ਏਜੰਸੀ
ਨਵੀਂ ਦਿੱਲੀ, 19 ਦਸੰਬਰ।
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਗੁਜਰਾਤ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਹਰਾਉਣ ਲਈ ਪਾਕਿਸਤਾਨ ਨਾਲ ਮਿਲ ਕੇ ਸਾਜਿਸ਼ ਰਚਣ ਦੇ ਲੱਗੇ ਦੋਸ਼ਾਂ ਦੀ ਸ਼ਿਕਾਇਤ ਸਭਾਪਤੀ ਐਮ. ਵੈਂਕਇਆ ਨਾਇਡੂ ਨੂੰ ਕੀਤੀ ਹੈ ਅਤੇ ਇਸ ਮੁੱਦੇ ‘ਤੇ ਆਪਣੀ ਵਿੱਥਿਆ ਉਨ੍ਹਾਂ ਨੂੰ ਸੁਣਾਈ ਹੈ।
ਰਾਜ ਸਭਾ ਵਿੱਚ ਪ੍ਰਸ਼ਨਕਾਲ ਦਰਮਿਆਨ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਅਜ਼ਾਦ ਨੇ ਜਦੋਂ ਇਹ ਮੁੱਦਾ ਚੁੱਕਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਚੋਣਾਂ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਸਾਬਕਾ ਉੱਪ ਰਾਸ਼ਟਰਪਤੀ ਹਾਮਿਦ ਅੰਸਾਰੀ, ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ, ਸਾਬਕਾ ਫੌਜ ਮੁਖੀ ਦੀਪਕ ਕਪੂਰ ਅਤੇ ਸਾਬਕਾ ਵਿਦੇਸ਼ ਸਕੱਤਰ ਸਲਮਾਨ ਹੈਦਰ ‘ਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਮੋਦੀ ਨੂੰ ਹਰਾਉਦ ਲਈ ਕਾਂਗਰਸ ਨੇਤਾ ਮਣੀਸ਼ੰਕਰ ਅਈਅਰ ਦੇ ਘਰ ਪਾਕਿ ਅਧਿਕਾਰੀਆਂ ਨੂੰ ਮਿਲ ਕੇ ਸਾਜਿਸ਼ ਰਚੀ ਹੈ। ਇਸ ਲਈ ਸ੍ਰੀ ਮੋਦੀ ਨੂੰ ਇਸ ‘ਤੇ ਸਦਨ ਵਿੱਚ ਆ ਕੇ ਮੁਆਫ਼ੀ ਮੰਗਣੀ ਚਾਹੀਦੀ ਹੈ।
ਸਭਾਪਤੀ ਸ੍ਰੀ ਨਾਇਡੂ ਨੇ ਕਿਹਾ ਕਿ ਸਦਨ ਨੂੰ ਚੱਲਣ ਲਈ ਰੁਕਾਵਟ ਨੂੰ ਦੌਰ ਕੀਤਾ ਜਾਣਾ ਜ਼ਰੂਰੀ ਹੈ ਅਤੇ ਵਿਰੋਧੀ ਆਗੂਆਂ ਨੂੰ ਮਿਲ ਕੇ ਇਸ ‘ਤੇ ਗੱਲਬਾਤ ਕਰਕੇ ਰਸਤਾ ਕੱਢਣਾ ਚਾਹੀਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।