ਮਨੀਸ਼ ਗੁਲਾਟੀ ਫਿਰ ਪਹੁੰਚੇ ਹਾਈਕੋਰਟ, ਸੁਣਵਾਈ ਅੱਜ

Manish Gulati
ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ 

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਮਨੀਸ਼ਾ ਗੁਲਾਟੀ (Manish Gulati) ਨੇ ਮੁੜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਚੁਣੌਤੀ ਦਿੰਦੇ ਹੋਏ ਮੁੜ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਹਾਈਕੋਰਟ ’ਚ ਹੋਵੇਗੀ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮਨੀਸ਼ ਗੁਲਾਟੀ (Manish Gulati) ਨੂੰ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਪੰਜਾਬ ਸਰਕਾਰ ਨੇ ਫਾਰਗ ਕਰ ਦਿੱਤਾ ਸੀ ਪਰ ਮਨੀਸ਼ਾ ਗੁਲਾਟੀ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਤਾਂ ਅਦਾਲਤ ਨੇ ਉਨ੍ਹਾਂ ਦੇ ਹੱਕ ’ਚ ਫੈਸਲਾ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬਣਾ ਦਿੱਤਾ ਗਿਆ।

ਇਸ ਤੋਂ ਬਾਅਦ ਇੱਕ ਵਾਰ ਫਿਰ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਹੈ ਤਾਂ ਹੁਣ ਮੁੜ ਮਨੀਸ਼ਾ ਗੁਲਾਟੀ ਹਾਈਕੋਰਟ ਪਹੁੰਚ ਗਏ ਹਨ, ਜਿਸ ਦੀ ਸੁਣਵਾਈ ਅੱਜ ਅਦਾਲਤ ’ਚ ਹੋਣੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।