ਮਾਨ ਸਰਕਾਰ ਨੇ ਰਾਜਿੰਦਰ ਕੌਰ ਭੱਠਲ, ਓਪੀ ਸੋਨੀ ਤੇ ਹਰਸਿਮਰਤ ਬਾਦਲ ਸਮੇਤ ਅੱਠ ਆਗੂਆਂ ਦੀ ਸੁਰੱਖਿਆ ’ਚ ਕੀਤੀ ਕਟੌਤੀ

security

ਸੁਰੱਖਿਆ ’ਚ ਕਟੌਤੀ ਤੋਂ ਬਾਅਦ ਮਾਨ ਬੋਲੇ, ਇਨ੍ਹਾਂ ਸਾਰੇ ਜਵਾਨਾਂ ਨੂੰ ਜਨਤਾ ਦੀ ਸੇਵਾ ’ਚ ਲਾਇਆ ਜਾਵੇਗਾ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਵੀਆਈਪੀ ਸੁਰੱਖਿਆ ’ਚ ਇੱਕ ਵਾਰ ਫਿਰ ਮਾਨ ਸਰਕਾਰ ਨੇ ਕਟੌਤੀ ਕੀਤੀ ਹੈ। ਜਿਨ੍ਹਾਂ ’ਚ ਪੰਜਾਬ ਦੇ ਅੱਠ ਆਗੂਆਂ ਦੀ ਸੁਰੱਖਿਆ ’ਚ ਭਾਰੀ ਕਟੌਤੀ ਕੀਤੀ ਗਈ ਹਨ।

ਜਿਨ੍ਹਾਂ ’ਚ ਸਾਬਕਾ ਕਾਂਗਰਸੀ ਡਿਪਟੀ ਸੀਐਮ ਓਪੀ ਸੋਨੀ, ਸਾਬਕਾ ਐਮਐਲਏ ਕੇਵਲ ਢਿੱਲੋਂ, ਸਾਬਕਾ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ, ਸਾਬਕਾ ਵਿਧਾਇਕ ਪਰਮਿੰਦਰ ਪਿੰਕੀ, ਸਾਬਕਾ ਵਿਧਾਇਕ ਨਵਤੇਜ ਚੀਮਾ, ਸਾਂਸਦ ਹਰਸਿਮਰਤ ਕੌਰ ਬਾਦਲ, ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਸ਼ਾਮਲ ਹਨ। ਸੁਰੱਖਿਆ ’ਚ ਕਟੌਤੀ ਤੋਂ ਬਾਅਦ 127 ਪੁਲਿਸ ਮੁਲਾਜ਼ਮ ਤੇ 9 ਪਾਇਲਟ ਵਾਹਨ ਵਾਪਸ ਲਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਨ੍ਹਾਂ ਜਵਾਨਾਂ ਨੂੰ ਜਨਤਾ ਦੀ ਸੇਵਾ ’ਚ ਲਾਇਆ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ