ਨਵਜੋਤ ਸਿੱਧੂ ਦੀ ਡੇਰਾ ਵਿਰੋਧੀ ਬਿਆਨਬਾਜ਼ੀ ਤੋਂ ਮਾਲਵੇ ਦੇ ਕਈ ਕਾਂਗਰਸੀ ਵਿਧਾਇਕ ਔਖੇ

ਗੁਰਪ੍ਰੀਤ ਸਿੰਘ
ਸੰਗਰੂਰ, 8 ਸਤੰਬਰ
ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਵੱਲੋਂ ਡੇਰਾ ਸੱਚਾ ਸੌਦਾ ਵਿਰੁੱਧ ਵਰਤੀ ਜਾ ਰਹੀ ਭੱਦੀ ਸ਼ਬਦਾਵਲੀ ਡੇਰਾ ਸ਼ਰਧਾਲੂਆਂ ਦੇ ਦਿਲਾਂ ‘ਤੇ ਜ਼ਖਮ ਤਾਂ ਕਰ ਹੀ ਰਹੀ ਹੈ, ਦੂਜੇ ਪਾਸੇ ਮਾਲਵੇ ਦੇ ਕਈ ਵਿਧਾਇਕ ਆਪਣੇ ਮੰਤਰੀਆਂ ਦੀ ਡੇਰਾ ਸੱਚਾ ਸੌਦਾ ਪ੍ਰਤੀ ਵਰਤੀ ਜਾਂਦੀ ਸ਼ਬਦਾਵਲੀ ਤੋਂ ਔਖੇ ਹਨ ਵੱਡੀ ਗਿਣਤੀ ਡੇਰਾ ਸ਼ਰਧਾਲੂ ਪਿਛਲੇ ਲੰਮੇ ਸਮੇਂ ਤੋਂ ਕਾਂਗਰਸੀ ਵਿਧਾਇਕਾਂ ਨਾਲ ਜੁੜੇ ਰਹੇ ਹਨ ਅਤੇ ਵਿਧਾਇਕ ਡੇਰਾ ਸ਼ਰਧਾਲੂਆਂ ਦੇ ਦੁੱਖ ਸੁੱਖ ਵਿੱਚ ਵੀ ਜਾਂਦੇ ਹਨ

 
ਮਾਲਵੇ ਦੇ ਕਈ ਵਿਧਾਇਕਾਂ ਨੇ ਆਪਣਾ ਨਾਂਅ ਨਾ ਛਾਪਣ ਦੀ ਸ਼ਰਤ ‘ਤੇ ਆਖਿਆ ਕਿ ਸੰਨ 2007 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਡੇਰਾ ਸ਼ਰਧਾਲੂਆਂ ਨੇ ਉਨ੍ਹਾਂ ਦੀ ਡਟਵੀਂ ਹਮਾਇਤ ਕੀਤੀ ਸੀ ਉਨ੍ਹਾਂ ਆਖਿਆ ਕਿ ਸਾਨੂੰ ਇਸ ਗੱਲ ਦਾ ਵੀ ਅਹਿਸਾਸ ਹੈ ਕਿ ਨਵਜੋਤ ਸਿੱਧੂ ਜਿਸ ਤਰ੍ਹਾਂ ਡੇਰਾ ਸੱਚਾ ਸੌਦਾ ਦੇ ਵਿਰੁੱਧ ਭੱਦੀ ਬਿਆਨਬਾਜ਼ੀ ਕਰਦੇ ਹਨ, ਉਸ ਦਾ ਡੇਰਾ ਸ਼ਰਧਾਲੂਆਂ ਦੇ ਦਿਲਾਂ ‘ਤੇ ਗਹਿਰਾ ਅਸਰ ਹੋ ਰਿਹਾ ਹੈ ਉਨ੍ਹਾਂ ਕਿਹਾ ਕਿ ਵੋਟਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਸਾਨੂੰ ਸਮਾਜ ਦਾ ਭਾਈਚਾਰਾ ਬਣਾਈ ਰੱਖਣਾ ਚਾਹੀਦਾ ਹੈ ਵਿਧਾਇਕ ਨੇ ਕਿਹਾ ਕਿ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਇਨਸਾਨੀਅਤ ਸਭ ਤੋਂ ਵੱਡਾ ਧਰਮ ਹੈ ਕਿਸੇ ਆਗੂ ਨੂੰ ਲੋਕਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖ ਕੇ ਬਿਆਨਬਾਜ਼ੀ ਕਰਨੀ ਚਾਹੀਦੀ ਹੈ

 

 

ਉਨ੍ਹਾਂ ਆਖਿਆ ਕਿ ਭਾਰਤ ਦਾ ਸੰਵਿਧਾਨ ਹਰੇਕ ਵਿਅਕਤੀ ਨੂੰ ਆਪੋ ਆਪਣਾ ਧਰਮ ਮੰਨਣ ਦਾ ਅਧਿਕਾਰ ਦਿੰਦਾ ਹੈ, ਲੋਕਾਂ ਨੂੰ ਜਿੱਥੇ ਜਾ ਕੇ ਸੰਤੁਸ਼ਟੀ ਮਿਲਦੀ ਹੈ, ਉੱਥੇ ਜਾਣ ਅਤੇ ਕੋਈ ਵੀ ਉਨ੍ਹਾਂ ਨੂੰ ਉੱਧਰ ਜਾਣ ਤੋਂ ਰੋਕ ਨਹੀਂ ਸਕਦਾ ਸਾਰਿਆਂ ਨੂੰ ਸਮਾਜਿਕ ਕਦਰਾਂ-ਕੀਮਤਾਂ ਦਾ ਖਿਆਲ ਵੀ ਰੱਖਣਾ ਚਾਹੀਦਾ ਹੈ

 
ਜ਼ਿਕਰਯੋਗ ਹੈ ਕਿ ਪੰਜਾਬ ਖਾਸਕਰ ਮਾਲਵੇ ਦੇ ਦਰਜ਼ਨ ਤੋਂ ਵੱਧ ਜ਼ਿਲ੍ਹਿਆਂ ਵਿੱਚ ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਦਾ ਵੱਡਾ ਪ੍ਰਭਾਵ ਹੈ ਉੱਧਰ ਡੇਰਾ ਸ਼ਰਧਾਲੂਆਂ ਨੇ ਵੀ ਗੱਲਬਾਤ ਦੌਰਾਨ ਕਿਹਾ ਕਿ ਕਾਂਗਰਸੀ ਮੰਤਰੀ ਨਵਜੋਤ ਸਿੱਧੂ ਜਿਸ ਤਰ੍ਹਾਂ ਦੀ ਬਿਆਨਬਾਜ਼ੀ ਕਰ ਰਹੇ ਹਨ, ਉਸ ਤੋਂ ਉਨ੍ਹਾਂ ਨੂੰ ਦੁੱਖ ਪਹੁੰਚ ਰਿਹਾ ਹੈ ਉਨ੍ਹਾਂ ਕਿਹਾ ਕਿ ਜਦੋਂ ਡੇਰਾ ਸ਼ਰਧਾਲੂਆਂ ਨੇ ਕਾਂਗਰਸ ਨੂੰ ਸਮਰੱਥਨ ਦੇ ਕੇ ਮਾਲਵੇ ਵਿੱਚੋਂ ਹੂੰਝਾ ਫੇਰ ਜਿੱਤ ਦਿਵਾਈ ਸੀ, ਉਦੋਂ ਤਾਂ ਡੇਰਾ ਪ੍ਰੇਮੀ ਚੰਗੇ ਲੱਗਦੇ ਸੀ ਪਰ ਅੱਜ ਬਦਲੇ ਹੋਏ ਮਾਹੌਲ ਵੇਖ ਕੇ ਉਨ੍ਹਾਂ ਨੂੰ ਵੀ ਡੇਰਾ ਸੱਚਾ ਸੌਦਾ ਤੋਂ ਘ੍ਰਿਣਾ ਆਉਣ ਲੱਗੀ ਹੈ ਉਨ੍ਹਾਂ ਇਹ ਵੀ ਕਿਹਾ ਕਿ ਡੇਰਾ ਸੱਚਾ ਸੌਦਾ ਮੁੱਢ ਤੋਂ ਮਾਨਵਤਾ ਭਲਾਈ ਦਾ ਮੁਦੱਈ ਰਿਹਾ ਹੈ ਅਤੇ ਹੁਣ ਵੀ ਜੰਗੀ ਪੱਧਰ ‘ਤੇ ਡੇਰਾ ਸੱਚਾ ਸੌਦਾ ਵੱਲੋਂ ਮਾਨਵਤਾ ਭਲਾਈ ਦੇ ਕੰਮ ਜਾਰੀ ਹਨ ਜਿਨ੍ਹਾਂ ਨੂੰ ਕਾਂਗਰਸੀ ਮੰਤਰੀਆਂ ਵੱਲੋਂ ਦਰ ਕਿਨਾਰ ਕੀਤਾ ਜਾ ਰਿਹਾ ਹੈ

 

 

 

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।