ਐੱਨਆਰਸੀ ਤੇ ਸੀਏਏ ਦੇ ਖਿਲਾਫ਼ ਮਮਤਾ ਬੈਨਰਜ਼ੀ ਨੇ ਕੱਢਿਆ ਮਾਰਚ

Mamta, Rally Organized, CAA

ਭਾਜਪਾ ਦੇਸ਼ ਨੂੰ ਵੰਡਣ ਦੇ ਯਤਨ ‘ਚ:  ਮਮਤਾ

ਕਿਹਾ, ਅਸੀਂ ਸਾਰੇ ਧਰਮਾਂ ਦਾ ਸਨਮਾਨ ਕਰਦੇ ਹਾਂ

ਏਜੰਸੀ/ਕੋਲਕਾਤਾ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜ਼ੀ ਨੇ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ‘ਤੇ ਦੇਸ਼ ਨੂੰ ਵੰਡਣ ਦਾ ਯਤਨ ਕਰਨ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਝਾਰਖੰਡ ਦੇ ਲੋਕਾਂ ਨੇ ਇਸ ਦਾ ਕਰਾਰਾ ਜਵਾਬ ਦਿੱਤਾ ਹੈ ਬੈਨਰਜ਼ੀ ਨੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਅਤੇ ਰਾਸ਼ਟਰੀ ਨਾਗਰਿਕ ਰਜਿਸਟਰ (ਐੱਨਆਰਸੀ) ਦੇ ਵਿਰੋਧ ‘ਚ ਇੱਥੇ ਹੋਈ ਮਹਾਂਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਜਪਾ ਇਸ ਨੂੰ ਹਿੰਦੂ-ਮੁਸਲਮਾਨ ਮੁੱਦਾ ਬਣਾਉਣਾ ਚਾਹੁੰਦੀ ਹੈ।  Mamata Banerjee

ਅਸੀਂ ਦੇਸ਼ ਦੇ ਸਾਰੇ ਲੋਕਾਂ ਲਈ ਸੰਘਰਸ਼ ਕਰ ਰਹੇ ਹਾਂ ਇਹ ਸਾਡੇ ਅਧਿਕਾਰਾਂ ਅਤੇ ਲੋਕਤੰਤਰ ਲਈ ਹੈ ਕੇਂਦਰੀ ਗ੍ਰਹਿ ਮੰਤਰੀ ਕਹਿ ਰਹੇ ਹਨ ਕਿ ਐੱਨਆਰਸੀ ਨੂੰ ਲਾਗੂ ਕੀਤਾ ਜਾਵੇਗਾ ਪਰ ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਅਜਿਹੀ ਕੋਈ ਤਜਵੀਜ਼ ਨਹੀਂ ਹੈ ਕੌਣ ਸੱਚ ਬੋਲ ਰਿਹਾ ਹੈ? ਤ੍ਰਿਣਮੂਲ ਮੁਖੀ ਨੇ ਕਿਹਾ ਕਿ ਅਸੀਂ ਸਾਰੇ ਧਰਮਾਂ ਦਾ ਸਨਮਾਣ ਕਰਦੇ ਹਾਂ ਦੇਸ਼ ਸਾਰੇ ਧਰਮਾਂ ਨਾਲ ਜੁੜੇ ਲੋਕਾਂ ਲਈ ਹੈ ਉਹ (ਭਾਜਪਾ) ਦੇਸ਼ ਦੀ ਵੰਡ ਕਰਨ ਦਾ ਯਤਨ ਕਰ ਰਹੀ ਹੈ ਅਸੀਂ ਉਨ੍ਹਾਂ ਨੂੰ ਅਜਿਹਾ ਨਹੀਂ ਕਰਨ ਦੇਵਾਂਗੇ ਅਸੀਂ ਲੋਕਾਂ ਦੇ ਅਧਿਕਾਰਾਂ ਤੇ ਲੋਕਤੰਤਰ ਦੀ ਸੁਰੱਖਿਆ ਲਈ ਸੰਘਰਸ਼ ਜਾਰੀ ਰੱਖਾਂਗੇ ਸਾਡੇ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ।Mamata Banerjee

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।