ਲਹਿਰਾਗਾਗਾ ਤੋਂ ਆਪ ਦੇ ਵਿਧਾਇਕ ਬਰਿੰਦਰ ਗੋਇਲ (AAP MLA Brindar Goyal) ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲਾ ਸ਼ਖ਼ਸ ਗ੍ਰਿਫ਼ਤਾਰ
ਲਹਿਰਾਗਾਗਾ (ਰਾਜ ਸਿੰਗਲਾ)। ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ (AAP MLA Brindar Goyal )ਨੂੰ ਫੋਨ ’ਤੇ ਧਮਕੀ ਦੇਣ ਵਾਲੇ ਇੱਕ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਲਹਿਰਾ ਮਨੋਜ ਗੋਰਸੀ ਨੇ ਦੱਸਿਆ ਕਿ 3 ਅਪਰੈਲ ਦੀ ਰਾਤ ਨੂੰ ਵਿਧਾਇਕ ਵਰਿੰਦਰ ਗੋਇਲ ਦੇ ਮੋਬਾਇਲ ’ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਅਪਸ਼ਬਦ ਬੋਲੇ ਗਏ ਅਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਐੱਸ.ਐੱਸ.ਪੀ. ਸੰਗਰੂਰ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਰਿਤੇਸ਼ ਕੁਮਾਰ ਨਾਂਅ ਦੇ ਇੱਕ ਵਿਅਕਤੀ ਨੂੰ ਸੰਗਰੂਰ ਤੋਂ ਕਾਬੂ ਕੀਤਾ ਗਿਆ ਹੈ, ਇਸੇ ਨੇ ਵਿਧਾਇਕ ਬਰਿੰਦਰ ਗੋਇਲ ਨੂੰ ਫ਼ੋਨ ਕਰਕੇ ਧਮਕੀ ਦਿੱਤੀ ਸੀ।
ਡੀ.ਐੱਸ.ਪੀ. ਮਨੋਜ ਗੋਰਸੀ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਨੇ ਉਸ ਰਾਤ ਕਈ ਹੋਰ ਵਿਅਕਤੀਆਂ ਨੂੰ ਵੀ ਫੋਨ ਕੀਤੇ ਸਨ, ਉਨ੍ਹਾਂ ਕਿਹਾ ਕਿ ਪੁਲਿਸ ਨੇ ਦੋਸ਼ੀ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀ.ਐੱਸ.ਪੀ. ਮਨੋਜ ਗੋਰਸੀ ਨੇ ਕਿਹਾ ਕਿ ਕਿਸੇ ਵੀ ਗੈਰ-ਸਮਾਜਿਕ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਗੈਰ ਸਮਾਜਿਕ ਅਤੇ ਗੁੰਡਾ ਅਨਸਰਾਂ ਨੂੰ ਪੰਜਾਬ ਦਾ ਮਾਹੌਲ ਨਾ ਖਰਾਬ ਕਰਨ ਦੀ ਚਿਤਾਵਨੀ ਦਿੱਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ