ਸਾਡੇ ਨਾਲ ਸ਼ਾਮਲ

Follow us

10.7 C
Chandigarh
Tuesday, January 20, 2026
More
    Home Breaking News Drug Capsule ...

    Drug Capsule Seizure: ਵੱਡੀ ਮਾਤਰਾ ’ਚ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਸਮੇਤ ਇੱਕ ਵਿਅਕਤੀ ਕਾਬੂ

    Drug Capsule Seizure
    Drug Capsule Seizure: ਵੱਡੀ ਮਾਤਰਾ ’ਚ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਸਮੇਤ ਇੱਕ ਵਿਅਕਤੀ ਕਾਬੂ

    700 ਨਸ਼ੀਲੀਆਂ ਗੋਲੀਆਂ ਤੇ 2000 ਕੈਪਸੂਲ ਬਰਾਮਦ ਕੀਤੇ

    • ਮੁਲਜ਼ਮ ਖਿਲਾਫ ਪਹਿਲਾਂ ਵੀ ਦਰਜ ਹੈ ਨਸ਼ੇ ਦੀ ਤਸਕਰੀ ਸਬੰਧੀ ਮੁਕੱਦਮਾ

    Drug Capsule Seizure: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੇ ਨਿਰਦੇਸ਼ਾਂ ਅਧੀਨ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਥਾਣਾ ਸਿਟੀ-2 ਫ਼ਰੀਦਕੋਟ ਵੱਲੋਂ ਕਾਰਵਾਈ ਕਰਦਿਆਂ 01 ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫਤਾਰ ਵਿਅਕਤੀ ਕੋਲੋਂ 700 ਨਸ਼ੀਲੀਆਂ ਗੋਲੀਆਂ (70 ਪੱਤੇ) ਅਤੇ 2000 ਕੈਪਸੂਲ (200 ਪੱਤੇ) ਬਰਾਮਦ ਕੀਤੇ ਗਏ ਹਨ।

    ਇਹ ਵੀ ਪੜ੍ਹੋ: Tania Father Health Status: ਸਿਹਤ ਮੰਤਰੀ ਨੇ ਅਦਾਕਾਰਾ ਤਾਨੀਆ ਦੇ ਪਿਤਾ ਦਾ ਹਸਪਤਾਲ ਪਹੁੰਚ ਕੇ ਜਾਣਿਆ ਹਾਲ-ਚਾਲ

    ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਖਸ਼ੀਸ਼ ਸਿੰਘ ਪੁੱਤਰ ਚੁੰਗੀ ਰਾਮ ਵਾਸੀ ਗੋਬਿੰਦ ਨਗਰ ਭੋਲੂਵਾਲਾ ਰੋਡ ਫ਼ਰੀਦਕੋਟ ਵਜੋ ਹੋਈ ਹੈ। ਪੁਲਿਸ ਟੀਮ ਵੱਲੋਂ ਮੁਲਜ਼ਮ ਨਸ਼ੇ ਦੀ ਤਸਕਰੀ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਵੀ ਕਬਜ਼ੇ ਵਿੱਚ ਲਿਆ ਗਿਆ ਹੈ। ਜਾਣਕਾਰੀ ਮੁਤਾਬਿਕ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਸਰਹਿੰਦ ਨਹਿਰ ਨੇੜੇ ਗੋਬਿੰਦ ਨਗਰ ਫ਼ਰੀਦਕੋਟ ਮੌਜ਼ੂਦ ਸੀ ਤਾਂ ਵਿਅਕਤੀ ਬਖਸ਼ੀਸ਼ ਸਿੰਘ ਮੋਟਰਸਾਈਕਲ ਦੀ ਟੈਕੀ ’ਤੇ ਗੱਟਾ ਰੱਖ ਕੇ ਆਉਂਦਾ ਦਿਖਾਈ ਦਿੱਤਾ ਜਿਸਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਕੀਤੀ  ਗਈ।

    ਤਲਾਸ਼ੀ ਦੌਰਾਨ 700 ਨਸ਼ੀਲੀਆਂ ਗੋਲੀਆਂ (ਕੁੱਲ 70 ਪੱਤੇ ਮਾਰਕਾ 2000 ਕੈਪਸੂਲ (ਕੁੱਲ 200 ਪੱਤੇ ਮਾਰਕਾ Pragabalin Capsule IP 300 Ambany Capsule 300 Mg) ਅਤੇ 2480/- ਰੁਪਏ ਭਾਰਤੀ ਕਰੰਸੀ ਨੋਟ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 22(ਬੀ)/61/85 ਅਤੇ 223 ਬੀ.ਐਨ.ਐਸ ਤਹਿਤ ਮੁਕੱਦਮਾ ਨੰਬਰ 291 ਦਰਜ ਕੀਤਾ ਗਿਆ ਹੈ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਵਿਅਕਤੀ ਨੂੰ ਮਾਨਯੋਗ ਅਦਲਾਤ ’ਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ।  Drug Capsule Seizure