ਮਨਜੀਤ ਕੌਰ ਇੰਸਾਂ ਦਾ ਨਾਂਅ ਸਰੀਰਦਾਨੀਆਂ ‘ਚ ਸ਼ਾਮਲ

ਪਰਿਵਾਰ ਵੱਲੋਂ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ

ਪਾਤੜਾਂ (ਭੂਸ਼ਨ ਸਿੰਗਲਾ) ਡੇਰਾ ਸੱਚਾ ਸੌਦਾ ਦੀਆਂ ਸਿੱਖਿਆਵਾਂ ‘ਤੇ ਚੱਲਦਿਆਂ ਮਨਜੀਤ ਕੌਰ ਇੰਸਾਂ ਦੇ ਪਰਿਵਾਰ ਵੱਲੋਂ ਮਾਤਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਨਮਿੱਤ ਦਾਨ ਕੀਤਾ ਗਿਆ ਇਸ ਮੌਕੇ ਬੀਜੇਪੀ ਦੇ ਸੀਨੀਅਰ ਆਗੂ ਰਮੇਸ਼ ਕੁਮਾਰ ਕੁੱਕੂ ਅਤੇ ਆਲ ਇੰਡੀਆ ਹਿੰਦੂ ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਪੁਰਸ਼ੋਤਮ ਸਿੰਗਲਾ ਨੇ ਹਰੀ ਝੰਡੀ ਦਿਖਾ ਕੇ ਮਾਤਾ ਜੀ ਦੇ ਸਰੀਰ ਨੂੰ ਆਲ ਇੰਡੀਆ ਇੰਸੀਚਿਊਟ ਆਫ ਮੈਡੀਕਲ ਸਾਇੰਸ ਰਿਸ਼ੀਕੇਸ਼ ਲਈ ਰਵਾਨਾ ਕੀਤਾ ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਸਿਰਸਾ ਦੀ ਸਾਧ-ਸੰਗਤ ਮਾਨਵਤਾ ਭਲਾਈ ਕਾਰਜਾਂ ਵਿੱਚ ਸਭ ਤੋਂ ਵੱਧ ਯੋਗਦਾਨ ਪਾ ਰਹੀ ਹੈ ਜਿਸ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਉਨੀਂ ਹੀ ਘੱਟ ਹੈ

ਇਸ ਮੌਕੇ ਬਲਾਕ ਕਮੇਟੀ ਨੇ ਦੱਸਿਆ ਕਿ ਸਰੀਰਦਾਨੀ ਮਾਤਾ ਮਨਜੀਤ ਕੌਰ ਇੰਸਾਂ ਦਾ ਸਾਰਾ ਪਰਿਵਾਰ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ ਅਤੇ ਉਨ੍ਹਾਂ ਦੇ ਪਤੀ ਗੁਰਵਿੰਦਰ ਇੰਸਾਂ ਮਾਨਵਤਾ ਭਲਾਈ ਕਾਰਜਾਂ ਵਿੱਚ ਹਮੇਸ਼ਾ ਮੋਹਰੀ ਹੋ ਕੇ ਸੇਵਾ ਕਰਦੇ ਹਨ ਇਸ ਮੌਕੇ ਸ਼ਾਹ ਸਤਿਨਾਮ ਜੀ ਗੀ੍ਰਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਵੱਲੋਂ ਪੂਰੇ ਸ਼ਹਿਰ ਵਿੱਚ ਮਾਤਾ ਮਨਜੀਤ ਕੌਰ ਇੰਸਾਂ ਅਮਰ ਰਹੇ ਦੇ ਅਕਾਸ਼ ਗੁਜਾਊ ਨਾਅਰੇ ਲਗਾਏ ਗਏ ਤੇ ਮ੍ਰਿਤਕ ਦੇਹ ਨੂੰ ਰਵਾਨਾ ਕੀਤਾ ਗਿਆ ਇਸ ਮੌਕੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਵਿੱਚੋਂ ਵੱਡੀ ਗਿਣਤੀ ‘ਚ ਸਾਧ-ਸੰਗਤ ਅਤੇ ਜਿੰਮੇਵਾਰ ਹਾਜਰ ਸਨ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.