ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਮਨੀਸ਼ਾ ਗੁਲਾਟੀ ਭਾਜਪਾ ’ਚ ਸ਼ਾਮਲ

Manisha Gulati joins BJP

ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਮਨੀਸ਼ਾ ਗੁਲਾਟੀ ਭਾਜਪਾ ’ਚ ਸ਼ਾਮਲ

(ਸੱਚ ਕਹੂੰ ਨਿਊਜ਼) ਚੰਡੀਗੜ੍ਹ।  ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਭਾਜਪਾ ’ਚ ਸ਼ਾਮਲ ਹੋ ਗਏ ਹਨ। ਪੰਜਾਬ ਕਾਂਗਰਸ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਮਨੀਸ਼ਾ ਗੁਲਾਟੀ ਨੂੰ ਪੰਜਾਬ ਕਾਂਗਰਸ ਦਾ ਵੱਡਾ ਚਿਹਰਾ ਮੰਨਿਆ ਜਾਂਦਾ ਰਿਹਾ ਹੈ। ਉਹ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ’ਚ ਪਾਰਟੀ ’ਚ ਸ਼ਾਮਲ ਹੋਏ। ਪਾਰਟੀ ’ਚ ਸ਼ਾਮਲ ਹੋਂਣ ’ਤੇ ਕੇਂਦਰੀ ਮੰਤਰੀ ਨੇ ਉਨਾਂ ਦਾ ਸਵਾਗਤ ਕੀਤਾ ਤੇ ਕਿਹਾ ਪਾਰਟੀ ’ਚ ਉਨਾਂ ਨੂੰ ਪੂਰਾ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ।

ਪਾਰਟੀ ’ਚ ਸ਼ਾਮਲ ਹੋਣ ’ਤੇ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਮੈਂ ਭਾਜਪਾ ਪਾਰਟੀ ’ਚ ਸ਼ਾਮਲ ਹੋਈ ਹਾਂ। ਮੈਨੂੰ ਪਾਰਟੀ ਚੰਗੀ ਲੱਗੀ। ਹਰ ਕਿਸੇ ਨੇ ਨੂੰ ਕਿਸ ਵੀ ਪਾਰਟੀ ’ਚ ਜਾਣ ਦਾ ਅਧਿਕਾਰ ਹੈ। ਉਨਾਂ ਕਿਹਾ ਕਿ ਪਿਛਲੇ ਕਾਫੀ ਦਿਨਾਂ ਤੋਂ ਮੈਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਜਿਸ ਕਾਰਨ ਉਨਾਂ ਨੇ ਫੈਸਲਾ ਕੀਤਾ ਕਿ ਉਹ ਭਾਜਪਾ ਪਾਰਟੀ ਲਈ ਕੰਮ ਕਰਨਗੇ।

ਮਨੀਸ਼ਾ ਗੁਲਾਟੀ ਔਰਤਾਂ ਵਿੱਚ ਬਹੁਤ ਮਸ਼ਹੂਰ ਰਹੀ ਹੈ। ਲੋਕ ਉਸਨੂੰ ਅਕਸਰ ਸੋਸ਼ਲ ਮੀਡੀਆ ‘ਤੇ ਦੇਖਦੇ ਹਨ। ਲੋਕ ਉਨ੍ਹਾਂ ਦੇ ਫੈਸਲੇ ਤੋਂ ਖੁਸ਼ ਹਨ। ਔਰਤਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਮਨੀਸ਼ਾ ਹਮੇਸ਼ਾ ਤਿਆਰ ਰਹਿੰਦੀ ਹੈ। ਮਨੀਸ਼ਾ ਗੁਲਾਟੀ ਉਸ ਸਮੇਂ ਕਾਂਗਰਸ ਦੇ ਰਾਜ ਦੌਰਾਨ ਸੁਰਖੀਆਂ ਵਿੱਚ ਆਈ ਸੀ। ਜਦੋਂ ਮੁੱਖ ਮੰਤਰੀ ਚਰਨਜੀਤ ਚੰਨੀ ‘ਤੇ Me Too ਦਾ ਇਲਜ਼ਾਮ ਲੱਗਾ ਸੀ। ਉਸ ਵੇਲੇ ਉਹ (ਚੰਨੀ) ਤਕਨੀਕੀ ਸਿੱਖਿਆ ਮੰਤਰੀ ਸਨ। ਕੈਪਟਨ ਸਰਕਾਰ ਵੇਲੇ ਮਨੀਸ਼ਾ ਗੁਲਾਟੀ ਨੇ ਵੀ ਇਸ ਮਾਮਲੇ ਉਤੇ ਚੰਨੀ ਨੂੰ ਘੇਰਿਆ ਸੀ ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ