ਮਨੀਸ਼ ਸਿਸੋਦੀਆ ਸੀਬੀਆਈ ਸਾਹਮਣੇ ਹੋਏ ਪੇਸ਼, ਕੀ ਬੋਲੇ ਮੁੱਖ ਮੰਤਰੀ ਮਾਨ

Manish Sisodia

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ  (Manish Sisodia) ਸ਼ਰਾਬ ਨੀਤੀ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਸੀਬੀਆਈ ਸਾਹਮਣੇ ਪੇਸ਼ ਹੋਏ। ਇਸ ’ਤੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਟਵੀਟ ਕਰਕੇ ਮਨੀਸ਼ ਸਿਸੋਦੀਆ ਨੂੰ ਹੌਂਸਲਾ ਦਿੱਤਾ। ਉਨ੍ਹਾਂ ਆਪਣੇ ਟਵੀਟ ’ਚ ਲਿਖਿਆ ਕਿ ਮਨੀਸ਼ ਜੀ ਤੁਸੀਂ ਸੱਚ ਦੀ ਲੜਾਈ ਲੜ ਰਹੇ ਹੋ। ਸਾਰਾ ਦੇਸ਼ ਤੁਹਾਡੇ ਨਾਲ ਹੈ। ਲੱਖਾਂ ਬੱਚਿਆਂ ਦਾ ਪਿਆਰ ਤੁਹਾਡੇ ਨਾਲ ਹੈ। ਭਗਤ ਸਿੰਘ ਜੀ ਕਹਿੰਦੇ ਸਨ ਕਿ ‘ਇਸ ਕਦਰ ਜਾਨਤੀ ਹੈ ਮੇਰੀ ਤਬੀਅਤ ਕੋ ਮੇਰੀ ਕਲਮ, ਕਿ ਇਸ਼ਕ ਵੀ ਲਿਖਤਾ ਹੁੰ ਤੋਂ ਇਨਕਲਾਬ ਲਿਖਾ ਜਾਤਾ ਹੈ।’ ਅਸੀਂ ਸਭ ਅਧਿਆਪਕਾ ਇਨਕਲਾਬੀ ਦੇ ਨਾਲ ਹਾਂ..

ਮਨੀਸ਼ ਸਿਸੋਦੀਆ ਤੋਂ ਸੀਬੀਆਈ ਨੇ ਕੀਤੀ ਪੁੱਛਗਿੱਛ

ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਸ਼ਰਾਬ ਨੀਤੀ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਸੀਬੀਆਈ ਸਾਹਮਣੇ ਪੇਸ਼ ਹੋਏ। ਮਨੀਸ਼ ਸਿਸੋਦੀਆ ਪੁੱਛਗਿੱਛ ਤੋਂ ਪਹਿਲਾਂ ਹੀ ਰਾਜਘਾਟ ਪਹੁੰਚ ਗਏ ਸਨ। ਰਾਜਘਾਟ ਪਹੁੰਚਣ ‘ਤੇ ਉਨ੍ਹਾਂ ਕਿਹਾ ਕਿ ਮੈਂ ਇੱਥੇ ਬਾਪੂ ਦਾ ਆਸ਼ੀਰਵਾਦ ਲੈਣ ਆਇਆ ਹਾਂ। ਇਸ ਤੋਂ ਬਾਅਦ ਸਿਸੋਦੀਆ ਨੇ ‘ਆਪ’ ਵਰਕਰਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਮੇਰੇ ‘ਤੇ ਲੱਗੇ ਦੋਸ਼ ਝੂਠੇ ਹਨ, ਮੈਂ ਜੇਲ੍ਹ ਜਾਣ ਤੋਂ ਨਹੀਂ ਡਰਦਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here