ਬਿਨ੍ਹਾਂ ਰਿਸਵਤ,ਬਿਨ੍ਹਾਂ ਸਿਫਾਰਸ-ਨਰੋਲ ਮਿਹਨਤ ਦੇ ਬੱਲ ’ਤੇ ਸਰਕਾਰੀ ਨੌਕਰੀਆਂ ਦੇ ਕੇ ਰਹੀ ਹੈ ਸਰਕਾਰ ( Government Job)
- ਮਾਨ ਸਰਕਾਰ, ਲੋਕਾਂ ਲਈ ਅਤੇ ਲੋਕਾਂ ਦੁਆਰਾ,ਚੁਣੀ ਹੋਈ ਸਰਕਾਰ ਹੋਣ ਦਾ ਦੇ ਰਹੀ ਹੈ ਸਬੂਤ
ਮਾਲੇਰਕੋਟਲਾ (ਗੁਰਤੇਜ਼ ਜੋਸੀ)। ਅੱਜ ਜਦੋਂ ਪੰਜਾਬ ਵਿੱਚ ਨਵੀਂ ਪੀੜ੍ਹੀ ਵਿੱਚ ਵਿਦੇਸ਼ ਜਾਣ ਦਾ ਜ਼ੋਰ ਹੈ ,ਉਸ ਸਮੇਂ ਪੰਜਾਬ ਦੇ ਨੌਜਵਾਨਾਂ ਨੂੰ ਆਪਣੀ ਮਿਹਨਤ ਦੇ ਬਲਬੂਤੇ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਨੌਕਰੀਆਂ ਦੇ ਕੇ ਨਿਵਾਜ ਰਹਿ ਹੈ ਜੋ ਕਿ ਸ਼ਲਾਂਘਾਯੋਗ ਉਪਰਾਲਾ ਹੈ । ( Government Job) ਇਤਿਹਾਸ ਗਵਾਹ ਹੈ ਕਿ ਕਿਸੇ ਵੀ ਹੋਰ ਸਰਕਾਰ ਨੇ ਆਪਣੇ ਕਾਰਜ ਕਾਲ ਦੇ ਪਹਿਲੇ ਸਾਲਾਂ ਵਿੱਚ ਇੰਨੀਆਂ ਸਰਕਾਰੀ ਨੌਕਰੀਆਂ ਦਿੱਤੀਆਂ ਹੋਣ । ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਤਖਰਕਲਾਂ ਦੇ ਨੌਜਵਾਨ ਮਨਦੀਪ ਸਿੰਘ ਸਪੁੱਤਰ ਸ੍ਰੀ ਗੁਰਤੇਜ ਸਿੰਘ ਨੇ ਡਾਇਰੈਕਟਰ ਉਚੇਰੀ ਸਿੱਖਿਆ ਪੰਜਾਬ ਅਧੀਨ ਸਰਕਾਰੀ ਕਾਲਜ ਲੜਕੀਆਂ ਮਾਲੇਰਕੋਟਲਾ ਵਿਖੇ ਬਤੌਰ ਕਲਰਕ ਕਮ ਡਾਟਾ ਐਂਟਰੀ ਉਪਰੇਟਰ ਵਜੋਂ ਆਪਣੀ ਹਾਜ਼ਰੀ ਰਿਪੋਰਟ ਦਿੱਤੀ ।
ਸਰਕਾਰੀ ਨੌਕਰੀ ਪ੍ਰਾਪਤ ਕਰਨ ਲਈ ਸਬਰ ਰੱਖਣ ਦੀ ਲੋੜ ( Government Job)
ਇਸ ਮੌਕੇ ਭਾਵੁਕ ਹੁੰਦਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੌਜ਼ੂਦਾ ਸਰਕਾਰ ਵੱਲੋਂ ਲਗਾਤਾਰ ਦਿੱਤੀਆਂ ਜਾ ਰਹੀਆਂ ਸਰਕਾਰੀ ਨੌਕਰੀਆਂ ਉਸ ਦੇ ਲਈ ਵੱਡਾ ਮੌਕਾ ਬਣੀਆਂ ਹਨ । ਜਿਸ ਕਾਰਨ ਉਹ ਇਹ ਨੌਕਰੀ ਹਾਸਲ ਕਰਨ ਵਿੱਚ ਕਾਮਯਾਬ ਹੋਇਆ ਹੈ। ਨੌਕਰੀਆਂ ਦੇਣ ਦੇ ਸਰਕਾਰੀ ਯਤਨ ਇਸੇ ਤਰ੍ਹਾਂ ਜਾਰੀ ਰਹਿਣੇ ਚਾਹੀਦੇ ਹਨ। ਬੀ.ਏ.ਬੀਐਂਡ ਤੱਕ ਦੀ ਤਾਮੀਰ ਹਾਸਲ ਨੌਜਵਾਨ ਮਨਦੀਪ ਸਿੰਘ ਨੇ ਕਿਹਾ ਕਿ ਸਰਕਾਰੀ ਨੌਕਰੀ ਪ੍ਰਾਪਤ ਕਰਨ ਲਈ ਸਬਰ ਰੱਖਣ ਦੀ ਲੋੜ ਹੈ।
ਉਸ ਦੀ ਚੋਣ ਕਈ ਵਾਰ ਪਹਿਲਾ ਹੋਈ ਹੈ । ਲੇਕਿਨ ਸਿਫਾਰਸ਼ ਅਤੇ ਪੈਸੇ ਦੀ ਘਾਟ ਹੋਣ ਕਾਰਨ ਕਦੇ ਵੀ ਸਰਕਾਰੀ ਨੌਕਰੀ ਨਹੀਂ ਮਿਲੀ। ਲੇਕਿਨ ਉਸ ਨੇ ਲਗਾਤਾਰ ਆਪਣੇ ਯਤਨ ਜਾਰੀ ਰੱਖੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਉਸ ਨੂੰ ਬਿਨ੍ਹਾਂ ਕਿਸੇ ਸਿਫਾਰ਼ਸ ਅਤੇ ਰਿਸ਼ਵਤ ਦੇ ਨਰੋਲ ਮੈਰਿਟ ਦੇ ਆਧਾਰ ’ਤੇ ਈ.ਡਬਲਿਊ.ਐਸ.ਜਰਨਲ ਕੈਟਾਗਿਰੀ ‘ਚ ਉਸ ਦੀ ਚੋਣ, ਉਸ ਸਮੇਂ ਹੋਈ ਹੈ ਜਦੋ ਉਸ ਨੇ ਵਿਦੇਸ਼ ਜਾਣ ਦਾ ਮਨ ਬਣਾ ਲਿਆ ਸੀ।
ਪੰਜਾਬ ਸਰਕਾਰ ਨੇ ਰੁਜ਼ਗਾਰ ਦੇ ਕੇ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਕੀਤਾ
ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਅਸਲ ਅਰਥਾਂ ਵਿਚ ਲੋਕਾਂ ਦੀ, ਲੋਕਾਂ ਲਈ ਅਤੇ ਲੋਕਾਂ ਦੁਆਰਾ, ਚੁਣੀ ਹੋਈ ਸਰਕਾਰ ਮਿਲੀ ਜਿਸ ਨੇ ਆਪਣੇ ਕਾਰਜ ਕਾਲ ਦੇ ਪਹਿਲੇ ਦੋ ਸਾਲਾਂ ਵਿੱਚ ਹਜ਼ਾਰਾਂ ਹੀ ਨੌਜਵਾਨਾਂ ਨੂੰ ਰੋਜ਼ਗਾਰ ’ਤੇ ਮੌਕੇ ਪ੍ਰਦਾਨ ਕੀਤੇ ਹਨ । ਜਿਸ ਨਾਲ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸੁਪਨਾ ਪੂਰਾ ਹੋਇਆ ਹੈ। ਜਿਸ ਦੇ ਨਤੀਜੇ ਵਜੋਂ ਸੂਬੇ ਦੇ ਨੌਜਵਾਨ ਵਿਦੇਸ਼ਾਂ ‘ਚ ਸੈਟਲ ਹੋਣ ਦਾ ਖਿਆਲ ਛੱਡ ਰਹੇ ਹਨ। ਉਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰੁਜ਼ਗਾਰ ਦੇ ਕੇ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਕੀਤਾ ਹੈ। Government Job
ਇਹ ਵੀ ਪੜ੍ਹੋ: ਸੁਨਾਮ ਦੀਆਂ ਧੀਆਂ ਨੇ ਮਾਰੀ ਬਾਜ਼ੀ, ਬਣੀਆਂ ਜੱਜ
ਉਨ੍ਹਾਂ ਕਿਹਾ ਕਿ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨ ਲੜਕੇ-ਲੜਕੀਆਂ ਵਿਦੇਸ਼ ਜਾਣ ਦੀ ਬਜਾਏ ਪੰਜਾਬ ਵਿੱਚ ਹੀ ਆਪਣਾ ਜੀਵਨ ਬਤੀਤ ਕਰਨਗੇ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਣਗੇ ਅਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣਗੇ।
ਮਨਦੀਪ ਸਿੰਘ ਨੇ ਕਿਹਾ ਕਿ ਮੈਂ ਸਰਕਾਰੀ ਨੌਕਰੀ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ ਦਾ ਸੁਪਨਾ ਪੂਰਾ ਕੀਤਾ ਹੈ। ਮੇਰੇ ਪਿਤਾ ਰੋਜ਼ਾਨਾ ਸੱਚ ਕਹੂੰ ਅਖਬਾਰ ਦੇ ਪੱਤਰਕਾਰ ਹਨ ਅਤੇ ਉਨ੍ਹਾਂ ਦੀ ਇਹ ਦਿਲੀ ਇੱਛਾ ਸੀ ਕਿ ਮੈਂ ਪੜ੍ਹ-ਲਿਖ ਕੇ ਆਪਣੇ ਪੈਰਾਂ ‘ਤੇ ਖੜ੍ਹਾ ਹੋਵਾ । ਇਸ ਨਾਲ ਮੈਂ ਆਪਣੇ ਪਰਿਵਾਰ ਦੀ ਆਰਥਿਕ ਮੱਦਦ ਕਰ ਕੇ ਸਨਮਾਨ ਦੀ ਜਿੰਦਗੀ ਜੀ ਸਕਦਾ ਹਾਂ ।” Government Job
ਮਨਦੀਪ ਸਿੰਘ ਨੇ ਆਪਣੀ ਪੜ੍ਹਾਈ ਸਰਕਾਰੀ ਸਕੂਲ ’ਚ ਕੀਤੀ
ਜਿਕਰਯੋਗ ਹੈ ਕਿ ਜਿੱਥੇ ਅੱਜ ਦੇ ਦੌਰ ਵਿੱਚ ਅੰਗਰੇਜ਼ੀ ਸਕੂਲਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ,ਉੱਥੇ ਹੀ ਮਨਦੀਪ ਸਿੰਘ ਨੇ ਆਪਣੀ ਪੜ੍ਹਾਈ ਸਰਕਾਰੀ ਸਕੂਲਾਂ ਵਿੱਚ ਹੀ ਕੀਤੀ, ਜਿਸ ਦੌਰਾਨ ਦਸਵੀ ਤੱਕ ਦੀ ਪੜ੍ਹਾਈ ਪਿੰਡ ਤੱਖਰ ਕਲਾ ਦੇ ਸਰਕਾਰੀ ਸਕੂਲ ਵਿਚੋਂ, ਬਾਰ੍ਹਵੀਂ ਤੱਕ ਸੀ, ਸੈ, ਸਕੂਲ ਸੰਦੌੜ, ਬੀਏ ਸਰਕਾਰੀ ਕਾਲਜ ਮਾਲੇਰਕੋਟਲਾ ਤੋਂ ਹਾਸਲ ਕੀਤੀ। ਇਸ ਮੌਕੇ ਮਨਦੀਪ ਸਿੰਘ ਨੇ ਦਸਵੀ ਤੱਕ ਹਿਸਾਬ ਪੜ੍ਹਾਉਣ ਵਾਲੇ ਆਪਣੇ ਅਧਿਆਪਕ ਗੁਰੂ ਸਰਦਾਰ ਸੁਖਦੀਪ ਸਿੰਘ ਸੋਹੀ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਜਿੰਨਾ ਨੇ ਉਸਨੂੰ ਇਸ ਪਾਸੇ ਚੱਲਣ ਲਈ ਪੇ੍ਰਿਤ ਕੀਤਾ।