ਸਾਡੇ ਨਾਲ ਸ਼ਾਮਲ

Follow us

18.1 C
Chandigarh
Thursday, February 26, 2026
More
    Home Breaking News ਅਕਾਲੀ ਦਲ ਨੂੰ ...

    ਅਕਾਲੀ ਦਲ ਨੂੰ ਝਟਕਾ : ਮਨਜਿੰਦਰ ਸਰਸਾ ਅਮਿਤ ਸ਼ਾਹ ਦੀ ਮੌਜੂਦਗੀ ‘ਚ ਭਾਜਪਾ ‘ਚ ਸ਼ਾਮਲ

    ਮਨਜਿੰਦਰ ਸਰਸਾ ਅਮਿਤ ਸ਼ਾਹ ਦੀ ਮੌਜੂਦਗੀ ‘ਚ ਭਾਜਪਾ ‘ਚ ਸ਼ਾਮਲ

    (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਅਕਾਲੀ ਦਲ ਨੇ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਮਨਜਿੰਦਰ ਸਿੰਘ ਸਰਸਾ ਅੱਜ ਭਾਜਪਾ ਚ ਸ਼ਾਮਲ ਹੋ ਗਏ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਰਸਾ ਨੇ ਬੁੱਧਵਾਰ ਨੂੰ ਅਚਾਨਕ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਭਾਜਪਾ ‘ਚ ਸ਼ਾਮਲ ਹੋ ਗਏ। ਉਹ ਦਿੱਲੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਇਸ ਦੌਰਾਨ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ, ਪਾਰਟੀ ਦੇ ਪੰਜਾਬ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ, ਕੌਮੀ ਜਨਰਲ ਸਕੱਤਰ ਦੁਸ਼ਯੰਤ ਗੌਤਮ ਅਤੇ ਹੋਰ ਆਗੂਆਂ ਨੇ ਮਨਜਿੰਦਰ ਦਾ ਪਾਰਟੀ ਵਿੱਚ ਸਵਾਗਤ ਕੀਤਾ। ਮਨਜਿੰਦਰ ਸਿੰਘ ਸਰਸਾ ਨੇ ਸਮੂਹ ਮੈਂਬਰਾਂ ਅਤੇ ਡੀਐਸਜੀਐਮਸੀ ਦੇ ਜਨਰਲ ਸਕੱਤਰ ਨੂੰ ਸੰਬੋਧਿਤ ਆਪਣੇ ਅਸਤੀਫ਼ੇ ਵਿੱਚ ਲਿਖਿਆ ਹੈ ਕਿ ਉਹ ਨਿੱਜੀ ਕਾਰਨਾਂ ਕਰਕੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। ਸਿਰਸਾ ਨੇ ਆਪਣੇ ਟਵਿੱਟਰ ਹੈਂਡਲ ‘ਤੇ ਅਸਤੀਫੇ ਦੀ ਕਾਪੀ ਵੀ ਸਾਂਝੀ ਕੀਤੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here