਮੁਲਜ਼ਮਾਂ ਕੋਲੋਂ ਰਾਡ ਅਤੇ ਟਰਾਲੂ ਬਰਾਮਦ ਕਰ ਲਿਆ ਹੈ। ਐਸਐਸਪੀ ਨੇ ਦੱਸਿਆ ਕਿ ਇਸ ਕਤਲ ਮਾਮਲੇ ਵਿੱਚ ਲਖਵੀਰ ਸਿੰਘ ਦੀ ਪਤਨੀ ਦੀ ਭੂਮਿਕਾ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।