Blood Donate: (ਸੱਚ ਕਹੂੰ ਨਿਊਜ਼) ਮੈਨਚੈਸਟਰ। ਰੂਹਾਨੀਅਤ ਦੇ ਸੱਚੇ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਸਦਕਾ ਇੰਗਲੈਂਡ ਦੇ ਸ਼ਹਿਰ ਮੈਨਚੈਸਟਰ ਦੇ ਟ੍ਰਿਊ ਬਲੱਡ ਪੰਪਾਂ ਵੱਲੋਂ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਕਮੇਟੀ ਦੀ ਅਗਵਾਈ ਵਿਚ ਪਵਿੱਤਰ ਐੱਮਐੱਸਜੀ ਮਹਾਂ ਰਹਿਮੋ-ਕਰਮ ਮਹੀਨੇ ਦੀ ਖੁਸ਼ੀ ਵਿਚ ਐੱਨਐੱਚਐੱਸ ਬਲੱਡ ਡੋਨਰ ਲਾਇਆ ਗਿਆ ਤੇ 9 ਯੂਨਿਟ ਖ਼ੂਨਦਾਨ ਕੀਤਾ ਗਿਆ। ਇਸ ਮੌਕੇ ਬਲੱਡ ਬੈਂਕ ਦੀ ਮੈਨੇਜ਼ਰ ਨੇ ਸੇਵਾਦਾਰਾਂ ਦੀ ਇਸ ਨੇਕ ਕਾਰਜ ਲਈ ਤਹਿਦਿਲੋਂ ਪ੍ਰਸੰਸਾ ਕਰਦਿਆਂ ਅੱਗੇ ਤੋਂ ਵੀ ਵਧ-ਚੜ੍ਹ ਕੇ ਖ਼ੂਨਦਾਨ ਕਰਨ ਲਈ ਬੇਨਤੀ ਕੀਤੀ।