ਹਾਈਕੋਰਟ ਨੇ ਪਤਨੀ ਨੂੰ ਮਿਲਣ ਦੀ ਦਿੱਤੀ ਇਜ਼ਾਜਤ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਤੋਂ ਤੁਰੰਤ ਰਾਹਤ ਮਿਲੀ ਹੈ। ਦਿੱਲੀ ਹਾਈਕੋਰਟ ਨੇ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਮਨੀਸ਼ ਸਿਸੋਦੀਆ (Manish Sisodia ) ਦੀ ਜ਼ਮਾਨਤ ਪਟੀਸ਼ਨ ਨੂੰ ਸੁਰੱਖਿਅਤ ਰੱਖ ਲਿਆ ਹੈ। ਸਿਸੋਦੀਆ ਨੂੰ ਕੱਲ੍ਹ ਕੁਝ ਘੰਟਿਆਂ ਲਈ ਅੰਤਰਿਮ ਰਾਹਤ ਦਿੱਤੀ ਗਈ ਹੈ। ਹੁਣ ਉਹ ਪੁਲਿਸ ਹਿਰਾਸਤ ਵਿੱਚ ਆਪਣੀ ਪਤਨੀ ਨੂੰ ਮਿਲ ਸਕੇਗਾ।
ਇਹ ਵੀ ਪੜ੍ਹੋ : ਅਮਿਤ ਸ਼ਾਹ ਦੀ ਅਪੀਲ ਤੋਂ ਬਾਅਦ ਮਣੀਪੁਰ ‘ਚ 140 ਹਥਿਆਰ ਸਮਰਪਣ
ਜ਼ਿਕਰਯੋਗ ਹੈ ਕਿ ਸਿਸੋਦੀਆ ਨੂੰ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਉਹ 18 ਵਿਭਾਗਾਂ ਦੇ ਨਾਲ ਉਪ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਚੁੱਕੇ ਹਨ ਅਤੇ ਗਵਾਹਾਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।