ਸਾਡੇ ਨਾਲ ਸ਼ਾਮਲ

Follow us

7.8 C
Chandigarh
Saturday, January 24, 2026
More
    Home Breaking News ਰੰਜਿਸ਼ ਦੇ ਚੱਲਦ...

    ਰੰਜਿਸ਼ ਦੇ ਚੱਲਦਿਆਂ ਗੱਡੀ ਨਾਲ ਕੁਚਲਿਆ ਵਿਅਕਤੀ, ਇਲਾਜ਼ ਦੌਰਾਨ ਮੌਤ

    ਰੰਜਿਸ਼ ਦੇ ਚੱਲਦਿਆਂ ਗੱਡੀ ਨਾਲ ਕੁਚਲਿਆ ਵਿਅਕਤੀ, ਇਲਾਜ਼ ਦੌਰਾਨ ਮੌਤ

    ਸ੍ਰੀ ਮੁਕਤਸਰ ਸਾਹਿਬ, (ਸੁਰੇਸ਼ ਗਰਗ) ਪਿੰਡ ਹਰੀਕੇ ਕਲਾਂ ਸ੍ਰੀ ਮੁਕਤਸਰ ਸਾਹਿਬ ਤੋਂ ਦਿਲ ਦਹਿਲਾ ਦੇਣ ਵਾਲਾ ਸਮਾਚਾਰ ਹੈ ਜਿੱਥੇ ਇੱਕ ਵਿਅਕਤੀ ਵੱਲੋਂ ਆਪਣੀ ਗੱਡੀ ਨਾਲ ਵਿਅਕਤੀ ਨੂੰ ਕੁਚਲ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ‘ਚ ਜਾਣਕਾਰੀ ਦਿੰਦੇ ਹੋਏ ਥਾਣਾ ਬਰੀਵਾਲਾ ਦੇ ਇੰਚਾਰਜ ਜਗਦੀਪ ਸਿੰਘ ਨੇ ਦੱਸਿਆ ਕਿ ਕੁਲਵੀਰ ਸਿੰਘ ਪੁੱਤਰ ਚੜਤ ਸਿੰਘ ਆਪਣੇ ਨਰਮੇ ਦੇ ਖੇਤ ਵਿੱਚ ਗੋਡੀ ਦਾ ਕੰਮ ਕਰਦਾ ਸੀ ਅਤੇ ਉਸਨੂੰ ਸ਼ਿੰਗਾਰਾ ਸਿੰਘ ਪੁੱਤਰ ਮਹਿੰਦਰ ਸਿੰਘ ਨੇ ਆਪਣੇ ਕੋਲ ਬੁਲਾ ਲਿਆ।

    ਉਸ ਸਮੇਂ ਉਸ ਦੇ ਨਾਲ ਇੱਕ ਹੋਰ ਵਿਅਕਤੀ ਵੀ ਮੌਜੂਦ ਸੀ, ਉਹ ਉਸ ਨੂੰ ਪੁਰਾਣੀ ਰੰਜ਼ਿਸ਼ ਤਹਿਤ ਗਾਲੀ ਗਲੋਚ ਕਰਨ ਲੱਗ ਪਏ ਗਾਲੀ ਗਲੋਚ ਦੇ ਚੱਲਦਿਆਂ ਪਹਿਲਾ ਤਾਂ ਉਸ ਨੂੰ ਸੜਕ ‘ਤੇ ਸੁੱਟ ਦਿੱਤਾ, ਇਸ ਉਪਰੰਤ ਉਸ ਨੇ ਵਾਰ-ਵਾਰ ਆਪਣੀ ਬੋਲੈਰੋ ਗੱਡੀ ਉਸ ‘ਤੇ ਚੜਾਅ ਕੇ ਉਸ ਨੂੰ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ ਜਿਸ ਨੂੰ ਇਲਾਜ਼ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲੇਜ ਫ਼ਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਪਰ ਉਥੇ ਜਖਮਾਂ ਦੀ ਤਾਬ ਨਾ ਝਲਦੇ ਹੋਏ ਉਸ ਨੇ ਦਮ ਤੋੜ ਦਿੱਤਾ  ਉਨ੍ਹਾਂ ਦੱਸਿਆ ਕਿ ਮ੍ਰਿਤਕ ਕੁਲਵੀਰ ਸਿੰਘ ਦੀ ਪਤਨੀ ਵੀਰਪਾਲ ਕੌਰ ਦੇ ਬਿਆਨਾਂ ‘ਤੇ ਸ਼ਿੰਗਾਰਾ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਇੱਕ ਹੋਰ ਅਣਪਛਾਤੇ ਵਿਅਕਤੀ ਖਿਲਾਫ ਧਾਰਾ 302 ,34 ਆਈਪੀਸੀ ਤਹਿਤ ਮਾਮਲਾ ਦਰਜ ਕਰਕੇ ਮੁਲਜਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ

    ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦਾ ਮ੍ਰਿਤਕ ਕੁਲਬੀਰ ਸਿੰਘ ਨਾਲ ਕੁਝ ਦਿਨ ਪਹਿਲਾਂ ਝਗੜਾ ਹੋਇਆ ਸੀ, ਜਿਸ ਕਾਰਨ ਉਨਾਂ ਨੇ ਇਹ ਰੰਜ਼ਿਸ਼ ਉਸ ਦਾ ਕਤਲ ਕਰਕੇ ਕੱਢੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਿੰਗਾਰਾ ਸਿੰਘ ‘ਤੇ ਪਹਿਲਾਂ ਵੀ ਦਰਜਨ ਤੋਂ ਵੱਧ ਮਾਮਲੇ ਦਰਜ ਹਨ ਉਧਰ ਮ੍ਰਿਤਕ ਆਪਣੇ ਪਿੱਛੇ ਪਤਨੀ ਤੇ ਤਿੰਨ ਬੱਚੇ ਛੱਡ ਗਿਆ ਹੈ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here