ਚੰਡੀਗੜ੍ਹ। ਸੂਬੇ ਦੀਆਂ ਹਜ਼ਾਰਾਂ ਆਂਗਣਵਾੜੀ ਕੇਂਦਰਾਂ ‘ਚ ਕੰਮ ਕਰ ਰਹੀਆਂ ਸਹਾਇਤਾਂ ਲਈ ਖੁਸ਼ਖਬਰ ਹੈ। ਮਹਿਲਾ ਤੇ ਬਾਲ ਵਿਕਾਸ ਮੰਤਰੀ ਕਵਿਤਾ ਜੈਨ ਦੀ ਤਜਵੀਜ਼ ਨੂੰ ਮਨਜ਼ੂਰ ਦਿੰਦਿਆਂ ਮੁੱਖ ਮੰਤਰੀ ਮਨੋਹਰ ਲਾਲ ਨੇ ਉਨ੍ਹਾਂ ਦੇ ਮਾਣਭੱਤੇ ‘ਚ ਵਾਧਾ ਕਰਨ ਨੂੰ ਮਨਜ਼ੂਰੀ ਪ੍ਰਦਾਨ ਕਰ ਦਿੱਤੀ ਹੈ।
ਅੱਜ ਇੱਥੇ ਜਾਰੀ ਬਿਆਨ ‘ਚ ਜਾਣਕਾਰੀ ਦਿੰਦਿਆਂ ਮਹਿਲਾ ਤੇ ਬਾਲ ਵਿਕਾਸ ਮੰਤਰੀ ਕਵਿਤਾ ਜੈਨ ਨੇ ਦੱਸਿਆ ਕਿ ਆਂਗਣਵਾੜੀ ਮੁਲਾਜ਼ਮ ਸੰਘ ਹਰਿਆਣਾ ਸਬੰਧਿਤ ਆਲ ਭਾਰਤੀ ਆਂਗਣਵਾੜੀ ਕਰਮਚਾਰੀ ਯੂਨੀਅਨ ਅਤੇ ਭਾਰਤੀ ਮਜ਼ਦੂਰ ਯੂਨੀਅਨ ਵੱਲੋਂ ਆਂਗਣਵਾੜੀ ਸਹਾਇਕਾਂ ਦੇ ਮਾਣਭੱਤੇ ‘ਚ ਵਾਧੇ ਨੂੰ ਲੈ ਕੇ ਤਜਵੀਜ਼ ਦਿੱਤੀ ਸੀ, ਜਿਸ ‘ਤੇ ਉਨ੍ਹਾਂ ਨੇ ਵਿਭਾਗ ਦੇ ਆਲਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਂਗਣਵਾੜੀ ਸਹਾਇਕਾਂ ਨੂੰ ਲਾਭ ਦੇਣਾ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ ਹਨ।