ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Delhi Excise Case: ਮਨੀਸ਼ ਸਿਸੋਦੀਆ ਕੇਸ ਨੂੰ ਲੈ ਕੇ ਅਦਾਲਤ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਨੀਸ਼ ਸਿਸੋਦੀਆ ਨੂੰ ਸ਼ਰਾਬ ਘੁਟਾਲੇ ਮਾਮਲੇ ‘ਚ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਸੁਣਵਾਈ ਦੀ ਅਗਲੀ ਤਾਰੀਕ 25 ਜੁਲਾਈ ਤੈਅ ਕੀਤੀ ਗਈ। (Manish Sisodia) ਸੁਣਵਾਈ ਦੌਰਾਨ ਅਦਾਲਤ ਵੱਲੋਂ ਪੁਲਿਸ ਨੂੰ ਕੁਝ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪੇਸ਼ੀ ਦੌਰਾਨ ਹੋਈ ਧੱਕਾ-ਮੁੱਕੀ ਦੇ ਮਾਮਲੇ ਵਿੱਚ ਅਦਾਲਤ ਨੇ ਪੁਲਿਸ ਨੂੰ ਕਿਹਾ ਕਿ ਸਿਸੋਦੀਆ ਨੂੰ ਇਸਦੀ ਸੀਸੀਟੀਵੀ ਫੁਟੇਜ ਪੈਨ ਡਰਾਇਵ ˆਚ ਦਿੱਤੀਆਂ ਜਾਣ।
ਜਾਣੋ ਅਦਾਲਤ ਨੇ ਕੀ ਕਿਹਾ…Manish Sisodia
ਅਦਾਲਤ ਨੇ ਪੁਲਿਸ ਨੂੰ ਸਿਸੋਦੀਆ ਅਤੇ ਹੋਰ ਦੋਸ਼ੀਆਂ ਨੂੰ ਹਾਰਡ ਡਿਸਕ ਰਾਹੀਂ ਚਾਰਜਸ਼ੀਟ ਦੀ ਡਿਜੀਟਲ ਕਾਪੀ ਮੁਹੱਈਆ ਕਰਵਾਉਣ ਦਾ ਨਿਰਦੇਸ਼ ਦਿੱਤਾ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਨਾਲ ਦੁਰਵਿਵਹਾਰ ਦਾ ਮਾਮਲਾ ਅਦਾਲਤ ‘ਚ ਪੁੱਛਗਿੱਛ ਦੌਰਾਨ ਸਾਹਮਣੇ ਆਇਆ। ਇਸ ਮਾਮਲੇ ‘ਚ ਇਕ ਪੁਲਿਸ ਕਰਮਚਾਰੀ ਉਸ ਦੀ ਗਰਦਨ ਫੜੀ ਨਜ਼ਰ ਆ ਰਿਹਾ ਸੀ। ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਇਸ ਮਾਮਲੇ ‘ਚ ‘ਆਪ’ ਪਾਰਟੀ ਨੇ ਦਿੱਲੀ ਪੁਲਿਸ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਸਨ।
ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ 28 ਜੁਲਾਈ ਨੂੰ ਸੁਣਵਾਈ ਹੋਵੇਗੀ
ਮਨੀਸ਼ ਸਿਸੋਦੀਆ (Manish Sisodia) ਖ਼ਿਲਾਫ਼ ਐਫਆਈਆਰ ਅਤੇ ਫਿਰ ਈਡੀ ਨੇ ਦਿੱਲੀ ’ਚ ਲਾਗੂ ਕੀਤੀ ਗਈ ਨਵੀਂ ਸ਼ਰਾਬ ਨੀਤੀ ਮਾਮਲੇ ’ਚ ਐਫਆਈਆਰ ਦਰਜ ਕੀਤੀ ਸੀ। ਇਸ ਤੋਂ ਬਾਅਦ ਸਿਸੋਦੀਆ ਨੂੰ ਗ੍ਰਿਫਤਾਰ ਕਰ ਲਿਆ ਗਿਆ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਪਿਛਲੇ ਕਈ ਮਹੀਨਿਆਂ ਤੋਂ ਜੇਲ੍ਹ ਵਿੱਚ ਹਨ।
ਇਹ ਵੀ ਪੜ੍ਹੋ : ਏਸ਼ੀਆ ਕੱਪ 2023 ਦਾ ਸ਼ੈਡਊਲ ਜਾਰੀ, ਇਸ ਦਿਨ ਖੇਡਿਆ ਜਾਵੇਗਾ ਫਾਈਨਲ ਮੁਕਾਬਲਾ
ਦੱਸ ਦੇਈਏ ਕਿ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਕਈ ਵਾਰ ਖਾਰਿਜ ਹੋ ਚੁੱਕੀ ਹੈ। ਹੁਣ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਚੱਲ ਰਹੀ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ ਲੈ ਕੇ ਸੀਬੀਆਈ ਅਤੇ ਈਡੀ ਨੂੰ ਨੋਟਿਸ ਭੇਜਿਆ ਹੈ।