ਨਵੀਂ ਦਿੱਲੀ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) 17 ਮਹੀਨਿਆਂ ਬਾਅਦ ਤਿਹਾੜ ਜੇਲ੍ਹ ਤੋਂ ਬਾਹਰ ਆਏ। ਅੱਜ ਦੁਪਹਿਰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਦਿੱਲੀ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਸੀਬੀਆਈ ਅਤੇ ਈਡੀ ਦੋਵਾਂ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਸੀ।
ਜੇਲ ਤੋਂ ਬਾਹਰ ਆਉਣ ਤੋਂ ਬਾਅਦ ਮਨੀਸ਼ ਸਿਸੋਦੀਆ ਦਾ ‘ਆਪ’ ਵਰਕਰਾਂ ਅਤੇ ਸਮਰਥਕਾਂ ਨੇ ਸ਼ਾਨਦਾਰ ਸਵਾਗਤ ਕੀਤਾ। ਉਨ੍ਹਾਂ ਕਿਹਾ, ‘ਸੰਵਿਧਾਨ ਕਾਰਨ ਜ਼ਮਾਨਤ ਦਿੱਤੀ ਗਈ ਸੀ।’ ਇੱਥੋਂ ਉਹ ਸਿੱਧੇ ਅਰਵਿੰਦ ਕੇਜਰੀਵਾਲ ਦੇ ਘਰ ਜਾਣਗੇ। ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨਗੇ।
ਇਹ ਵੀ ਪੜ੍ਹੋ: ਵਿਜੀਲੈਸ ਬਿਊਰੋ ਰੇਂਜ ਫਿਰੋਜ਼ਪੁਰ ਵੱਲੋਂ ਸ਼ੈਲਰਾਂ ਦੀ ਲਗਾਤਾਰ ਚੈਕਿੰਗ ਜਾਰੀ
ਜਿਕਰਯੋਗ ਹੈ ਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ 2023 ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅਤੇ ਈਡੀ ਨੇ 9 ਮਾਰਚ 2023 ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਮਨੀਸ਼ ਸਿਸੋਦੀਆ ਜੇਲ੍ਹ ਵਿੱਚ ਬੰਦ ਸਨ।