3 ਮੋਬਾਇਲ ਫੋਨ ਤੇ 2 ਮੋਟਰਸਾਈਕਲਾਂ ਸਮੇਤ ਕੀਤਾ ਕਾਬੂ | Faridkot Crime News
Faridkot Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ, ਐਸ.ਐਸ.ਪੀ ਫਰੀਦਕੋਟ ਦੀ ਦ੍ਰਿੜ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ‘ਚ ਮਾੜੇ ਅਨਸਰਾਂ ਖਿਲਾਫ ਇਕ ਜ਼ੋਰਦਾਰ ਅਤੇ ਨਿਰੰਤਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਤਹਿਤ ਫਰੀਦਕੋਟ ਪੁਲਿਸ ਵੱਲੋਂ ਰੇਡਾਂ ਕਰਕੇ ਅਜਿਹੇ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਰਿਹਾ ਹੈ।
ਇਸ ਦੇ ਤਹਿਤ ਇੱਕ ਹੋਰ ਸਫਲਤਾ ਹਾਸਿਲ ਕਰਦਿਆਂ ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜਨ) ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੈਡੀਕਲ ਹਸਪਤਾਲ, ਫਰੀਦਕੋਟ ਵਿੱਚ ਦਾਖਲ ਮਰੀਜ਼ਾਂ ਅਤੇ ਉਹਨਾਂ ਦੇ ਵਾਰਸ਼ਾਂ ਦੇ ਮੋਬਾਇਲ ਅਤੇ ਵਹੀਕਲ ਚੋਰੀ ਕਰਨ ਵਾਲੇ ਮੁਲਜ਼ਮ ਨੂੰ ਚੋਰੀ ਦੇ 3 ਮੋਬਾਇਲ ਫੋਨ ਅਤੇ 02 ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Malerkotla News: ਮਾਲੇਰਕੋਟਲਾ ਮੈਡੀਕਲ ਕਾਲਜ ਚੋਣਾਂ ਤੋਂ ਪਹਿਲਾਂ ਚਾਲੂ ਕਰ ਦਿੱਤਾ ਜਾਵੇਗਾ : ਸਿਹਤ ਮੰਤਰੀ
ਸ:ਥ: ਅਕਲਪ੍ਰੀਤ ਸਿੰਘ ਇੰਚਾਰਜ ਪੁਲਿਸ ਚੌਕੀ ਮੈਡੀਕਲ ਹਸਪਤਾਲ, ਫਰੀਦਕੋਟ ਨੂੰ ਇਤਲਾਹ ਮਿਲੀ ਕਿ ਗੋਲਡੀ ਪੁੱਤਰ ਬਾਬੂ ਰਾਮ ਵਾਸੀ ਗਲੀ ਨੰਬਰ 12, ਡੋਗਰ ਬਸਤੀ, ਫਰੀਦਕੋਟ ਜੋ ਕਿ ਮੈਡੀਕਲ ਹਸਪਤਾਲ ਫਰੀਦਕੋਟ ਵਿੱਚ ਦਾਖਲ ਮਰੀਜਾਂ ਅਤੇ ਉਹਨਾਂ ਦੇ ਵਾਰਿਸਾਂ ਦੇ ਮੋਬਾਇਲ ਅਤੇ ਮੋਟਰਸਾਈਕਲ ਚੋਰੀ ਕਰਕੇ ਸਸਤੇ ਰੇਟ ’ਤੇ ਅੱਗੇ ਵੇਚਣ ਦਿੰਦਾ ਹੈ ਅਤੇ ਜੋ ਚੋਰੀ ਦੇ ਮੋਬਾਇਲ ਅਤੇ ਮੋਟਰਸਾਈਕਲ ਸਮੇਤ ਕਾਬੂ ਆ ਸਕਦਾ ਹੈ। ਜਿਸ ’ਤੇ ਮੁਕੱਦਮਾ ਨੰਬਰ 148 ਅ/ਧ 305, 317(2) ਬੀ.ਐਨ.ਐਸ ਥਾਣਾ ਸਿਟੀ ਫਰੀਦਕੋਟ ਦਰਜ ਰਜਿਸਟਰ ਕੀਤਾ ਗਿਆ। Faridkot Crime News
ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਗੋਲਡੀ ਨੂੰ ਗ੍ਰਿਫਤਾਰ ਕੀਤਾ ਗਿਆ। ਜਿਸ ਕੋਲੋਂ ਚੋਰੀ ਦੇ 03 ਮੋਬਾਇਲ ਫੋਨ ਅਤੇ 02 ਮੋਟਰਸਾਈਕਲ (ਸਪਲੈਂਡਰ ਨੰਬਰੀ ਪੀ ਬੀ 33 ਬੀ 4026 ਅਤੇ ਡੀਲਕਸ ਬਿਨਾ ਨੰਬਰੀ) ਵੀ ਬਰਾਮਦ ਕੀਤੇ ਗਏ ਹਨ। ਮੁਕੱਦਮੇ ਦੀ ਤਫਤੀਸ਼ ਜਾਰੀ ਹੈ। ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰਕੇ ਹੋਰ ਵੀ ਪੁੱਛਗਿੱਛ ਕੀਤੀ ਜਾਵੇਗੀ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਮੁਲਜ਼ਮ ਗੋਲਡੀ ਪੁੱਤਰ ਬਾਬੂ ਰਾਮ ਵਾਸੀ ਗਲੀ ਨੰਬਰ 12, ਡੋਗਰ ਬਸਤੀ, ਫਰੀਦਕੋਟ ਦੇ ਖਿਲਾਫ ਇਸ ਤੋਂ ਪਹਿਲਾ ਵੀ ਮੁਕੱਦਮਾ ਨੰਬਰ 222 ਅ/ਧ 379, 411 ਆਈ.ਪੀ.ਸੀ ਥਾਣਾ ਸਿਟੀ ਫਰੀਦੋਕਟ ਦਰਜ ਰਜਿਸਟਰ ਹੈ।