ਚੰਡੀਗੜ੍ਹ (ਸੱਚ ਕਹੂੰ ਨਿਊਜ਼)। Registration News Punjab: ਪੰਜਾਬ ਸਰਕਾਰ ਨੇ ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਤੇ ਪਿੰਡਾਂ ਵਿੱਚ ਜ਼ਮੀਨਾਂ ਦੇ ਕੁਲੈਕਟਰ ਰੇਟ ਵਧਾ ਦਿੱਤੇ ਹਨ, ਜਿਸ ਤੋਂ ਬਾਅਦ ਆਮ ਲੋਕ, ਕਿਸਾਨ ਤੇ ਰੀਅਲ ਅਸਟੇਟ ਦੇ ਕਾਰੋਬਾਰ ਨਾਲ ਜੁੜੇ ਹਜ਼ਾਰਾਂ ਲੋਕ ਚਿੰਤਤ ਹਨ। ਹੁਣ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਮਹਿੰਗੀ ਹੋ ਜਾਵੇਗੀ। ਇਸ ਮਾਮਲੇ ’ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਣਜੀਤ ਸਿੰਘ ਜੀਤੀ ਪਟਿਆਲਾ ਨੇ ਕਿਹਾ ਕਿ ਮੁਹਾਲੀ, ਖਰੜ, ਡੇਰਾਬੱਸੀ ਤੇ ਹੋਰ ਖੇਤਰਾਂ ’ਚ ਕਈ ਵਾਰ ਕੁਲੈਕਟਰ ਰੇਟ ਵਧਾ ਦਿੱਤੇ ਗਏ ਹਨ। Registration News Punjab
ਇਹ ਖਬਰ ਵੀ ਪੜ੍ਹੋ : Punjab Roadways News: ਪੰਜਾਬ ’ਚ ਸਰਕਾਰੀ ਬੱਸਾਂ ਦਾ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖਬਰ, ਧਿਆਨ ਦੇਣ ਯਾਤਰੀ
ਜਿਸ ਨਾਲ ਜਾਇਦਾਦ ਦੀ ਖਰੀਦ-ਵੇਚ ’ਤੇ ਮਾੜਾ ਅਸਰ ਪਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਫੈਸਲਾ ਨਾ ਸਿਰਫ ਆਮ ਲੋਕਾਂ ’ਤੇ ਬੋਝ ਪਵੇਗਾ ਸਗੋਂ ਰੀਅਲ ਅਸਟੇਟ ਉਦਯੋਗ ਤੇ ਛੋਟੇ ਨਿਵੇਸ਼ਕਾਂ ਲਈ ਵੀ ਨੁਕਸਾਨਦੇਹ ਸਾਬਤ ਹੋਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲੋਕ ਹਿੱਤਾਂ ਦੀ ਥਾਂ ਕੁਝ ਵੱਡੇ ਸਰਮਾਏਦਾਰਾਂ ਦੇ ਹੱਕ ’ਚ ਕੰਮ ਕਰ ਰਹੀ ਹੈ। ਕਾਂਗਰਸ ਪਾਰਟੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰ ਤੋਂ ਕੁਲੈਕਟਰ ਰੇਟਾਂ ’ਚ ਕੀਤੇ ਵਾਧੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਛੋਟੇ ਵਪਾਰੀਆਂ ਤੇ ਆਮ ਲੋਕਾਂ ਦੇ ਹਿੱਤਾਂ ਨੂੰ ਧਿਆਨ ’ਚ ਰੱਖਦਿਆਂ ਕੁਲੈਕਟਰ ਰੇਟਾਂ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।