ਖੁਲਾਸਾ : ਵੱਖ-ਵੱਖ ਥਾਵਾਂ ’ਤੇ ਲਾਸ਼ ਨੂੰ ਦੱਬਦਾ ਸੀ ਅਪਰਾਧੀ, ਪੁਲਿਸ ਨੇ ਇਸ ਤਰ੍ਹਾਂ ਕੀਤਾ ਕਾਬੂ

Fazilka News

ਬਡਗਾਮ ’ਚ ਲੜਕੀ ਦੀ ਹੱਤਿਆ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਸ੍ਰੀਨਗਰ (ਏਜੰਸੀ)। ਜੰਮੂ-ਕਸਮੀਰ ਦੇ ਬਡਗਾਮ ਜ਼ਿਲ੍ਹੇ ’ਚ ਵੱਖ-ਵੱਖ ਥਾਵਾਂ ’ਤੇ ਇੱਕ ਨੌਜਵਾਨ ਔਰਤ ਦੀ ਹੱਤਿਆ ਕਰਨ ਅਤੇ ਉਸ ਦੇ ਸਰੀਰ ਦੇ ਅੰਗਾਂ ਨੂੰ ਦਫਨਾਉਣ ਦੇ ਦੋਸ਼ ’ਚ ਪੁਲਿਸ ਨੇ ਇੱਕ ਵਿਅਕਤੀ ਨੂੰ ਗਿ੍ਰਫਤਾਰ ਕੀਤਾ ਹੈ। ਪੁਲਿਸ ਨੇ ਅੱਜ ਇੱਥੇ ਜਾਰੀ ਬਿਆਨ ਵਿੱਚ ਕਿਹਾ ਕਿ 8 ਮਾਰਚ ਨੂੰ ਸੋਇਬਾਗ ਬਡਗਾਮ ਦੇ ਤਨਵੀਰ ਅਹਿਮਦ ਖਾਨ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ 30 ਸਾਲਾ ਭੈਣ 7 ਮਾਰਚ ਨੂੰ ਕੋਚਿੰਗ ਲਈ ਬਾਹਰ ਗਈ ਸੀ ਪਰ ਘਰ ਵਾਪਸ ਨਹੀਂ ਆਈ।

ਕੀ ਹੈ ਮਾਮਲਾ | Budgam

ਪੁਲਿਸ ਨੇ ਗੁੰਮਸ਼ੁਦਗੀ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ, ਜਿਸ ਦੌਰਾਨ ਮੋਹਨਪੋਰਾ ਬਡਗਾਮ ਵਾਸੀ ਸਬੀਰ ਅਹਿਮਦ ਸਮੇਤ ਕਈ ਸੱਕੀਆਂ ਨੂੰ ਗਿ੍ਰਫਤਾਰ ਕੀਤਾ ਗਿਆ। ਲਗਾਤਾਰ ਪੁੱਛਗਿੱਛ ਤੋਂ ਬਾਅਦ ਸਬੀਰ ਨੇ ਲਾਪਤਾ ਲੜਕੀ ਦਾ ਕਤਲ ਕਰਨ ਅਤੇ ਆਪਣਾ ਗੁਨਾਹ ਛੁਪਾਉਣ ਦੀ ਗੱਲ ਕਬੂਲੀ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਨੇ ਲਾਸ਼ਾਂ ਦੇ ਟੁਕੜੇ ਕਰ ਕੇ ਵੱਖ-ਵੱਖ ਥਾਵਾਂ ’ਤੇ ਦਫਨਾਇਆ ਸੀ। ਉਨ੍ਹਾਂ ਦੱਸਿਆ ਕਿ ਸਬੀਰ ਦੇ ਕਹਿਣ ’ਤੇ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਤੋਂ ਲਾਸ਼ ਦੇ ਅੰਗ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਡਾਕਟਰੀ-ਕਾਨੂੰਨੀ ਰਸਮਾਂ ਪੂਰੀਆਂ ਕਰ ਲਈਆਂ ਗਈਆਂ ਹਨ। ਮਾਮਲੇ ਦੀ ਜਾਂਚ ਜਾਰੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here