Manish Sisodia: ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਲਈ ਮਨੀਸ਼ ਸਿਸੋਦੀਆ ਨੇ ਆਖੀ ਵੱਡੀ ਗੱਲ

Manish Sisodia
Manish Sisodia: ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਲਈ ਮਨੀਸ਼ ਸਿਸੋਦੀਆ ਨੇ ਆਖੀ ਵੱਡੀ ਗੱਲ

Manish Sisodia: ਆਪ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਾਲੀ ਮਾਤਾ ਮੰਦਰ ਵਿਖੇ ਟੇਕਿਆ ਮੱਥਾ

Manish Sisodia: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਆਮ ਆਦਮੀ ਪਾਰਟੀ ਦੇ ਪੰਜਾਬ ਦੇ ਇੰਚਾਰਜ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅੱਜ ਪਟਿਆਲਾ ਪੁੱਜੇ ਅਤੇ ਉਨ੍ਹਾਂ ਨੇ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨਸ਼ਿਆਂ ਦੇ ਖਿਲਾਫ ਤਕੜੀ ਲੜਾਈ ਲੜ ਰਹੀ ਹੈ ਜਿਸ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਇਸ ਦੇ ਨਾਲ ਹੀ ਉਹਨਾਂ ਪੰਜਾਬ ਦੀ ਸਕੂਲੀ ਸਿੱਖਿਆ ਦੀ ਵੀ ਤਾਰੀਫ ਕੀਤੀ ਅਤੇ ਆਖਿਆ ਕਿ ਪੰਜਾਬ ਦੇ ਲੋਕ ਪ੍ਰਾਈਵੇਟ ਸਕੂਲਾਂ ’ਚੋਂ ਆਪਣੇ ਬੱਚਿਆਂ ਨੂੰ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਭੇਜਣ ਲੱਗੇ ਹਨ। ਇਸ ਮੌਕੇ ਉਹਨਾਂ ਦੇ ਨਾਲ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੋਂ ਇਲਾਵਾ ਹੋਰ ਆਗੂ ਵੀ ਮੌਜੂਦ ਸਨ।

ਇਸ ਮੌਕੇ ਸਿਸੋਦੀਆ ਨੇ ਕਿਹਾ ਕਿ ਨਵਰਾਤਰੀ ਸਿਰਫ਼ ਇੱਕ ਤਿਉਹਾਰ ਨਹੀਂ ਹੈ, ਨਵਰਾਤਰੀ ਇੱਕ ਅਧਿਆਤਮਿਕ ਯਾਤਰਾ ਹੈ। ਇਹ ਨੌਂ ਦਿਨ ਉਹ ਹਨ ਜਦੋਂ ਅਸੀਂ ਆਪਣੇ ਅੰਦਰ ਮੌਜੂਦ ਬ੍ਰਹਮ ਊਰਜਾਵਾਂ ਨਾਲ ਡੂੰਘੇ ਤੌਰ ’ਤੇ ਜੁੜਦੇ ਹਾਂ ਅਤੇ ਚੁਣੌਤੀਆਂ ਨੂੰ ਪਾਰ ਕਰਨ ਦੀ ਤਾਕਤ ਪਾਉਂਦੇ ਹਾਂ। ਸਿਸੋਦੀਆ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਲਈ ਜ਼ੋਰਦਾਰ ਮੁਹਿੰਮ ਚਲਾਈ ਹੈ ਜਿਸ ਨਾਲ ਕਿ ਨਸ਼ੇ ਦੇ ਸੌਦਾਗਰਾਂ ਨੂੰ ਹੱਥਾਂ ਪੈਰਾਂ ਦੀ ਪਈ ਹੋਈ ਹੈ। Manish Sisodia

Read Also : Drug Free Punjab: ਪ੍ਰਸ਼ਾਸਨ ਦਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇੱਕ ਹੋਰ ਸ਼ਾਨਦਾਰ ਉਪਰਾਲਾ

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੇ ਯਤਨਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਤਰੱਕੀ ਦੀਆਂ ਲੀਹਾਂ ’ਤੇ ਚੱਲ ਰਿਹਾ ਹੈ ਜਦਕਿ ਪਿਛਲੀਆਂ ਸਰਕਾਰਾਂ ਦੁਆਰਾ ਫੈਲਾਏ ਭ੍ਰਿਸ਼ਟਾਚਾਰ ਅਤੇ ਲਾਪਰਵਾਹੀ ਦੇ ਕੂੜੇ ਨੂੰ ਸਾਫ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਗੈਂਗਸਟਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਦੂਰ ਰਹਿਣ ਦੀ ਅਪੀਲ ਵੀ ਕੀਤੀ। ਸਿਸੋਦੀਆ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਆਪਣੇ ਦੌਰੇ ਤੋਂ ਆਪਣੇ ਨਿੱਜੀ ਅਨੁਭਵ ਸਾਂਝੇ ਕੀਤੇ।